ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ ਗਠਿਤ ਗੁਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ 6 ਵਿਧਾਇਕਾਂ ਦੀ ਵਿਧਾਨ ਸਭਾ ਕਮੇਟੀ ਨੂੰ ਸੌਂਪੇ ਗਏ ਹਨ। ਕਮੇਟੀ ਨੇ ਇਸ ਰਿਪੋਰਟ ਦੀ ਸ਼ਲਾਘਾ ਕੀਤੀ ਹੈ ਅਤੇ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਿੰਮਣ ਪੈਟਰਨ ਨੂੰ ਮਾਪਣ ਦੇ ਨਾਲ-ਨਾਲ ਕਾਰਬਨ ਡੇਟਿੰਗ ਅਤੇ ਆਈਸੋਟੋਪ ਤਕਨਾਲੋਜੀਆਂ ਦੀ ਵਰਤੋਂ ਕਰਕੇ ਇਸ ਦੇ ਦਾਇਰੇ ਨੂੰ ਸੂਖਮ ਦਰ ਤੱਕ ਵਧਾਉਣ ਲਈ ਅਧਿਐਨ ਕਰੇ। ਪੰਜਾਬ ਦੀਆਂ ਵੱਧ ਰਹੀਆਂ ਪਾਣੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਅੱਜ ਪ੍ਰਮੁੱਖ ਜਲ ਮਾਹਿਰਾਂ ਅਤੇ ਵਿਗਿਆਨੀਆਂ ਦੀ 15 ਏਜੰਡਾ ਨੁਕਤਿਆਂ ਤਹਿਤ ਉੱਚ ਪੱਧਰੀ ਮੀਟਿੰਗ ਸੱਦੀ ਜਿਸ ਦੀ ਪ੍ਰਧਾਨਗੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਸੁਖਪਾਲ ਸਿੰਘ ਨੇ ਕੀਤੀ,...


