ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ ਨੂੰ ਸਮਰਪਿਤ ਵਿਸ਼ਾਲ ਯਾਤਰਾ ਦਾ ਸੰਗਰੂਰ ਵਿਖੇ ਹੋਵੇਗਾ ਭਰਵਾਂ ਸਵਾਗਤ
ਸੰਗਰੂਰ,13 ਅਕਤੂਬਰ :- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੀਆਂ ਜਾਣ ਵਾਲੀਆਂ ਯਾਤਰਾਵਾਂ ਬਾਬਤ ਅਗੇਤੇ ਪ੍ਰਬੰਧਾਂ ਸਬੰਧੀ ਇਕ ਸਮੀਖਿਆ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਲਾਹਕਾਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਟਿੰਗ ਬੋਰਡ ਸ਼੍ਰੀ ਦੀਪਕ ਬਾਲੀ ਦੀ ਅਗਵਾਈ ਵਿੱਚ ਕੀਤੀ ਗਈ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਅਤੇ ਇਹਨਾਂ ਸਮਾਗਮਾਂ ਸਬੰਧੀ ਲੋਗੋ ਵੀ ਜਾਰੀ ਕੀਤਾ ਗਿਆ।
ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਲਾਹਕਾਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਟਿੰਗ ਬੋਰਡ ਸ਼੍ਰੀ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ, ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ ਅਤੇ ਇਸੇ ਤਹਿਤ ਵੱਖ-ਵੱਖ ਸਥਾਨਾਂ ਤੋ...