Wednesday, August 5Malwa News
Shadow

Author: News Editor

18 ਮਹੀਨੇ ‘ਚ ਮਲਟੀਕੰਪਲੈਕਸ ਦੀ ਉਸਾਰੀ ਕਰਕੇ ਬਣਾਇਆ ਨਵਾਂ ਰਿਕਾਰਡ

Breaking News, Hot News
ਦਿੜ੍ਹਬਾ, 30 ਨਵੰਬਰ : ਪੰਜਾਬ ਦੇ ਵਿਕਾਸ ਕਾਰਜਾਂ ਵਿਚ ਨਵਾਂ ਰਿਕਾਰਡ ਸਥਾਪਿਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ 18 ਮਹੀਨਿਆਂ ਵਿਚ ਹੀ ਇਕ ਬਹੁਤ ਹੀ ਅਧੁਨਿਕ ਬਹੁ ਮੰਜਲੀ ਇਮਾਰਤ ਮੁਕੰਮਲ ਕਰ ਦਿੱਤੀ ਹੈ, ਜਿਸਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ।ਜਿਲਾ ਸੰਗਰੂਰ ਵਿਚ ਦਿੜ੍ਹਬਾ ਵਿਖੇ ਬਣਾਈ ਗਈ ਨਵੀਂ ਸਬ ਡਵੀਜ਼ਨਲ ਕੰਪਲੈਕਸ ਦੀ ਇਮਾਰਤ 'ਤੇ ਸਰਕਾਰ ਵਲੋਂ 10.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਇਮਾਰਤ ਦੀ ਉਸਾਰੀ ਕੇਵਲ 18 ਮਹੀਨੇ ਵਿਚ ਮੁਕੰਮਲ ਕਰ ਕੇ ਨਵਾਂ ਰਿਕਾਰਡ ਪੈਦਾ ਕਰ ਦਿੱਤਾ ਗਿਆ ਹੈ। ਇਹ ਇਮਾਰਤ ਬਹੁਤ ਹੀ ਅਧੁਨਿਕ ਤਕਨੀਕ ਨਾਲ ਬਣਾਈ ਗਈ ਹੈ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 9 ਏਕੜ ਰਕਬੇ ਵਿਚ ਫੈਲਿਆ ਹੋਏ ਇਸ ਕੰਪਲੈਕਸ ਵਿਚ ਲੋਕਾਂ ਨੂੰ ਹਰ ਤਰਾਂ ਦੀ ਸਰਕਾਰੀ ਸਹੂਲਤ ਮੁਹਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਕੋ ਕੰਪਲੈਕਸ ਵਿਚ ਹੀ ਸਾਰੇ ਵਿਭਾਗਾਂ ਦੇ ਕੰਮ ਕਾਰ ਹੋਇਆ ਕਰਨਗੇ। ਹੁਣ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਲਈ ਥਾਂ ਥਾਂ ਧੱਕੇ ਨਹੀਂ ਖਾਣੇ ਪੈਣਗੇ। ਇਸ ਕੰਪਲੈਕਸ ਵਿਚ ਹੀ ਸਾਰੇ ਵਿਭਾਗਾਂ ਦੇ ਦਫਤਰ ਹੋਣ...

ਪੰਜਾਬ ਦੇ 6 ਹੋਰ ਕੈਡਿਟਾਂ ਨੇ ਚਮਕਾਇਆ ਸੂਬੇ ਦਾ ਨਾਮ

Breaking News
ਚੰਡੀਗੜ੍ਹ, 30 ਨਵੰਬਰ : ਪੰਜਾਬ ਸਰਕਾਰ ਦੇ ਪ੍ਰਬੰਧਾਂ ਵਾਲੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਦੇ ਅੱਜ 6 ਹੋਰ ਕੈਡਿਟਾਂ ਨੇ 147ਵੇਂ ਐਨ ਡੀ ਏ ਕੋਰਸ ਵਿਚੋਂ ਪਾਸ ਹੋ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਕੋਰਸ ਦੀ ਤਿੰਨ ਸਾਲਾਂ ਦੀ ਸਖਤ ਟਰੇਨਿੰਗ ਪੂਰੀ ਕਰਨ ਪਿਛੋਂ ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਯੁਵਰਾਜ ਸਿੰਘ ਤੋਮਰ, ਕੁਸ਼ ਪਾਂਡਿਆ, ਵਿਨਾਇਕ ਸ਼ਰਮਾਂ ਅਤੇ ਸੁਖਦੇਵ ਸਿੰਘ ਗਿੱਲ ਹੁਣ ਆਪਣੀ ਅਗਲੀ ਸਿਖਲਾਈ ਹਾਸਲ ਕਰਨਗੇ। ਇਨ੍ਹਾਂ ਨੂੰ ਹੁਣ ਇਕ ਸਾਲ ਦੀ ਕਮਿਸ਼ਨਡ ਅਫਸਰ ਬਨਣ ਦੀ ਸਿਖਲਾਈ ਦਿੱਤੀ ਜਾਵੇਗੀ। ਫੌਜ ਵਿਚੋਂ ਰਿਟਾਇਰ ਹੋਏ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੇ ਆਰਟਸ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਕੋਰਸ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਗੁਰਕੀਰਤ ਸਿੰਘ ਨੂੰ ਸਨਮਾਨਿਤ ਕੀਤਾ।...

