Wednesday, August 5Malwa News
Shadow

Author: News Editor

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੀ ਨਵੀਂ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੀ ਨਵੀਂ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

Hot News
ਜਲੰਧਰ, 17 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਦੀ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਢੇਰੀ ਪੁੱਜਣ ’ਤੇ ਰਸਮੀ ਤੌਰ ’ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਕੈਬਨਿਟ ਮੰਤਰੀ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ, ਸਮੇਂ ਸਿਰ ਚੁਕਾਈ ਅਤੇ ਕਿਸਾਨਾਂ ਨੂੰ ਤੁਰੰਤ ਅਦਾਇਗੀ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਣਕ ਦੇ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆ 79 ਮੰਡੀਆਂ ਵਿੱਚ 5.25 ਲੱਖ ਮੀਟਰਿਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2101 ਮੀਟਰਿਕ ਟਨ ਕਣਕ ਦੀ ਮੰਡੀਆਂ ਵਿੱਚ ਆਮਦ ਹੋਈ ਹੈ, ਜਿਸ ਦੀ ਖ਼ਰੀਦ ਕਰਕੇ 100 ਫੀਸਦੀ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ।ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਮਾਰਕਿਟ ਕਮੇਟੀ ਗੁਰਪਾਲ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਅਰਵ...

ਸਿੱਖਿਆ ਮੰਤਰੀ ਵੱਲੋਂ ਭਾਖੜਾ ਨਹਿਰ ’ਤੇ ਪੰਜ ਪੁਲ ਬਣਾਉਣ ਦਾ ਐਲਾਨ

Breaking News
ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਲਈ 87.75 ਕਰੋੜ ਰੁਪਏ ਤੋਂ ਵੱਧ ਦੇ ਪੁਲਾਂ ਦੀ ਉਸਾਰੀ ਅਤੇ ਢਾਂਚਾਗਤ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਮੌਨਸੂਨ ਸੀਜ਼ਨ ਦੌਰਾਨ ਸੜਕੀ ਸੰਪਰਕ ਨੂੰ ਬਿਹਤਰ ਬਣਾਉਣਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ,‘‘ਇਲਾਕੇ ਦੀ ਨੁਹਾਰ ਬਦਲਣ ਵਾਲੇ ਇਹ ਮਹੱਤਵਪੂਰਨ ਪ੍ਰੋਜੈਕਟ ਜਿੱਥੇ ਖੇਤਰ ਵਿੱਚ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀ ਲਿਆਉਣਗੇ, ਉੱਥੇ ਹੀ ਸੈਂਕੜੇ ਪਿੰਡਾਂ ਨੂੰ ਜੋੜਨ ਦੇ ਨਾਲ-ਨਾਲ ਹਜ਼ਾਰਾਂ ਵਸਨੀਕਾਂ ਲਈ ਆਰਥਿਕ ਮੌਕਿਆਂ ਵਿੱਚ ਵੀ ਵਾਧਾ ਕਰਨਗੇ।’’ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਾਲੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਵਚਨਬੱਧ ਹੈ ਅਤੇ ਨਾਲ ਹੀ ਸੂਬੇ ਦੇ ਪਵਿੱਤਰ ਅਸਥਾਨਾਂ ਲਈ ਧਾਰਮਿਕ ਸੈਰ-ਸਪਾਟੇ ਦਾ ਵੀ ਸਮਰਥਨ ਕਰਦੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰੋਜੈ...

