ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ...