Sunday, March 22Malwa News
Shadow

Author: News Editor

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਮਾਰਚ:ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ।  ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪਿਛਲੇ ਸਾਲ ਦੌਰਾਨ, ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ । ਇਸ ਤੋਂ ਇਲਾਵਾ ਇਸ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ, ਜੋ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।” ਹਿੰਸਾ ਪੀੜਤਾਂ ਪ੍ਰਤੀ ਭਗਵੰਤ ...
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ/ਮੋਗਾ, 19 ਮਾਰਚ : ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ। ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ । ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ...
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦ...
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ, 19 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟ...
ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

Hot News
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊਜ਼) ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 200 ਐਫਆਈਆਰਜ਼ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗ...
ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Hot News
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍...
ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

Breaking News
ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਏ.ਆਈ.ਐਫ. ਤਹਿਤ ਪ੍ਰੋਜੈਕਟਾਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਫਰਵਰੀ-2026 ਤੱਕ 32,823 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਇਸ ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜੈ...
ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

Breaking News
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਮਾਨ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ। ਮਾਨ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵਿੱਚ...
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 19 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕਟਰ ਅ...
ਅਗਲੀ ਪੀੜ੍ਹੀ ਦੀ ਚਿੰਤਾ ਵਿੱਚ ਅਸੀਂ ਨਾਨ-ਸਟਾਪ 4 ਗੁਣਾ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਗਲੀ ਪੀੜ੍ਹੀ ਦੀ ਚਿੰਤਾ ਵਿੱਚ ਅਸੀਂ ਨਾਨ-ਸਟਾਪ 4 ਗੁਣਾ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 18 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੱਚੀ ਲੀਡਰਸ਼ਿਪ ਉਹੀ ਹੁੰਦੀ ਹੈ ਜੋ ਸਿਰਫ਼ ਅੱਜ ਦੀ ਰਾਜਨੀਤੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦਾ ਵੀ ਖ਼ਿਆਲ ਰੱਖਦੀ ਹੈ। ਪੇਸ਼ ਕੀਤੇ ਗਏ ਬਜਟ ਵਿੱਚ ਸਾਡਾ ਟੀਚਾ ਸਾਲ 2047 ਤੋਂ ਪਹਿਲਾਂ 'ਵਿਕਸਿਤ ਹਰਿਆਣਾ' ਬਣਾਉਣਾ ਹੈ। ਜੋ ਬੱਚੇ ਸਾਲ 2026-27 ਵਿੱਚ ਪੈਦਾ ਹੋਣਗੇ, ਉਹ ਸਾਲ 2047 ਵਿੱਚ 21 ਸਾਲ ਦੇ ਹੋਣਗੇ ਅਤੇ ਵਿਕਸਿਤ ਹਰਿਆਣਾ ਵਿੱਚ ਹੋਣਗੇ। ਇਹ ਸਾਡਾ ਸੰਕਲਪ ਹੈ ਅਤੇ ਉਸੇ ਅਗਲੀ ਪੀੜ੍ਹੀ ਦੀ ਚਿੰਤਾ ਵਿੱਚ ਅਸੀਂ ਨਾਨ-ਸਟਾਪ 4 ਗੁਣਾ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ। ਉਨ੍ਹਾਂ ਸਵਾਲ ਕੀਤਾ ਕਿ ਕੀ ਕਦੇ ਕਾਂਗਰਸ ਦੇ ਕਿਸੇ ਵਿੱਤ ਮੰਤਰੀ ਨੇ ਕਿਸੇ ਵੀ ਬਜਟ ਵਿੱਚ ਆਉਣ ਵਾਲੇ ਦੋ ਸਾਲਾਂ ਦੀ ਵੀ ਗੱਲ ਕੀਤੀ? ਮੁੱਖ ਮੰਤਰੀ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਆਪਣੀ ਗੱਲ ਰੱਖ ਰਹੇ ਸਨ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਬਜਟ ਨੂੰ 'ਸ਼ਬਦਾਂ ਅਤੇ ਅੰਕੜਿਆਂ ਦਾ ਜਾਲ' ਦੱਸਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਲ 2047 ਤੱਕ ਇੱਕ ਵਿਕਸਿਤ...