ਖੁਰਾਕ ਸੁਰੱਖਿਆ ਵਿੰਗ ਵੱਲੋਂ ਆਂਗਣਵਾੜੀ ਕੇਂਦਰਾਂ,ਸਿਨੇਮਾ ਘਰਾਂ,ਡੇਅਰੀਆਂ ਅਤੇ ਕੰਟੀਨਾਂ ਦੀ ਜਾਂਚ
ਮਾਨਸਾ 19 ਜੁਲਾਈ: ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਆਂਗਣਵਾੜੀ ਸੈਂਟਰ ਅਤੇ ਸਕੂਲਾਂ ਵਿਖੇ ਮਿਡ ਡੇਅ ਮੀਲ, ਗੋਲਡਨ ਸਿਨੇਮਾ ਸਰਦੂਲੇਵਾਲਾ, ਸਕਾਈ ਸਿਨੇਮਾ ਬੁਢਲਾਡਾ ਅਤੇ ਡਰੀਮ ਰਿਅਲਟੀ ਸਿਨੇਮਾ ਮਾਨਸਾ ਤੋਂ ਇਲਾਵਾ ਡੇਅਰੀਆਂ, ਵਿੱਦਿਅਕ ਸੰਸਥਾਵਾਂ ਵਿਚ ਚਲ ਰਹੀਆਂ ਕੰਟੀਨਾਂ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜਿ਼ਲ੍ਹੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ—ਪੀਣ ਦੀਆਂ ਵਸਤੂਆਂ ਵੇਚਣ ਵਾਲੀਆ ਦੁਕਾਨਾਂ, ਢਾਬਿਆਂ, ਰੈਸਟੋਰਟਾਂ, ਡਾਇਰੀਆਂ, ਆਂਗਣਵਾੜੀ ਕੇਂਦਰਾਂ, ਰੇਹੜੀਆਂ ਅਤੇ ਵਿੱਦਿਅਕ ਸੰਸਥਾਵਾਂ ਵਿਖੇ ਚਲ ਰਹੀਆਂ ਕੰਟੀਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੁਕਾਨਦਾਰ ਜਾਂ ਡੇਅਰੀ ਮਾਲਕ ਘਟੀਆ ਪੱਧਰ ਦਾ ਸਾਮਾਨ ਵੇਚਦਾ ਪਾਇਆ ਜਾਵੇਗਾ ਜਾਂ ਫਿਰ ਕਿਸੇ ਵੀ ਖਾਣ ਪੀਣ ਵਾਲੀ ਦੁਕਾਨ, ਡੇਅਰੀ,...