ਹਰਜੋਤ ਬੈਂਸ ਵੱਲੋਂ ਨੰਗਲ ਵਿੱਚ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰੱਖੀ ਸਫਾਈ ਮੁਹਿੰਮ
ਨੰਗਲ 26 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਲਈ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਅੱਜ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰਹੀ। ਸ੍ਰ.ਬੈਂਸ ਖੁੱਦ ਸਵੇਰ ਸਮੇਂ ਨੰਗਲ ਪਹੁੰਚੇ ਅਤੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਸਫਾਈ ਕਾਰਜਾਂ ਦਾ ਮੌਕੇ ’ਤੇ ਜਾਇਜ਼ਾ ਲਿਆ। ਉਨ੍ਹਾਂ ਸਫਾਈ ਸੇਵਕਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਫਾਈ ਪ੍ਰਬੰਧਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ “ਬਦਲੇਗਾ ਨੰਗਲ” ਮੁਹਿੰਮ ਦਾ ਉਦੇਸ਼ ਸਿਰਫ਼ ਸ਼ਹਿਰ ਦੀ ਸਫਾਈ ਕਰਨਾ ਹੀ ਨਹੀਂ, ਸਗੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਮੌਕੇ ’ਤੇ ਜਾਇਜ਼ਾ ਲੈਣਾ ਅਤੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 2, 3, 4, 5, 10, 11, 12, 13 ਅਤੇ 14 ਵਿੱਚ ਸਫਾਈ ਕਾਰਜ ਲਗਭਗ ਮੁਕੰਮਲ ਕੀਤੇ ਜਾ...








