ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ
ਚੰਡੀਗੜ੍ਹ, 17 ਅਕਤੂਬਰ:- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਨਿਗਰਾਨੀ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀ ਸਮੂਹ ਨੇ ਵੱਖ ਵੱਖ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਬਤ ਸਮੀਖਿਆ ਮੀਟਿੰਗ ਕੀਤੀ।
ਮੰਤਰੀ ਸਮੂਹ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਲਾਹਕਾਰ (ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਦੀਪਕ ਬਾਲੀ ਦੀ ਪ੍ਰਧਾਨਗੀ ਹੇਠ ਸੈਰ-ਸਪਾਟਾ ਦਫ਼ਤਰ, ਸੈਕਟਰ 38 ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਾਰੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਲ ਹੋਏ।
ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਸਮਾਗਮ ਮੁੱਖ ਇਤਿਹਾਸਕ ਸਥਾਨਾਂ ਸਮੇਤ ਸੂਬੇ ਭਰ ਵਿੱਚ ਨਿਰਵਿਘਨ ਅਤੇ ਸ਼ਰਧਾ ਨਾਲ ਕਰਵਾਏ ਜਾਣ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਵੰਬਰ ਦਾ ਪੂਰਾ ਮਹੀਨਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ...