Saturday, November 7Malwa News
Shadow

Author: News Editor

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 15 ਅਕਤੂਬਰ 2025: ਇਨਵੈਸਟ ਪੰਜਾਬ ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ। ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ  ਸਕਾਰਾਤਮਕ ਹੁੰਗਾਰਾ ਮਿਲਿਆ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਪ੍ਰਮੁੱਖ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਨਿਵੇਸ਼ ਤਰਜੀਹਾਂ ਨੂੰ ਜਾਣਨ ਲਈ ਵਨ-ਟੂ-ਵਨ ਅਤੇ ਗਰੁੱਪ ਚਰਚਾਵਾਂ ਕੀਤੀਆਂ ਅਤੇ ਉਨ੍ਹਾਂ ਅੱਗੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਪ੍ਰਗਤੀਸ਼ੀਲ ਨੀਤੀਆਂ ਅਤੇ ਪ੍ਰੋਤਸਾਹਨ ਦਾ ਖਾਕਾ ਪੇਸ਼ ਕੀਤਾ ।ਮੁੱਖ ਗੱਲਬਾਤ ਵਿੱਚ ਇੰਟਲ, ਅਰਜਸ ਸਟੀਲ, ਹਿੰਦੁਸਤਾਨ ਏਰੋਨੌਟਿਕਸ ਲਿਮਟਿਡ , ਆਈਡੀਆ ਫੋਰਜ, ਸੋਨਾਟਾ ਸਾਫਟਵੇਅਰ, ਰਾਇਲ ਆਰਚਿਡ ਹੋਟਲਜ਼, ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ , ਆਈਈਡੀਏ ਅਤੇ ਟਿਸੌਲਵ ਨਾਲ ਜੁੜੇ ਸੀਐਕਸਓਜ ਦੇ  ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ , ਅਰਵਿੰਦ ਕੰਸਲਟੈ...

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 15 ਅਕਤੂਬਰ:- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ। ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ਵਿੱਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਗਏ ਹਨ। ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ।...

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋ...

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 84 ਕਿਸਾਨਾਂ ਨੂੰ 25.05 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ

Local
ਧੂਲੇਵਾਲ (ਲੁਧਿਆਣਾ), 15 ਅਕਤੂਬਰ- ਦੀਵਾਲੀ ਤੋਂ ਪਹਿਲਾਂ ਹੜ੍ਹ ਮੁਆਵਜ਼ਾ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਲਾਭਪਾਤਰੀਆਂ ਨੂੰ ਕੁੱਲ 25.05 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ। ਪੂਰੀ ਪਾਰਦਰਸ਼ਤਾ ਲਈ ਪੂਰੀ ਰਕਮ ਸਿੱਧੀ ਲਾਭ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕਰ ਦਿੱਤੀ ਗਈ ਹੈ। ਪਿੰਡ ਧੂਲੇਵਾਲ ਵਿੱਚ ਆਯੋਜਿਤ ਪ੍ਰਤੀਕਾਤਮਕ ਰਾਸ਼ੀ ਸਰਟੀਫਿਕੇਟ ਵੰਡ ਸਮਾਗਮ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਤੰਬਰ 2025 ਵਿੱਚ ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਲਈ ਤੇਜ਼, ਪਾਰਦਰਸ਼ੀ ਸਹਾਇਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਸਤੰਬਰ ਤੋਂ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਮੰਤਰੀ ਮੁੰਡੀਆਂ ਨੇ ਦਰਿਆ ਸਤਲੁਜ ਵਿੱਚ ਆਏ ਹੜ੍ਹ ਨਾਲ ਤਬਾਹ ਹੋਈਆਂ ਫਸਲਾਂ ਨੂੰ ਨਿੱਜੀ ਤੌਰ 'ਤੇ ਸਰਟੀਫਿਕੇਟ ਸੌਂਪੇ।  ਲਾਭਪਾਤਰੀਆਂ ਵਿ...

