Saturday, November 7Malwa News
Shadow

Author: News Editor

जिला कष्ट निवारण समिति की बैठक में जारी आदेशों का गंभीरता से पालन करें अधिकारी: मंत्री श्री अनिल विज

Haryana, Hindi
 चंडीगढ़, 10 अक्टूबर- हरियाणा के परिवहन, ऊर्जा एवं श्रम मंत्री अनिल विज ने अधिकारियों को सख्त निर्देश जारी करते हुए कहा कि जिला कष्ट निवारण समिति की बैठक में जो भी आदेश दिए जाते हैं, उनका गंभीरता से पालन किया जाए, ताकि आमजन को राहत मिल सके। मंत्री ने कई मामलों में अधिकारियों के खिलाफ सख्त कार्रवाई करने के आदेश दिए। उन्होंने पांच अलग-अलग मामलों में एसडीओ सहित जिम्मेदार कर्मचारियों, फाइनेंस कंपनी सहित अन्य के खिलाफ केस दर्ज कर आवश्यक कार्रवाई करने के आदेश जारी किए। साथ ही एसडीओ को निलंबित करने के भी आदेश दिए। इसके अलावा उन्होंने दो मामलों में जिला कष्ट निवारण समिति सदस्यों व अधिकारियों की कमेटियों का गठन कर जांच रिपोर्ट देने व एक मामले में डीसी को जांच कर रिपोर्ट देने के आदेश दिए। मंत्री आज कैथल के आरकेएसडी कॉलेज के सभागार में आयोजित जिला कष्ट निवारण समिति की...

प्रधानमंत्री नरेंद्र मोदी 17 अक्टूबर को आएंगे हरियाणा दौरे पर

Haryana, Hindi
चंडीगढ़, 10 अक्तूबर - प्रधानमंत्री श्री नरेंद्र मोदी 17 अक्तूबर, 2025 को हरियाणा के सोनीपत दौरे पर आएंगे। अपने इस दौरे के दौरान वे प्रदेशवासियों को करोड़ों रुपये की विकासात्मक परियोजनाओं की सौगात देंगे। प्रधानमंत्री का यह दौरा हरियाणा के विकास को नई गति और दिशा प्रदान करेगा तथा ‘विकसित भारत – विकसित हरियाणा’ के संकल्प को और सशक्त बनाएगा। मुख्यमंत्री श्री नायब सिंह सैनी ने प्रधानमंत्री के आगामी कार्यक्रम को लेकर आज चंडीगढ़ में विभिन्न विभागों के अधिकारियों के साथ बैठक कर आवश्यक दिशा-निर्देश दिए। श्री नायब सिंह सैनी ने निर्देश दिए कि कार्यक्रम को लेकर सभी तैयारियां समयबद्ध और समन्वित तरीके से की जाएं। उन्होंने उद्घाटन एवं शिलान्यास की जाने वाली संभावित परियोजनाओं की प्रगति की भी समीक्षा की। उन्होंने अधिकारियों को कार्यक्रम की समय-सारिणी, ...

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ

Local
ਹੁਸ਼ਿਆਰਪੁਰ, 10 ਅਕਤੂਬਰ :- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਬਹੁਤ ਚਿੰਤਾਜਨਕ ਹੈ, ਕਿਉਂਕਿ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਦਲਿਤ ਅਧਿਕਾਰੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ ਸਿਰਫ਼ ਲੋਕਤੰਤਰ ਲਈ ਖ਼ਤਰਾ ਹੈ, ਸਗੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੀ ਭਾਵਨਾ 'ਤੇ ਵੀ ਹਮਲਾ ਹੈ। ਡਾ. ਰਵਜੋਤ ਸਿੰਘ ਅੱਜ ਆਪਣੇ ਦਫ਼ਤਰ ਵਿਖੇ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਭਾਰਤ ਦੇ ਮਾਨਯੋਗ ਚੀਫ਼ ਜਸਟਿਸ, ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਦੇਸ਼ ਦੀ ਸੁਪਰੀਮ ਕੋਰਟ, ਸੰਵਿਧਾਨ ਅਤੇ ਦਲਿਤ ਭਾਈਚਾਰੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ।   ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਦੇਸ਼ ਦੀ ਸਰਵਉੱਚ ਨਿਆਂਇਕ ਸੰਸਥਾ ਦੇ ਮੁਖੀ ਦਾ ਅਦਾਲਤ ਵਿਚ ਅਪਮਾਨ ਕੀਤਾ ਗਿਆ, ਤਾਂ ਭਾਜਪਾ ਆਗੂਆਂ ਅਤੇ ਸਰਕਾਰਾਂ ਨੇ ਚੁੱਪੀ ਬਣਾਈ ਰੱਖੀ। ਉਨ੍ਹਾਂ ਕਿਹਾ ਕਿ ਇਸ ਚੁੱਪੀ ਨੇ ਭਾਜਪਾ ...

