ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ
ਭਵਾਨੀਗੜ੍ਹ, 28 ਸਤੰਬਰ: ਹਲਕਾ ਸੰਗਰੂਰ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਦਿਆਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕੁੱਲ 238.88 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਬਣਾਈਆਂ ਜਾਣ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ।
ਇਨ੍ਹਾਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ 214.99 ਲੱਖ ਰੁਪਏ ਦੀ ਲਾਗਤ ਨਾਲ ਬਿੰਬੜੀ ਤੋਂ ਥੂਹੀ–ਅੜਕਵਾਸ ਨਹਿਰ ਦੇ ਨਾਲ 4.50 ਕਿਲੋਮੀਟਰ ਲੰਬੀ ਨਵੀਂ ਸੜਕ ਬਣਾਈ ਜਾਵੇਗੀ। ਇਸੇ ਤਰ੍ਹਾਂ ਮਾਝੀ–ਫੂੰਮਣਵਾਲ ਰੋਡ ਤੋਂ ਡੇਰਾ ਬਾਬਾ ਗੁਜਰਾਂ ਵਾਲਾ ਤੱਕ 0.50 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 23.89 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੁੱਲ ਪੰਜ ਕਿਲੋਮੀਟਰ ਲੰਬੀਆਂ ਇਨ੍ਹਾਂ ਦੋਵਾਂ ਸੜਕਾਂ ਦੇ ਨਿਰਮਾਣ ਨਾਲ ਬਿੰਬੜੀ, ਥੂਹੀ, ਅੜਕਵਾਸ, ਮਾਝੀ, ਫੂੰਮਣਵਾਲ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ, ਸੁਖਾਲੀ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇਗੀ। ਇਨ੍ਹਾਂ ਸੜਕਾਂ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ, ਵਿਦਿ...