ਸਕੂਲ ਬੱਸਾਂ ਦੀ ਚੈਕਿੰਗ; ਦਰਜਨ ਦੇ ਕਰੀਬ ਕੱਟੇ ਚਲਾਨ

Local
ਭਵਾਨੀਗੜ੍ਹ, 15 ਅਕਤੂਬਰ- ਰਿਜਨਲ ਟਰਾਂਸਪੋਰਟ ਅਫਸਰ, ਸੰਗਰੂਰ, ਸ਼੍ਰੀ ਨਮਨ ਮਾਰਕੰਨ ਦੀ ਅਗਵਾਈ ਵਿੱਚ ਭਵਾਨੀਗੜ੍ਹ ਦੇ ਸਕੂਲਾਂ ਸਬੰਧੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਅਤੇ ਗੁਰਜੀਤ ਸਿੰਘ ਸਮੇਤ ਬਾਲ ਸੁਰੱਖਿਆ ਦਫਤਰ ਦਾ ਨੁਮਾਇੰਦਾ ਅਤੇ ਟ੍ਰੈਫਿਕ ਪੁਲਿਸ ਵੀ ਮੌਜੂਦ ਸੀ। ਇਸ ਦੌਰਾਨ ਕਮੀਆਂ ਵਾਲੀਆਂ ਲਗਪਗ ਦਰਜਨ ਦੇ ਕਰੀਬ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਕਮੀਆਂ ਵਾਲੀਆਂ ਸਕੂਲ ਬੱਸਾਂ ਦੇ ਕਾਗਜ਼, ਡਰਾਈਵਰ ਦੀ ਵਰਦੀ, ਅੱਗ ਬੁਝਾਊ ਯੰਤਰ ਅਤੇ ਮੁੱਢਲੀ ਸਹਾਇਤਾ ਬਾਕਸ ਮੁਕੰਮਲ ਰੱਖੇ ਜਾਣ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੀ ਨਮਨ ਮਾਰਕੰਨ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਇੰਸ਼ੋਰੈਂਸ, ਸਪੀਡ ਗਵਰਨਰ, ਡਰਾਇਵ...

ਐਸ.ਡੀ.ਐਮ. ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਵੰਡ

Local
ਰੂਪਨਗਰ/ਕੀਰਤਪੁਰ ਸਾਹਿਬ, 15 ਅਕਤੂਬਰ ()-  ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਕਮ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਅੱਜ ਰੂਪਨਗਰ ਬਲਾਕ ਦੇ ਪਿੰਡ ਛੋਟੀ ਝੱਖੀਆਂ ਵਿਖੇ ਕੀਤੀ ਗਈ। ਐਸ.ਡੀ.ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਇਸ ਮੌਕੇ ਪਿੰਡ ਛੋਟੀ ਝੱਖੀਆਂ ਤੇ ਵੱਡੀ ਝੱਖੀਆਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ। ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦੀ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਰਕਮ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸਿਰਫ਼ 30 ਦਿਨਾਂ ਵਿੱਚ ਇਹ ਮੁਆਵਜ਼ਾ ਵੰਡਣ ਦਾ ਰਿਕਾਰਡ ਬਣਾਇਆ ਹੈ। ਇਸ ਮੌਕੇ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਸ. ਕਮਿੱਕਰ ਸਿੰਘ ਡਾਢੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਲਕੱੜਵਾਲਾ, ਥੇਹੜ੍ਹੀ ਅਤੇ ਸ਼ੇਰਗੜ੍ਹ ਵਿਖੇ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ ਗਏ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਮਲੇਟ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ ਪ੍ਰਭਾਵਿਤ ਹੋਏ ਹਨ, ਉਨਾਂ ਵਿਚੋਂ ਤਿੰਨ ਪਿੰਡ ਨੂੰ ਅੱਜ ਮੁਆਵਜੇ ਦੇ ਚੈੱਕ ਵੰਡੇ ਗਏ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਨੇ ਜੋ ਮਿਸ਼ਨ ਸ਼ੁਰੂ ਕੀਤਾ ਸੀ ‘ਚੜਦੀਕਲਾ’ ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਚੜਦੀਕਲਾ ਵਿੱਚ ਰੱਖਣਾ ਹੈ, ਜਿਹੜੇ ਕਿ ਕੁਦਰਤੀ ਆਫਤਾ ਦੀ ਮਾਰ ਕਰਕੇ ਕਈ ਵਾਰ ਮਨ ਨੂੰ ਢਾਹ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮਲੋਟ ਹਲਕੇ ਚ ਭਾਵੇਂ ਹੜ੍ਹ ਨਹੀਂ ਆਏ ਪਰੰਤੂ ਭਾਰੀ ਭਾਰਿਸ਼ਾ ਕਾਰਨ ਜਿਥੇ ਵੀ ਫਸਲਾਂ ਪ੍ਰਭਾਵਿਤ ਹੋਈਆਂ ਹਨ, ਉਨਾਂ ਦਾ ਮੁਆਵਜਾ ਪੰਜਾਬ ਸਰਕਾਰ ਇੰਨੀ ਜਲਦ...
ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

Breaking News
ਚੰਡੀਗੜ੍ਹ/ਧੂਰੀ, 15 ਅਕਤੂਬਰ- ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤ...

बिजली चोरी में किसी भी प्रकार की ढिलाई बर्दाश्त नहीं की जाएगी’’- ऊर्जा मंत्री श्री अनिल विज

Haryana, Hindi
चण्डीगढ, 14 अक्तूबर- हरियाणा के ऊर्जा मंत्री श्री अनिल विज ने कहा कि अब पेडों की शाखाओं की वजह से होने वाले बिजली के व्यवधान की दिक्कत को दूर किया जाएगा और इस संबंध में व्यापक अभियान चलाकर पेडों की कटाई व छंटाई करवाई जाएगी, ताकि तेज-हवाओं और ऊंचे व लंबे पेडों की शाखाओं की वजह से बिजली आपूर्ति बाधित न हो। श्री विज ने कहा कि यह अभियान पूरे हरियाणा में चलाया जाएगा और इस संबंध में सभी संबंधित अधिकारी अपने-अपने क्षेत्र में यह अभियान व्यापक स्तर पर चलाएंगें। उन्होंने कहा कि ‘‘बिजली चोरी रोकने के लिए चलाए जाने वाले अभियानों में भी ढिलाई बर्दाश्त नहीं की जाएगी। श्री विज आज यहां चण्डीगढ में यूटी गेस्ट हाउस में ऊर्जा विभाग के अधिकारियों की एक समीक्षा बैठक की अध्यक्षता कर रहे थे। इस बैठक में ऊर्जा विभाग के अतिरिक्त मुख्य सचिव श्री अपूर्व कुमार सिंह सहित अन्य अधिकारी भी उपस्थित थे...

जब बेटियां पढ़ती हैं तो पूरा परिवार, समाज और देश बढ़ता है आगे – मुख्यमंत्री नायब सिंह सैनी

Haryana, Hindi
चंडीगढ़, 14 अक्तूबर – हरियाणा के मुख्यमंत्री श्री नायब सिंह सैनी ने कहा कि शिक्षा किसी भी देश व समाज की सच्ची शक्ति होती है। जब बेटियां पढ़ती हैं तो पूरा परिवार, पूरा समाज और पूरा देश आगे बढ़ता है। इसलिए ही प्रधानमंत्री श्री नरेंद्र मोदी ने राष्ट्रव्यापी बेटी बचाओ-बेटी पढ़ाओ अभियान शुरू किया था। सेठ नवरंग राय लोहिया जयराम कन्या महाविद्यालय जैसी संस्थाएं प्रधानमंत्री के इसी विजन को आगे बढ़ाने का काम कर रही हैं। मुख्यमंत्री मंगलवार को सेठ नवरंग राय लोहिया जयराम कन्या महाविद्यालय लोहार माजरा, कुरुक्षेत्र की रजत जयंती समारोह में बतौर मुख्य अतिथि बोल रहे थे। इससे पहले मुख्यमंत्री ने दीप शिखा प्रज्वलित कर कार्यक्रम का विधिवत रूप से शुभारंभ किया। इस दौरान मुख्यमंत्री व अन्य अतिथियों ने श्री जयराम शिक्षण संस्थान के 25 वर्षों की गतिविधियों पर आधारित स्मारिका का...