ਵਿਧਾਇਕ ਜਿੰਪਾ ਨੇ ਮੁਹੱਲਾ ਸੁੰਦਰ ਨਗਰ ’ਚ ਆਂਗਨਵਾੜੀ ਸੈਂਟਰ ’ਚ 20 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

Local
ਹੁਸ਼ਿਆਰਪੁਰ, 10 ਅਕਤੂਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਦੇ ਮੁਹੱਲਾ ਸੁੰਦਰ ਨਗਰ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਆਂਗਨਵਾੜੀ ਕੇਂਦਰ ਵਿੱਚ ਵਰਧਮਾਨ ਯਾਰਨਜ਼ ਐਂਡ ਥ੍ਰੈੱਡਸ ਲਿਮਟਿਡ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਉਦਯੋਗ ਜਗਤ ਵਲੋਂ ਸਮਾਜਿਕ ਕੰਮਾਂ ਪ੍ਰਤੀ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਵਰਧਮਾਨ ਗਰੁੱਪ ਨੇ ਸਥਾਨਕ ਪੱਧਰ 'ਤੇ ਸਿੱਖਿਆ ਅਤੇ ਬਾਲ ਵਿਕਾਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਜਿੰਪਾ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੀ ਹਿੱਸੇਦਾਰੀਆਂ ਸਮਾਜ ਵਿਚ ਸਕਾਰਾਤਮਕ ਤਬਦੀਲੀ ਲਈ ਨਵੀਂ ਪ੍ਰੇਰਨਾ ਪ੍ਰਦਾਨ ਕਰਦੀਆਂ ਹਨ।ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਵਰਧਮਾਨ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ...

ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫ਼ੋਰਸ ਨਾਲ ਕੀਤੀ ਮੀਟਿੰਗ

Local
ਬਰਨਾਲਾ, 10 ਅਕਤੂਬਰ- ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਵੱਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਤਾਂ ਜੋ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਹੋਣ ਵਾਲੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਕੋਈ ਵੀ ਬੱਚਾ ਪਲਸ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹੇ। ਡਾ. ਹਰਜੀਤ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ 48976 ਬੱਚਿਆਂ ( 0ਤੋਂ 5 ਸਾਲ) ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਦੌਰਾਨ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ 43 ਸੁਪਰਵਾਇਜ਼ਰੀ ਟੀਮਾਂ ਵੱਲੋਂ ਜ਼ਿਲ੍ਹਾ ਅਤੇ ਬਲਾਕ ਲੈਵਲ ਤੋਂ ਸੁਪਰਵਿਜ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਕੁੱਲ 243 ਰੈਗੂਲਰ ਬੂਥ ਲਗਾਏ ਜਾਣਗੇ...

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

Punjab News
ਚੰਡੀਗੜ੍ਹ, 10 ਅਕਤੂਬਰ:- ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਚੰਡੀਗੜ੍ਹ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਮੌਕੇ ਸੀਨੀਅਰ ਅਧਿਕਾਰੀ, ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਪੈਸਕੋ ਸਾਬਕਾ ਸੈਨਿਕਾਂ ਨੂੰ ਪੰਜਾਬ ਭਰ ਵਿੱਚ ਰੁਜ਼ਗਾਰ ਮੁਹਈਆ ਕਰਵਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਪੈਸਕੋ ਦੇ ਪ੍ਰਬੰਧਕ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਰਿ.), ਨੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੰਮ ਪ੍ਰਤੀ ਦ੍ਰਿੜਤਾ ਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੈਸਕੋ, ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ ਹੇਠ, ਸਾਬਕਾ ਸੈਨਿਕਾਂ ਦੀ ਭਲਾਈ ਅਤੇ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਪੈਸਕੋ ਵੱਲੋਂ 6,000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ, ਜੋ ਪੰਜਾਬ ਸਰਕਾਰ ਦੀ ਸੈਨਿਕਾਂ ਦੀ ਭਲਾਈ ਅਤੇ ਪੁਨਰਵਾਸ ਪ੍ਰਤੀ ਮਜ਼ਬੂਤ ਵਚਨਬੱਧਤਾ ਦਾ ...

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

Hot News
ਚੰਡੀਗੜ੍ਹ 10 ਅਕਤੂਬਰ 2025:- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਪਹੁੰਚ ਅਪਣਾਉਣ ਲਈ ਇੱਕ ਫ਼ੈਸਲਾਕੁੰਨ ਕਦਮ ਚੁੱਕਿਆ ਹੈ। ਜੂਨ 2025 ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਸਮਰਪਿਤ ਆਨਲਾਈਨ ਪੋਰਟਲ https://grms.pspcl.in ਸ਼ੁਰੂ ਕੀਤਾ ਗਿਆ ਸੀ। ਖਪਤਕਾਰਾਂ ਨੂੰ ਸਸ਼ਕਤ ਬਣਾਉਣ ਲਈ, ਜਦੋਂ ਵੀ ਕੋਈ ਖਪਤਕਾਰ ਪੀ.ਐਸ.ਪੀ.ਸੀ.ਐਲ. ਨਾਲ ਨਵੇਂ ਬਿਜਲੀ ਕੁਨੈਕਸ਼ਨ, ਬਿੱਲ ਭੁਗਤਾਨ ਜਾਂ ਇਸ ਨੂੰ ਵਾਪਸ ਲੈਣ, ਬਿੱਲਾਂ ਦੇ ਨਿਪਟਾਰੇ, ਸੇਵਾ ਸਬੰਧੀ ਸ਼ਿਕਾਇਤਾਂ ਜਾਂ ਬਿਜਲੀ ਬੰਦ ਹੋਣ ਦੀ ਰਿਪੋਰਟਿੰਗ ਵਰਗੀਆਂ ਮੁੱਖ ਸੇਵਾਵਾਂ ਲੈਣਾ ਚਾਹੁੰਦਾ ਹੈ, ਤਾਂ ਐਸ.ਐਮ.ਐਸ. ਰਾਹੀਂ ਪੋਰਟਲ ਦਾ ਲਿੰਕ ਭੇਜਿਆ ਜਾਂਦਾ ਹੈ। ਇਹ ਪਹਿਲਕਦਮੀ ਯਕੀਨੀ ਬਣਾਉਂਦੀ ਹੈ ਕਿ ਖਪਤਕਾਰ ਪੀ.ਐਸ.ਪੀ.ਸੀ.ਐਲ. ਨਾਲ ਆਪਣੀ ਸ਼ਮੂਲੀਅਤ ਦੇ ਕਿਸੇ ਵੀ ਪੜਾਅ 'ਤੇ ਕਿਸੇ ਵੀ ਗਲਤ ਮੰਗ ਜਾਂ ਗਲ...

ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ

Local
ਹੁਸ਼ਿਆਰਪੁਰ, 10 ਅਕਤੂਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਮਦਦ ਕਰਦੀਆਂ ਹਨ। ਉਹ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ 2.25 ਲੱਖ ਰੁਪਏ ਦੀਆਂ ਕਰੀਬ 50 ਹਾਕੀ ਕਿੱਟਾਂ ਵੰਡਣ ਸਮੇਂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਊਂਡਗਲਾਸ ਫਾਊਂਡੇਸ਼ਨ ਦੇ ਇਸ ਯਤਨ ਨੇ ਜ਼ਿਲ੍ਹੇ ਵਿੱਚ ਖੇਡ ਖੇਤਰ ਵਿੱਚ ਨਵੀਂ ਊਰਜਾ ਭਰੀ ਹੈ। ਇਹ ਸਮਾਗਮ ਹੁਸ਼ਿਆਰਪੁਰ ਦੇ ਰੇਲਵੇ ਮੰਡੀ ਗਰਾਊਂਡ ਵਿਖੇ ਆਯੋਜਿਤ ਕੀਤਾ ਗਿਆ।ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਪਹਿਲ ਸਿਰਫ਼ ਖਿਡਾਰੀਆਂ ਦੀ ਤਿਆਰੀ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਨੌਜਵਾਨਾਂ ਦੇ ਆਤਮਵਿਸ਼ਵਾਸ ਅਤੇ ਹਿੰਮਤ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਸ਼ਾਨਦਾਰ ਹਾਕੀ ਖਿਡਾਰੀ ਪੈਦਾ ਕੀਤੇ ਹਨ ਅਤੇ ਅਜਿਹੇ ਯਤਨ ਸੂਬੇ ਵਿੱਚ ਹਾਕੀ ਦੀ ਰਾਸ਼ਟਰੀ ਖੇਡ ਨੂੰ ਮੁੜ ਮੁਜ਼ਬੂਤ ਕਰਨਗੇ।ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਸਮਾਜ ਦੇ ਸਹਿਯੋਗ ਨਾਲ...

ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ

Hot News
ਜਲੰਧਰ, 10 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੇਸ਼ ਰਾਮ ਉਰਫ਼ ਧੋਨੀ ਵਾਸੀ ਇੰਦਰਾ ਕਲੋਨੀ ਜਲੰਧਰ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ, ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ। ਮੁਲਜ਼ਮ ਮੁਕੇਸ਼ ਰਾਮ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ 9 ਮੁਕੱਦਮੇ ਥਾਣਾ ਡਵੀਜ਼ਨ ਨੰਬਰ 1 ਅਤੇ ਥਾਣਾ ਡਵੀਜ਼ਨ ਨੰਬਰ 2 ਵਿੱਚ ਦਰਜ ਹਨ। ਇਨ੍ਹਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ...

ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

Hot News
*ਚੰਡੀਗੜ੍ਹ, 10 ਅਕਤੂਬਰ*:- ਭਾਰਤ ਦੇ ਚੀਫ ਜਸਟਿਸ 'ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ। ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ।  ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਇੱਥੋਂ ਤੱਕ ਕਿ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਇੱਕ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ 'ਤੇ ਪਹੁੰਚੇ ਹਨ ਅਤੇ ਅਜਿਹਾ ਘਿਨਾਉਣਾ ਕਾਰਾ ਸੱਚਮੁੱਚ ਨਿੰਦਣਯੋਗ ਹੈ। ਮੁੱਖ ਮੰਤਰੀ ਨੇ ਅ...