ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ
ਚੰਡੀਗੜ੍ਹ, 20 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ 'ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ ਭੀਖ ਮੰਗਦੇ ਕੁੱਲ 21 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਲੁਧਿਆਣਾ ਦੇ ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ 'ਤੇ ਵਿਸ਼ੇਸ਼ ਛਾਪੇ ਮਾਰ ਕੇ 18 ਬੱਚਿਆਂ ਨੂੰ ਬਚਾਇਆ ਗਿਆ, ਜਦਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ 3 ਹੋਰ ਬੱਚੇ ਰੈਸਕਿਉ ਹੋਏ। ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕਰਕੇ ਫਿਲਹਾਲ ਸੁਰੱਖਿਅਤ ਤੌਰ 'ਤੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀ...