Tuesday, September 23Malwa News
Shadow

Author: News Editor

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ

Breaking News
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ 'ਸ਼ਗਨ ਸਕੀਮ' ਵਿੱਚ  ਤਹਿਸੀਲਦਾਰ ਦੁਆਰਾ ਵਿਆਹ ਸਰਟੀਫਿਕੇਟ ਜਾਰੀ ਕਰਨ ਦੀ ਲੋੜ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਇਸ ਸਬੰਧੀ ਧਾਰਮਿਕ ਸੰਸਥਾ, ਜਿਥੇ ਵਿਆਹ ਹੋਇਆ ਹੋਵੇ ਦੀ ਤਸਵੀਰ ਅਤੇ ਦੋਵਾਂ ਪਰਿਵਾਰਾਂ ਵੱਲੋਂ ਦਿੱਤਾ ਸਵੈ-ਘੋਸ਼ਣਾ ਪੱਤਰ ਕਾਫ਼ੀ ਹੋਵੇਗਾ। ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਸਿਰਫ਼ ਬੱਚੇ ਦਾ ਜਨਮ ਸਰਟੀਫਿਕੇਟ ਜਮ੍ਹਾਂ ਕਰਵਾਉਣ 'ਤੇ ਮਹਿਲਾ ਉਸਾਰੀ ਕਿਰਤੀਆਂ ਲਈ 21,000 ਰੁਪਏ ਅਤੇ ਪੁਰਸ਼ਾਂ ਲਈ 5,000 ਰੁਪਏ ਦੇ ਜਣੇਪਾ ਲਾਭ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਬੱਚੇ ਦਾ ਆਧਾਰ ਕਾਰਡ ਜਮ੍ਹਾਂ ਕਰਵਾਉਣਾ ਪੈਂਦਾ ਸੀ ਪਰ ਹੁਣ ਇਹ ਪੁਰਾਣੀ ਸ਼ਰਤ ਨੂੰ ਹ...
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

Local
ਮਾਲੇਰਕੋਟਲਾ 13 ਅਗਸਤ :                        ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਰਾਸ਼ਟਰੀ ਝੰਡਾ ਲਹਿਰਾਉਣਗੇ।                     ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਗਗਨ ਅਜੀਤ ਸਿੰਘ,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਐਸ.ਪੀ.ਗੁਰਸ਼ਰਨਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਨੀਰੂ, ਤਹਿਸੀਲਦਾਰ ਰੀਤੂ ਗੁਪਤਾ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਐਸ.ਡੀ.ਓ ਇੰਜ.ਬਲਵਿੰਦਰ ਸਿੰਘ, ਐਸ.ਡੀ.ਓ.ਇੰਜ. ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ...
ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

Local
ਮਾਨਸਾ, 13 ਅਗਸਤ: ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ  ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ, ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ੍ਰ ਕੁਲਵੰਤ ਸਿੰਘ ਨੇ ਅੱਜ ਬਹੁਮੰਤਵੀ ਖੇਡ ਸਟੇਡੀਅਮ, ਮਾਨਸਾ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ |ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ | ਇਸ ਤੋਂ ਬਾਅਦ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ |ਉਨ੍ਹਾਂ 15 ਅਗਸਤ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

Local
ਮਾਨਸਾ, 13 ਅਗਸਤ :             ਜ਼ਿਲ੍ਹਾ ਮੈਜਿਸਟਰੇਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ...
ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

Local
ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025: ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਦੋਨਾ ਮੱਤੜ  ਦਾ  ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ ਤੇ ਬੰਨਾ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਊਦੇਦੀਪ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।        ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਦਰਿਆ ਵਿੱਚ ਬੇੜੀ ਰਾਹੀਂ ਸਫਰ ਕਰਨ ਦੌਰਾਨ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ। ਪਿੰਡ ਵਾਸੀਆਂ ਦੀ ਬੰਨਾਂ ਨੂੰ ਮਜ਼ਬੂਤ ਅਤੇ ਉੱਚੇ ਕਰਨ ਦੀ ਮੰਗ ਤੇ ਇੱਕ ਛੋਟੀ ਬੇੜੀ ਦੇਣ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਯੋਗ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ ਕੰਮ ਲਈ ਉ...
ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ ਦੀ ਈ—ਨਿਲਾਮੀ 20 ਅਗਸਤ ਤੱਕ

ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ ਦੀ ਈ—ਨਿਲਾਮੀ 20 ਅਗਸਤ ਤੱਕ

Local
ਹੰਡਿਆਇਆ, 13 ਅਗਸਤ - ਪੰਜਾਬ ਮੰਡੀ ਬੋਰਡ ਵੱਲੋਂ ਵਪਾਰਕ ਬਲਿਟ—ਅਪ ਦੁਕਾਨਾਂ/ ਪਲਾਟਾਂ ਪੰਜਾਬ ਦੀਆਂ ਮੰਡੀਆਂ ਵਿੱਚ ਫਰੀ ਹੋਲਡ ਦੇ ਅਧਾਰ 'ਤੇ ਈ—ਨਿਲਾਮੀ ਰਾਹੀਂ ਮੰਡੀਆਂ ਵਿੱਚ ਵਪਾਰਿਕ ਸਾਈਟਾਂ ਦੇ ਮਾਲਕ ਬਣਨ ਦਾ ਸੁਨਿਹਰੀ ਮੌਕਾ ਦਿੰਦੇ ਹੋਏ ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ/ ਬੂਥਾਂ ਦੀ ਈ—ਨਿਲਾਮੀ  20 ਅਗਸਤ 2025 ਦੁਪਹਿਰ 12.00 ਵਜੇ ਤੱਕ ਕੀਤੀ ਜਾ ਰਹੀ ਹੈ। ਇਸ ਸਬੰਧੀ ਸਕੱਤਰ ਮਾਰਕਿਟ ਕਮੇਟੀ ਬਰਨਾਲਾ ਸ੍ਰੀ ਕੁਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਬੋਲੀ ਲਗਾਉਣ ਲਈ ਜੀ.ਪੀ.ਐੱਸ ਸਮਰੱਥ ਡਵਾਇਸ ਲਾਜ਼ਮੀ ਹੈ। ਇਸ ਤੋਂ ਇਲਾਵਾ ਉਨ੍ਹਾਂ ਬੋਲੀਕਾਰਾਂ ਨੂੰ ਦੱਸਿਆ ਕਿ ਨੈੱਟ ਜਾਂ ਆਰ.ਟੀ.ਜੀ.ਐੱਸ ਟ੍ਰਾਂਜ਼ੈਕਸ਼ਨਾਂ ਨੂੰ ਖਾਤੇ ਨਾਲ ਮਿਲਾਣ ਵਿੱਚ ਕੁੱਝ ਸਮਾਂ ਲਗਦਾ ਹੈ, ਬਿਨਾਂ ਕਿਸੇ ਪ੍ਰੇਸ਼ਾਨੀ ਦੇ ਬੋਲੀ ਲਗਾਉਣ ਲਈ ਈ—ਨਿਲਾਮੀ ਦੇ ਖਤਮ ਹੋਣ ਤੋਂ ਘੱਟੋ—ਘੱਟ 24 ਘੰਟੇ ਪਹਿਲਾਂ ਭੁਗਤਾਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ 'ਤੇ ਪ੍ਰਮੁੱਖ ਬੈਂਕਾਂ ਵੱਲੋਂ ਲੋਨ ਦੀ ਸੁਵਿਧਾ ਵੀ ਉਪਲਬਧ ਹੈ। ਚਾਹਵਾਨ ਵਿਅਕਤੀਆਂ ਵੱਲੋਂ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠ...
ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

Hot News
ਚੰਡੀਗੜ੍ਹ/ਜਲੰਧਰ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਮਾਡਿਊਲ ਪਾਕਿਸਤਾਨ ਸਥਿਤ ਬੀਕੇਆਈ ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁ...
ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

Breaking News
ਪਟਿਆਲਾ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ। ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਉੱਤਰੀ ਭਾਰਤ ਦੇ ਪਵਿੱਤਰ ਤੇ ਇਤਿਹਾਸਕ ਮੰਦਿਰਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਿਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸੂਬੇ ਦੇ ਅਮਨ, ਤਰੱਕੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਮੁੱਖ ਮੰਤਰੀ ਨੇ ਮੰਦਿਰ ਦੀ ਨਵ-ਨਿਯੁਕਤ ਪ੍ਰਬੰਧਕ ਕਮੇ...
ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਮੰਤਰੀ ਸਮੂਹ

ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਮੰਤਰੀ ਸਮੂਹ

Hot News
ਚੰਡੀਗੜ੍ਹ, 12 ਅਗਸਤ: ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਸ਼ਾਮਲ ਹਨ, ਵੱਲੋਂ ਅੱਜ ਸੂਬੇ ਦੀਆਂ ਮੰਡੀਆਂ ਵਿੱਚ ਲੋਡਿੰਗ (ਢੋਆ-ਢੁਆਈ) ਦਾ ਕੰਮ ਕਰ ਰਹੇ ਪੱਲੇਦਾਰਾਂ ਨਾਲ ਵਿਆਪਕ ਮੀਟਿੰਗ ਕੀਤੀ ਗਈ। ਇਹ ਦੁਹਰਾਉਂਦਿਆਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖਰੀਦ ਕਾਰਜਾਂ ਨਾਲ ਜੁੜੇ ਸਾਰੇ ਹਿੱਸੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਮੰਤਰੀ ਸਮੂਹ ਨੇ ਕਿਹਾ ਕਿ ਪੱਲੇਦਾਰਾਂ ਨੂੰ ਅਗਲੇ ਕਣਕ ਖਰੀਦ ਸੀਜ਼ਨ ਤੋਂ ਪਹਿਲਾਂ ਐਸਓਆਰ ਦਰਾਂ ਵਿੱਚ ਵਾਧਾ ਮਿਲ ਜਾਵੇਗਾ। ਮੰਤਰੀ ਸਮੂਹ ਨੇ ਇਹ ਵੀ ਕਿਹਾ ਕਿ ਟੈਂਡਰ ਦਸਤਾਵੇਜ਼ ਵਿੱਚ ਠੇਕੇਦਾਰਾਂ ਲਈ ਮਜ਼ਦੂਰਾਂ ਦਾ ਜੀਵਨ ਬੀਮਾ ਕਰਵਾਉਣ ਦੀ ਸ਼ਰਤ ਨੂੰ ਸ਼ਾਮਲ ਕਰਨਾ ਵੀ ਲਾਜ਼ਮੀ ਕੀਤਾ ਜਾਵੇਗਾ। ਪੱਲੇਦਾਰਾਂ ਨੂੰ ਭਰੋਸਾ ਦ...
‘ਯੁੱਧ ਨਸ਼ਿਆਂ ਵਿਰੁੱਧ’: 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 164ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 352 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 164 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,640 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 36373 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂ...