ਮਾਨ ਸਰਕਾਰ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦੇ ਮਹੀਨੇ ਤੋਂ ਵੀ ਘੱਟ ਸਮੇਂ ‘ਚ ਪੂਰੇ
ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਅਤੇ ਉਦਯੋਗ ਪੱਖੀ ਮਾਹੌਲ ਸਿਰਜਣ ਦੇ ਉਦੇਸ਼ ਨਾਲ 12 ਜੂਨ ਨੂੰ ਉਦਯੋਗਿਕ ਕ੍ਰਾਂਤੀ ਦੀ ਸ਼ੁਰੂਆਤ ਮੌਕੇ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦਿਆਂ ਨੂੰ ਮਹੀਨੇ ਤੋਂ ਵੀ ਘੱਟ ਸਮੇਂ 'ਚ ਪੂਰਾ ਕਰ ਦਿੱਤਾ ਗਿਆ ਹੈ।
ਮਾਨ ਸਰਕਾਰ ਨੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਉਦਯੋਗਿਕ ਅਤੇ ਮਕਾਨ ਉਸਾਰੀ ਵਿਭਾਗ ਨਾਲ ਸਬੰਧਤ ਦੋ ਵੱਖ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ।
ਅੱਜ ਇੱਥੇ ਪੰਜਾਬ ਭਵਨ ਵਿਖੇ ਇਸ ਉਪਲਬਧੀ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕਰਵਾਏ ਗਏ ਸੰਮੇਲਨ ਦੌਰਾਨ ਸਨਅਤਕਾਰਾਂ ਨਾਲ ਕੀਤੇ ਗਏ ਸਾਰੇ ਵਾਅਦੇ ਛੇਤੀ ਹੀ ਪੂਰੇ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਉਦਯੋਗ ਸਥਾਪਤ ਹੋ ਸਕਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਅਥਾਹ...