Wednesday, August 5Malwa News
Shadow

Author: News Editor

ਮਾਲ ਮੰਤਰੀ ਨੇ ਮਾਰਿਆ ਤਹਿਸੀਲ ਦਫਤਰ ਵਿਚ ਛਾਪਾ

Breaking News, Hot News
ਬਠਿੰਡਾ, 5 ਫਰਵਰੀ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਅਚਾਨਕ ਤਹਿਸੀਲਦਾਰ ਦਫਤਰ ਬਠਿੰਡਾ ਵਿਖੇ ਚੈਕਿੰਗ ਕੀਤੀ ਅਤੇ ਤਹਿਸੀਲ ਦਫਤਰ ਦੇ ਕੰਮਕਾਜ ਦਾ ਮੁਆਇਨਾ ਕੀਤਾ। ਇਸ ਦੌਰਾਨ ਮੰਤਰੀ ਨੇ ਜਾਇਦਾਦਾਂ ਵੇਚਣ ਅਤੇ ਖਰੀਦਣ ਵਾਲੇ ਵਿਅਕਤੀਆਂ ਪਾਸੋਂ ਅਫਸਰਾਂ ਦੀ ਫੀਡਬੈਕ ਵੀ ਲਈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਤਹਿਸੀਲਦਾਰ ਦਫਤਰ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਾਇਦਾਦਾਂ ਦੀਆਂ ਰਜਿਸਟਰੀਆਂ ਮੌਕੇ ਖਰੀਦਦਾਰ ਅਤੇ ਵੇਚਣ ਵਾਲੇ ਦੋਵਾਂ ਦਾ ਹਾਜਰ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਦਫਤਰ ਵਿਚ ਲੱਗੇ ਸੀ ਸੀ ਟੀ ਵੀ ਕੈਮਰੇ ਹਮੇਸ਼ਾਂ ਚਾਲੂ ਹਾਲਤ ਵਿਚ ਰੱਖਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਮਾਲ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦਫਤਰ ਥੋੜੀ ਬਹੁਤੀ ਕਮੀ ਮਹਿਸੂਸ ਹੋਈ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਅਣਗ...

ਰੋਜਗਾਰ ਕੈਂਪ ਦੌਰਾਨ ਮਿਲੀਆਂ 30 ਨੌਜਵਾਨਾਂ ਨੂੰ ਨੌਕਰੀਆਂ

Breaking News, Hot News
ਫਰੀਦਕੋਟ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਜਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 30 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ।ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਨਿਰਦੇਸ਼ਾਂ ਅਧੀਨ ਜਿਲਾ ਰੋਜਗਾਰ ਤੇ ਕਾਰੋਬਰਾ ਬਿਊਰੋ ਵਲੋਂ ਦੋ ਕੈਂਪ ਲਗਾਏ ਗਏ। ਪਹਿਲੇ ਕੈਂਪ ਵਿਚ ਈ ਐਮ ਐਮ ਐਸ ਕੰਪਨੀ ਵਲੋਂ ਪ੍ਰਾਈਵੇਟ ਅਸਾਮੀਆਂ ਲਈ ਇੰਟਰਵਿਊ ਲਈ ਗਈ। ਇਸ ਕੈਂਪ ਵਿਚ 18 ਨੌਜਵਾਨਾਂ ਨੇ ਭਾਗ ਲਿਆ ਅਤੇ ਇਨ੍ਹਾਂ ਵਿਚੋਂ 16 ਦੀ ਚੋਣ ਕੀਤੀ ਗਈ। ਇਸੇ ਤਰਾਂ ਦੂਜੇ ਕੈਂਪ ਵਿਚ ਰਾਮਾ ਸਕਿੱਲ ਸੈਂਟਰ ਵਲੋਂ ਇੰਟਰਵਿਊ ਲਈ ਗਈ। ਇਸ ਕੈਂਪ ਵਿਚ 20 ਨੌਜਵਾਨ ਲੜਕੇ ਲੜਕੀਆਂ ਨੇ ਭਾਗ ਲਿਆ ਅਤੇ ਇਨ੍ਹਾਂ ਵਿਚੋਂ 14 ਦੀ ਚੋਣ ਕੀਤੀ ਗਈ। ਇਸ ਮੌਕੇ ਜਿਲਾ ਰੋਜਗਾਰ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜਿਲਾ ਫਰੀਦਕੋਟ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਕਿਸੇ ਵੀ ਕੰਮ ਵਾਲੇ ਦਿਨ ਜਿਲਾ ਦਫਤਰ ਵਿਚ ਆ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਬਾਅਦ ਵਿਚ ਉਨ੍ਹਾਂ...

ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕਰਾਂਗੇ : ਅਰੋੜਾ

Breaking News, Punjab Politics
ਚੰਡੀਗੜ੍ਹ, 10 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਪਾਰਟੀ ਦਾ ਇਕ ਵਫਦ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਅਤੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੋਸ਼ਿਸ਼ਾਂ ਖਿਲਾਫ ਰੋਸ ਪ੍ਰਗਟ ਕੀਤਾ। ਇਸ ਵਫਦ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਸਲਾਹਕਾਰ ਦੇ ਆਹੁਦੇ ਦੀ ਥਾਂ ਮੁੱਖ ਸਕੱਤਰ ਦੀ ਨਿਯੁਕਤੀ ਕਰਨ ਦਾ ਵਿਰੋਧ ਕੀਤਾ।ਰਾਜਪਾਲ ਨਾਲ ਮੁਲਾਕਾਤ ਤੋਂ ਪਿਛੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੀ ਚੰਡੀਗੜ੍ਹ ਦੇ ਰਾਜਪਾਲ ਦੇ ਸਲਾਹਕਾਰ ਦਾ ਆਹੁਦਾ ਖਤਮ ਕਰਕੇ ਮੁੱਖ ਸਕੱਤਰ ਦੇ ਆਹੁਦੇ 'ਤੇ ਨਿਯੁਕਤੀ ਕਰ ਦਿੱਤੀ ਹੈ। ਇਹ ਨਿਯੁਕਤੀ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਦੀ ਵੰਡ ਹੋਈ ਤਾਂ ਚੰਡੀਗੜ੍ਹ ਨੂੰ ਟੈਂਪਰੇਰੀ ਤੌਰ 'ਤੇ ਕੇਂਦਰੀ ਸਾਸ਼ਤ ਪ੍ਰਦੇਸ਼ ਦਾ ਦਰਜਾ ਦਿੱਤਾ ...

ਬਿਜਲੀ ਮੰਤਰੀ ਨੇ ਜਾਰੀ ਕੀਤਾ ਨਵਾਂ ਕੈਲੰਡਰ

Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਪੰਜਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਸਾਲ 2025 ਦੇ ਇਸ ਕੈਲੰਡਰ ਵਿਚ ਪੰਜਾਬ ਦੇ ਥਰਮਲ ਪਲਾਂਟਾਂ ਦੇ ਨਾਲ ਨਾਲ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਛਾਪੀ ਗਈ ਹੈ। ਇਸ ਤੋਂ ਇਲਾਵਾ ਕੈਲੰਡਰ ਵਿਚ ਪਾਵਰ ਟਰਾਂਸਮਿਸ਼ਨ ਲਈ ਬੁਨਿਆਦੀ ਢਾਂਚਾ ਮਜਬੂਤ ਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਮੁਹਈਆ ਕਰਵਾਈ ਗਈ ਹੈ। ਇਸ ਮੌਕੇ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਦੋਵਾਂ ਸੰਸਥਾਵਾਂ ਦੀਆਂ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ।...

ਕੈਨੇਡਾ, ਅਮਰੀਕਾ ਤੇ ਆਸਟਰੇਲੀਆ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Breaking News, Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੁਨੀਆਂ ਭਰ ਵਿਚੋਂ ਆਏ ਵੱਖ ਵੱਖ ਕੰਪਨੀਆਂ ਦੇ 40 ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੱਦਾ ਦਿੱਤਾ ਕਿ ਪੰਜਾਬ ਵਿਚ ਨਿਵੇਸ਼ ਕੰਪਨੀਆਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਵਪਾਰ ਤੇ ਕਾਰੋਬਾਰ ਦੀਆਂ ਬੇਹੱਦ ਸੰਭਾਵਨਾਵਾਂ ਹਨ।ਕੇਂਦਰ ਸਰਕਾਰ ਵਲੋਂ ਕਰਵਾਏ ਜਾ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਾਣਿਆ ਬਾਰੇ ਪੂਰੀ ਦੁਨੀਆਂ ਦੇ ਲੋਕਾਂ ਵਿਚ ਉਤਸੁਕਤਾ ਹੁੰਦੀ ਹੈ ਅਤੇ ਪੰਜਾਬ ਦੇ ਸ਼ਵਾਦਿਸਟ ਖਾਣਿਆਂ ਬਾਰੇ ਸਾਰੀ ਦੁਨੀਆਂ ਜਾਣਦੀ ਹੈ। ਪੰਜਾਬ ਸਰਕਾਰ ਦੇ ਯਤਨਾਂ ਨਾਲ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਦੀ ਪੂਰੀ ਦੁਨੀਆਂ ਵਿਚ ਪਹਿਚਾਣ ਬਣ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਜਿਵੇਂ ਦੁਨੀਆਂ ਵਿਚ ਤਕਨੀਕੀ ਵਿਕਾਸ ਹੋ ਰਿਹਾ ਹੈ, ਉਵੇਂ ਉਵੇਂ ਹੀ ਪੰਜਾਬ ਦੇ ਬਣੇ ਉਤਪਾਦਾਂ ਦੀ ਮੰਗ ਪੂਰੀ ਦੁਨੀਆਂ ਵਿਚ ਵਧ ਰਹੀ ਹੈ। ਪੰਜਾਬ ਦੇ ਖਾਣਿਆਂ ...

ਸਰਕਾਰ ਦੀਆਂ ਭਲਾਈ ਸਕੀਮਾਂ ਪਾਰਦਰਸ਼ੀ ਢੰਗ ਨਾਲ ਚਲਾਉਣ ਦੀ ਹਦਾਇਤ

Breaking News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤਆਂ ਗਈਆਂ ਹਨ। ਅੱਜ ਸਮਾਜਿਕ ਸੁਰੱਖਿਆ ਮਿੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦੀ ਜਾਣਕਾਰੀ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਅਧਿਕਾਰੀਆਂ ਪਾਸੋਂ ਚੱਲ ਰਹੇ ਕੰਮਾਂ ਬਾਰੇ ਰਿਪੋਰਟਾਂ ਲਈਆਂ ਗਈਆਂ ਅਤੇ ਰਹਿੰਦੇ ਕੰਮ ਜਲਦੀ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।ਇਸ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਸਮਾਜਿਕ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਅਤੇ ਡਾਇਰੈਕਟਰ ਸੰਦੀਪ ਹੰਸ ਨਾਲ ਨਵੀਆਂ ਯੋਜਨਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਮੀਟਿੰਗ ਵਿਚ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਅਤੇ ਇਮਾਰਤਾਂ ਸਬੰਧੀ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਮੰਤਰੀ ਨੇ ਹਦਾ...

ਜੱਗੂ ਭਗਵਾਨਪੁਰੀਆ ਗੈਂਗ ਦੇ ਪੰਜ ਮੈਂਬਰ ਗ੍ਰਿਫਤਾਰ

Breaking News
ਤਰਨਤਾਰਨ, 29 ਦਸੰਬਰ : ਪੰਜਾਬ ਪੁਲੀਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਡ ਦੇ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜੇ ਵਿਚੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਰੂਦ ਵੀ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਜਿਲੇ ਦੀ ਪੁਲੀਸ ਵਲੋਂ ਕਾਬੂ ਕੀਤੇ ਗਏ ਇਨ੍ਹਾਂ ਗੈਂਗਸਟਰਾਂ ਦੀ ਪਛਾਣ ਜਿਲਾ ਬਟਾਲਾ ਦੇ ਪਿੰਡ ਭਗਵਾਨਪੁਰਾ ਦੇ ਵਾਸੀ ਗੁਰਮੀਤ ਸਿੰਘ ਰਾਵਲ, ਲਵਪ੍ਰੀਤ ਸਿੰਘ ਉਰਫ ਐਨ ਵੀ ਵਾਸੀ ਪਿੰਡ ਨਵਾਂਪਿੰਡ ਜਿਲਾ ਅੰਮ੍ਰਿਤਸਰ, ਕੋਟਖਾਲਸਾ ਦੇ ਵਾਸੀ ਸ਼ਮਸ਼ੇਰ ਸਿੰਘ ਸ਼ੇਰਾ ਤੇ ਸੰਦੀਪ ਸਿੰਘ ਉਰਫ ਗੋਲੀ ਅਤੇ ਹਰਪਾਲ ਸਿੰਘ ਵਾਸੀ ਪਿੰਡ ਨੂਰਪੁਰ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ। ਇਨ੍ਹਾਂ ਪਾਸੋਂ 9 ਐਮ ਐਮ ਦਾ ਅਮਰੀਕਾ ਦਾ ਬਣਿਆ ਹੋਇਆ ਇਕ ਪਿਸਤੌਲ, ਦੋ 32 ਬੋਰ ਦੇ ਪਿਸਤੌਲ, 15 ਕਾਰਤੂਸ਼ ਅਤੇ ਤਿੰਨ ਮੈਗਜ਼ੀਨ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਬਿਨਾਂ ਨੰਬਰ ਵਾਲੀ ਹੰਡਈ ਕਾਰ ਵੀ ਬਰਾਮਦ ਕੀਤੀ ਗਈ। ਇਨ੍ਹਾਂ ਗੈਂਗਸਟਰਾਂ ਨੇ ਜਾਂਚ ਦੌਰਾਨ ਮੰਨਿਆ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਦੇ ...

ਪੰਜਾਬ ਦੇ ਦੁੱਧ ਉਤਪਾਦਕਾਂ ਦੀ ਆਮਦਨ ‘ਚ ਹੈਰਾਨੀਜਨਕ ਵਾਧਾ

Breaking News
ਚੰਡੀਗੜ੍ਹ, 29 ਦਸੰਬਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਹਿਕਾਰੀ ਅਦਾਰਿਆਂ ਨੂੰ ਹੁਲਾਰਾ ਦੇਣ ਲਈ ਲਾਗੂ ਕੀਤੀਆਂ ਗਈਆਂ ਨਵੀਆਂ ਨੀਤੀਆਂ ਨਾਲ ਮਿਲਕਫੈਡ ਵਰਗੇ ਸਹਿਕਾਰੀ ਅਦਾਰੇ ਜਿਥੇ ਪੰਜਾਬ ਵਾਸੀਆਂ ਨੂੰ ਮਿਆਰੀ ਸੇਵਾਵਾਂ ਦੇਣ ਵਿਚ ਕਾਮਯਾਬ ਹੋਏ ਹਨ, ਉਥੇ ਹੀ ਇਹ ਸਹਿਕਾਰੀ ਅਦਾਰੇ ਮੁਨਾਫਾ ਵੀ ਕਮਾਉਣ ਲੱਗੇ ਹਨ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਅਪ੍ਰੈਲ ਤੋਂ 31 ਅਕਤੂਬਰ 2024 ਦੇ ਸਮੇਂ ਦੌਰਾਨ ਦੁੱਧ ਦੀ ਕੀਮਤ ਵਿਚ ਮਿਲਫੈਡ ਵਲੋਂ 25 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਗਿਆ, ਜਿਸ ਨਾਲ ਡੇਅਰੀ ਮਾਲਕਾਂ ਨੂੰ ਵੱਡਾ ਫਾਇਦਾ ਹੋਇਆ। ਇਸ ਵੇਲੇ ਮਿਲਕਫੈਡ ਵਲੋਂ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ 6 ਹਜਾਰ ਤੋਂ ਵੀ ਵੱਧ ਸਹਿਕਾਰੀ ਸਭਾਵਾਂ ਹਨ ਅਤੇ ਇਨ੍ਹਾਂ ਸਹਿਕਾਰੀ ਸਭਾਵਾਂ ਨਾਲ ਪੰਜ ਲੱਖ ਤੋਂ ਵੀ ਵੱਧ ਦੁੱਧ ਉਤਪਾਦਕ ਰਜਿਸਟਰਡ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਸਹਿਕਾਰੀ ਵਿਭਾਗ ਦਾ ਕਾਰਜਭਾਗ ਹੈ। ਇਸ ਲਈ ਮੁੱਖ ਮੰਤਰੀ ਵਲੋਂ ਸਹਿਕਾਰੀ ਅਦਾਰਿਆਂ ...

ਪੰਜਬ ਵਿਚ ਬਿਜਲੀ ਉਤਪਾਦਨ ‘ਚ ਕ੍ਰਾਂਤੀਕਾਰੀ ਤਬਦੀਲੀਆਂ

Hot News
ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਾਲ 2024 ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਸਪਲਾਈ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ, ਜਿਸ ਨਾਲ ਬਿਜਲੀ ਉਤਪਾਦਨ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾ ਬਣੀ ਹੈ, ਉਦੋਂ ਤੋਂ ਹੀ ਬਿਜਲੀ ਸਪਲਾਈ ਦੇ ਮਾਮਲੇ ਵਿਚ ਇਤਿਹਾਸਕ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਇਸੇ ਤਰਾਂ ਹਰ ਘਰ ਨੂੰ 600 ਯੂਨਿਟ ਤੱਕ ਮੁਫਤ ਬਿਜਲੀ ਦੇਣ ਅਤੇ ਕਈ ਨਵੇਂ ਬਿਜਲੀ ਗਰਿੱਡ ਲਾਉਣ ਤੋਂ ਇਲਾਵਾ ਸੂਰਜੀ ਊਰਜਾ ਤੋਂ ਬਿਜਲੀ ਪੈਦਾ ਕਰਨ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।...

ਉਮੀਦਵਾਰਾਂ ਤੋਂ ਰਿਸ਼ਵਤ ਲੈਣ ਵਾਲੇ ਰਿਟਰਨਿੰਗ ਅਫ਼ਸਰ ਖ਼ਿਲਾਫ਼ ਪਰਚਾ ਦਰਜ

Hot News
ਫਿਰੋਜ਼ਪੁਰ, 25 ਦਸੰਬਰ: ਪੰਜਾਬ ਵਿੱਚ ਹੋਈਆਂ ਪੰਚਾਇਤ ਚੋਣਾਂ ਦੌਰਾਨ ਸਰਪੰਚ ਅਤੇ ਪੰਚਾਇਤ ਮੈਂਬਰ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਕਾਗਜ ਨਾ ਰੱਦ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ ਅਤੇ ਇਕ ਹੋਟਲ ਮਾਲਕ ਖਿਲਾਫ ਪਰਚਾ ਦਰਜ ਕਰ ਕੇ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗਿ੍ਫਤਾਰ ਕਰ ਲਿਆ ਹੈ। ਵਿਜੀਲੈਂਸ ਪੁਲੀਸ ਦੇ ਇਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜ਼ਪੁਰ ਜ਼ਿਲੇ ਦੇ ਨਹਿਰੀ ਵਿਭਾਗ ਦੇ ਐਸ ਡੀ ਓ ਗੁਲਾਬ ਸਿੰਘ ਜ਼ੋ ਉਸ ਵੇਲੇ ਰਿਟਰਨਿੰਗ ਅਫ਼ਸਰ ਸੀ, ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਜ਼ੋ ਉਸ ਵੇਲੇ ਸਹਾਇਕ ਰਿਟਰਨਿੰਗ ਅਫ਼ਸਰ ਸੀ ਅਤੇ ਫਿਰੋਜ਼ਪੁਰ ਦੇ ਹੀ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਤੂਤ ਵਿਚ ਪੰਚਾਇਤੀ ਚੋਣਾਂ ਸਮੇਂ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਨੇ ਸਰਪੰਚੀ ਦੇ ਉਮੀਦਵਾਰ ਵਜੋਂ ਕਾਗਜ ਦਾਖਲ ਕੀਤੇ ਸਨ। ਇਸ ਤੋਂ ਇਲਾਵਾ ਸੁਖਜੀਤ ਕੌਰ, ਰਛਪਾਲ ਸਿੰਘ, ਜਗਮੋਹਨ ਸਿੰਘ ਅਤੇ ਮਨਜੀਤ...