ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 14 ਸਤੰਬਰ 2026: ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਫੜ੍ਹਿਆ ਗਿਆ। ਇਹ ਕਾਰਵਾਈ ਸਾਰੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ 'ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕੀਤੀ ਗਈ, ਜਿਸ ਵਿੱਚ 5 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਲੋਹੇ ਦਾ ਸਕਰੈਪ ਅਤੇ ਤਿਆਰ ਲੋਹਾ ਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ।
ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਨੂੰ "ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਦੱਸਿਆ ਜੋ ਸੋਚਦੇ ਹਨ ਕਿ ਉਹ ਹੇਰਾਫੇਰੀ ਕਰਕੇ ਬਚ ਸਕਦੇ ਹਨ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹੈ ਕਿ ਟੈਕਸ ਦੀ ਪਾਲਣਾ ਕਰਨਾ ਰੋਜ਼ਮੱਰਾ ਦਾ ਨਿਯਮ ਬਣੇ, ਨਾ ਕਿ ਕੋਈ ਚੋਣ।
ਕਰ ਮੰਤਰੀ ਨੇ ਕਿਹਾ, "ਅਸੀਂ ਇੱਕ ਸਪੱਸ਼ਟ ਲੀਕ ਖਿੱਚ ਦਿੱਤੀ ਹੈ...








