ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਸ਼੍ਰੀ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ ਬੁਣਾਈ ਸੈਕਟਰ ਕਮੇਟੀ ਸਥਾਪਤ ਕੀਤੀ ਗਈ ਹੈ। ਇਸੇ ਤਰ੍ਹਾਂ, ਮੋਂਟੀ ਕਾਰਲੋ ਫੈਸ਼ਨਜ਼ ਲਿਮਟਿਡ, ਲੁਧਿਆਣਾ ਤੋਂ ਸ਼੍ਰੀ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਤੋਂ ਸ਼੍ਰੀ ਰਜਨੀਸ਼ ਗੁਪਤਾ ਦੀ ਪ੍ਰਧਾਨਗੀ ਹੇਠ ਐਪੇਰਲ, ਡਾਇੰਗ ਅਤੇ ਫਿਨਿਸ਼ਿੰਗ ਯੂਨਿਟ ਸੈਕਟਰ ਦੀ ਕਮੇਟੀ ਸਥਾਪਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਤਿੰਨੋਂ ਕਮੇਟੀਆਂ ਨਾਲ ਸਬੰਧਤ ਮੈਂਬਰਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ:
(ਏ) ਸਪਿਨਿੰਗ ਅਤੇ ਬੁਣਾਈ ਕਮੇਟੀ
ਐਸਪੀ ਓਸਵਾਲ, ਚੇਅਰਮੈਨ, ਵਰਧਮਾਨ ਟੈਕਸਟਾਈਲਏਡੀਸੀ (ਜਨਰਲ) ਲੁਧਿਆਣਾ, ਮੈਂਬਰ ਸਕੱਤਰ, ਸਰਕਾਰਅਭਿਸ਼ੇਕ ਗੁਪਤਾ , ਮੈਂਬਰ , ਟਰਾਈਡੈਂਟ ਲਿਮਟਿਡ, ਬ...