ਕੀ ਬਾਜਵਾ ਨੂੰ ਪੰਨੂ ਵਰਗੇ ਗ਼ੱਦਾਰ ਦਾ ਸਾਥ ਮੰਜੂਰ ਹੈ? ਜਿਹੜਾ ਬਾਬਾ ਸਾਹਿਬ ਵਿਰੁੱਧ ਜ਼ਹਿਰ ਉਗਲਦਾ ਹੈ

Breaking News
ਚੰਡੀਗੜ੍ਹ, 17 ਅਪ੍ਰੈਲ : ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ 'ਆਪ' ਆਗੂਆਂ ਨੂੰ ਮਾਰਨ ਦੀ ਧਮਕੀ ਦੇਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਨੂ 'ਤੇ ਪਲਟਵਾਰ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਗ਼ੱਦਾਰ ਕਿਹਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਅਸੀਂ ਉਸ ਨੂੰ ਸਫਲ ਨਹੀਂ ਹੋਣ ਦੇਵਾਂਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਨੂ ਵਰਗੇ ਗ਼ੱਦਾਰ ਲੋਕਾਂ ਦੇ ਕਹਿਣ ਨਾਲ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਨੂੰ ਕੋਈ ਨੁਕਸਾਨ ਨਹੀਂ ਹੋ ਸਕਦਾ। ਪੰਜਾਬ ਅਤੇ ਦੇਸ਼ ਦੇ ਕਰੋੜਾਂ ਲੋਕ ਬਾਬਾ ਸਾਹਿਬ ਨੂੰ ਆਪਣਾ ਆਦਰਸ਼ ਮੰਨਦੇ ਹਨ। ਦਲਿਤ ਭਾਈਚਾਰੇ ਦੇ ਲੋਕ ਉਨ੍ਹਾਂ ਨੂੰ ਰੱਬ ਵਾਂਗ ਮੰਨਦੇ ਹਨ। ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਹਮੇਸ਼ਾ ਡਾ. ਅੰਬੇਡਕਰ ਦੇ ਨਾਲ ਖੜ੍ਹੇ ਰਹੇ ਹਨ। ਆਮ ਆਦਮੀ ਪਾਰਟੀ ਦਾ ਹਰ ਵਰਕਰ ਬਾਬਾ ਸਾਹਿਬ ਦੇ ਦਿਖਾਏ ਰ...

“ਮਾਨ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਯਤਨ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ”

Hot News
ਲਹਿਰਾ, 17 ਅਪ੍ਰੈਲ: ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ।ਇਸ ਲੜੀ ਤਹਿਤ ਕੈਬਨਿਟ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਹਰੀਗੜ੍ਹ ਗਹਿਲਾਂ ‘ਚ 10.25 ਲੱਖ, ਸਰਕਾਰੀ ਹਾਈ ਸਕੂਲ ਮਹਾਂ ਸਿੰਘ ਵਾਲਾ ‘ਚ 35.17 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮਹਾਂ ਸਿੰਘ ਵਾਲਾ ‘ਚ 12.07 ਲੱਖ, ਸਰਕਾਰੀ ਹਾਈ ਸਕੂਲ ਭੂਲਣ ‘ਚ 38.86 ਲੱਖ, ਸਰਕਾਰੀ ਹਾਈ ਸਕੂਲ ਗੁਲਾੜੀ ‘ਚ 21.89 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾੜੀ ‘ਚ 2.31 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਠਸਕਾ ‘ਚ 10.19 ਲੱਖ ਅਤੇ ਸਰਕਾਰੀ ਹਾਈ ਸਕੂਲ ਚੱਠਾ...
ਛੇਵੇਂ ਦਿਨ 75 ਸਮੱਗਲਰ ਗ੍ਰਿਫਤਾਰ

ਛੇਵੇਂ ਦਿਨ 75 ਸਮੱਗਲਰ ਗ੍ਰਿਫਤਾਰ

Hot News
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ ਛੇਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 501 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ ਛੇ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 622 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.2 ਕਿਲੋਗ੍ਰਾਮ ਹੈਰੋਇਨ, 4.5 ਕਿਲੋਗ੍ਰਾਮ ਅਫੀਮ, 1294 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 1.04 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਅਗਲੇ ਤਿੰਨ ਮਹੀਨਿਆਂ...

ਖੰਨਾ ਤੇ ਅੰਮ੍ਰਿਤਸਰ ‘ਚ ਚੱਲਿਆ ਬੁਲਡੋਜ਼ਰ

Breaking News
ਚੰਡੀਗੜ੍ਹ, 6 ਮਾਰਚ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਜੇ.ਸੀ.ਬੀ. ਮਸ਼ੀਨਾਂ ਦੀ ਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੁਆਰਾ ਬਣਾਏ ਗਏ ਦੋ ਮੰਜ਼ਿਲਾ ਘਰਾਂ ਅਤੇ ਦੁਕਾਨਾਂ ਨੂੰ ਢਾਹ ਦਿੱਤਾ। ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਜ਼ਰੀਏ ਨਸ਼ਾ ਤਸਕਰੀ ਵਿਰੁੱਧ ਇੱਕ ਸਖ਼ਤ ਸੰਦੇਸ਼ ਦਿੱਤਾ ਗਿਆ। ਢਾਹੀਆਂ ਗਈਆਂ ਜਾਇਦਾਦਾਂ ਦੋ ਨਾਮੀ ਨਸ਼ਾ ਤਸਕਰਾਂ ਗੁਰਮੀਤ ਸਿੰਘ ਅਤੇ ਸੰਦੀਪ ਸਿੰਘ ਉਰਫ਼ ਸੋਨੂੰ ਦੀਆਂ ਸਨ। ਦੱਸਣਯੋਗ ਹੈ ਕਿ ਗੁਰਮੀਤ ਸਿੰਘ ਵਿਰੁੱਧ ਤਿੰਨ ਕੇਸ ਦਰਜ ਕੀਤੇ ਗਏ ਹਨ, ਜਿਸ ਤੋਂ 325 ਗ੍ਰਾਮ ਸਮੈਕ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੰਦੀਪ ਸਿੰਘ ਵਿਰੁੱਧ ਚਾਰ ਕੇਸ ਦਰਜ ਹਨ, ਜਿਨ੍ਹਾਂ...

ਪੰਜਾਬ ‘ਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਈ ਪੁਲੀਸ ਨੂੰ ਪੂਰੀ ਖੁੱਲ੍ਹ : ਅਰੋੜਾ

Hot News
ਲੁਧਿਆਣਾ, 6 ਮਾਰਚ - ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਸ੍ਰੀ ਅਮਨ ਅਰੋੜਾ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ 'ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਮ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸ੍ਰੀ ਅਮਨ ਅਰੋੜਾ ਨੇ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇੱਥੇ ਪੁਲਿਸ ਲਾਈਨਜ਼ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਜਾਂ ਤਾਂ ਨਸ਼ਾ ਤਸਕਰ ਆਤਮ ਸਮਰਪਣ ਕਰ ਦੇਣ ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਕਿਉਂਕਿ 'ਆਪ' ਸਰਕਾਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਫਤਿਹ ਹਾਸਲ ਕਰਨ ਤੱਕ ਚੈਨ ਨਾਲ ਨਹੀਂ ਬੈਠੇਗੀ। ਉਨ੍ਹਾਂ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਤਾਕਤ, ਸੂ...

ਪਵਿੱਤਰ ਜੌੜਾ ਦੇ ਗੈਰਕਾਨੂੰਨੀ ਧੰਦੇ ਦਾ ਪਰਦਾਫਾਸ਼

Hot News
ਪਠਾਨਕੋਟ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਚਾਰ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫ਼ਤਾਰ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੰਵਲਪ੍ਰੀਤ ਸਿੰਘ ਉਰਫ਼ ਕੰਵਰ, ਜੋ ਕਿ ਬਟਾਲਾ ਦੇ ਪਿੰਡ ਬੁੱਟਰ ਕਲਾਂ ਦਾ ਰਹਿਣ ਵਾਲਾ ਹੈ ਅਤੇ ਰਣਜੀਤ ਸਿੰਘ, ਜੋ ਕਿ ਗੁਰਦਾਸਪੁਰ ਦੇ ਭੈਣੀ ਬਾਂਗਰ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ .32 ਬੋਰ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 39 ਕਾਰਤੂਸ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਮੁਲਜ਼ਮ ਕੰਵਲਪ੍ਰੀਤ ਅਮਰੀਕਾ ਸਥਿਤ ਗੈ...

ਪਸ਼ੂ ਧਨ ਗਣਨਾ ਫਰਵਰੀ ਦੇ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ

Breaking News, Hot News
ਚੰਡੀਗੜ੍ਹ, 5 ਫਰਵਰੀ : ਪੰਜਾਬ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ 21ਵੀਂ ਪਸ਼ੂਧਨ ਗਣਨਾ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੀ ਜਾਵੇ।ਖੇਤੀ ਮੰਤਰੀ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਪਸ਼ੂਆਂ ਦੀਆਂ ਨਸੋਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ 'ਤੇ ਸ੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਾਰਾ ਡਾਟਾ ਪੂਰੇ ਧਿਆਨ ਨਾਲ ਇਕੱਤਰ ਕੀਤਾ ਜਾਵੇ ਅਤੇ ਸਾਂਭਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਡਾਟਾ ਪਸ਼ੂਧਨ ਦੀ ਸਾਂਭ ਸੰਭਾਲ ਅਤੇ ਡੇਅਰੀ ਵਿਕਾਸ ਦੇ ਮਾਮਲੇ ਵਿਚ ਬਹੁਤ ਸਹਾਈ ਹੋਵੇਗਾ।ਖੇਤੀਬਾੜੀ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਸੂਬੇ ਵਿਚ ਲੰਪੀ ਸਕਿੱਨ ਬਿਮਾਰੀ ਵਿਰੁੱਧ ਵੱਡੇ ਪੱਧਰ 'ਤੇ ਟੀਕਾਕਰਨ ਦੀ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਮੰਤਰੀ ਨੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਵਿਖੇ ਵੈਟਰਨਰੀ ਪੌਲੀਕਲੀਨਿਕਾਂ ਵਿਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਦੇ ਕੰਮ ਦਾ ਜਾਇਜਾ ਵੀ ਲਿਆ।ਇਸ ਮੀਟਿੰਗ ਵਿਚ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ...

ਡਾ. ਸੁੱਖੀ ਬਣੇ ਕਨਵੇਅਰ ਦੇ ਚੇਅਰਮੈਨ

Hot News, Punjab Politics
ਚੰਡੀਗੜ੍ਹ, 5 ਫਰਵਰੀ : ਵਿਧਾਨ ਸਭਾ ਹਲਕਾ ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁੱਖੀ ਨੂੰ ਕੁਰਸੀ 'ਤੇ ਬਿਠਾਇਆ ਅਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਡਾ. ਸੁੱਖੀ ਦਾ ਪਰਿਵਾਰ ਵੀ ਹਾਜਰ ਸੀ।ਆਹੁਦਾ ਸੰਭਾਲਨ ਤੋਂ ਬਾਅਦ ਡਾ. ਸੁੱਖੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਉਸ 'ਤੇ ਭਰੋਸਾ ਜਿਤਾਇਆ ਹੈ ਇਸ ਲਈ ਉਹ ਇਸ ਜੁੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਲੋਕਾਂ ਨੂੰ ਸਾਫ ਸੁਥਰਾ ਤੇ ਪਾਰਦਰਸ਼ੀ ਪ੍ਰਸਾਸ਼ਨ ਮੁਹਈਆ ਕਰਵਾਉਣ ਦਾ ਟੀਚਾ ਪੂਰਾ ਕਰਨਗੇ।ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁੱਖੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਅਗਵਾਈ ਵਿਚ ਕਾਰਪੋਰੇਸ਼ਨ ਹੋਰ ਬੁਲੰਦੀਆਂ ਛੂਹੇਗੀ। ਇਸ ਮੌਕੇ ...