ਪਛਵਾੜਾ ਕੋਲਾ ਖਾਨ ਤੋਂ ਹੋਈ ਹਜਾਰ ਕਰੋੜ ਦੀ ਬੱਚਤ

Breaking News
ਚੰਡੀਗੜ੍ਹ, 30 ਨਵੰਬਰ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਛਵਾੜਾ ਕੋਲਾ ਖਾਨ ਚਾਲੂ ਕਰਕੇ ਇਕ ਹਜਾਰ ਕਰੋੜ ਰੁਪਏ ਤੋਂ ਵੀ ਵੱਧ ਬੱਚਤ ਕੀਤੀ ਹੈ, ਜਿਸ ਨਾਲ ਪੰਜਾਬ ਨੂੰ ਸਸਤਾ ਕੋਲਾ ਮਿਲਣ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਪਛਵਾੜਾ ਕੋਲਾ ਖਾਨ ਸਾਲ 2015 ਤੋਂ ਹੀ ਬੰਦ ਪਈ ਸੀ ਅਤੇ ਪੰਜਾਬ ਨੂੰ ਕੋਲ ਇੰਡੀਆ ਲਿਮਟਿਡ ਪਾਸੋਂ ਮਹਿੰਗੇ ਭਾਅ 'ਤੇ ਕੋਲਾ ਖਰੀਦਣਾ ਪੈ ਰਿਹਾ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਪਿਛੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾ ਕੰਮ ਇਹੀ ਕੀਤਾ ਕਿ ਪੰਜਾਬ ਦੀ ਆਪਣੀ ਕੋਲਾ ਖਾਨ ਚਾਲੂ ਕਰਵਾ ਦਿੱਤੀ। ਹੁਣ ਪੰਜਾਬ ਨੂੰ ਸਸਤੇ ਭਾਅ 'ਤੇ ਕੋਲਾ ਮਿਲ ਰਿਹਾ ਹੈ, ਕਿਉਂਕਿ ਕੋਲੇ ਦੀ ਖਾਨ ਤਾਂ ਆਪਣੀ ਹੀ ਹੈ, ਇਸ ਲਈ ਟਰਾਂਸਪੋਰਟ ਅਤੇ ਹੋਰ ਖਰਚੇ ਹੀ ਕਰਨੇ ਪੈਂਦੇ ਹਨ। ਇਸੇ ਕਰਕੇ ਹੀ ਹੁਣ ਪੰਜਾਬ ਦੇ ਥਰਮਲ ਪਲਾਂਟਾਂ ਕੋਲ ਕੋਲੇ ਦੀ ਕਦੇ ਵੀ ਕੋਈ ਕਮੀ ਨਹੀਂ ਆਈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦੇ ਯਤਨਾਂ ਸਦਕਾ ਹੀ ਹੁਣ ਪੰਜਾਬ ਵਿਚ ...

ਅੰਤਰ ਰਾਸ਼ਟਰੀ ਵਪਾਰ ਮੇਲੇ ‘ਚ ਪੰਜਾਬ ਨੂੰ ਮਿਲੇ ਦੋ ਮੈਡਲ

Hot News
ਨਵੀਂ ਦਿੱਲੀ, 28 ਨਵੰਬਰ : ਇਥੋਂ ਦੇ ਪ੍ਰਗਤੀ ਮੈਦਾਨ ਵਿਚ ਕਰਵਾਏ ਗਏ ਕੌਮਾਂਤਰੀ ਵਪਾਰ ਮੇਲੇ ਵਿਚ ਪੰਜਾਬ ਦੀ ਪੇਸ਼ਕਾਰੀ ਉਤਮ ਰਹੀ, ਜਿਸ ਸਦਕਾ ਵੱਖ ਵੱਖ ਖੇਤਰਾਂ ਵਿਚ ਪ੍ਰਸੰਸਾ ਮੈਡਲ ਹਾਸਲ ਹੋਏ। ਇਸ ਵਪਾਰ ਮੇਲੇ ਦੇ ਆਖਰੀ ਦਿਨ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਆਈ ਪੀ. ਐਸ. ਅਧਿਕਾਰੀਆਂ ਵਲੋਂ ਮੈਡਲ ਹਾਸਲ ਕੀਤੇ ਗਏ।ਭਾਰਤ ਵਪਾਰ ਪ੍ਰੋਤਸਾਹਨ ਸੰਸਥਾ (ਆਈ ਟੀ ਪੀ ਓ) ਵਲੋਂ ਕਰਵਾਏ ਗਏ ਇਸ ਵਪਾਰ ਮੇਲੇ ਵਿਚ ਵੱਖ ਵੱਖ ਰਾਜਾਂ ਵਲੋਂ ਆਪਣੇ ਵਿਕਾਸ ਅਤੇ ਉਤਪਾਦਾਂ ਨੂੰ ਦਰਸਾਉਣ ਲਈ ਪੈਵਿਲੀਅਨ ਸਥਾਪਿਤ ਕੀਤੇ ਗਏ ਸਨ। ਇਸ ਮੇਲੇ ਵਿਚ ਸਥਾਪਿਤ ਕੀਤੇ ਗਏ ਪੰਜਾਬ ਪੈਵਿਲੀਅਨ ਉਦਯੋਗ, ਖੇਤੀਬਾੜੀ, ਫੈਸ਼ਨ, ਸਿੱਖਿਆ ਅਤੇ ਦਸਤਕਾਰੀ ਨਾਲ ਸਬੰਧਿਤ ਨੁਮਾਇਸ਼ਾ ਲਗਾਈਆਂ ਗਈਆਂ। ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਲਗਾਏ ਗਏ ਪੈਵਿਲੀਅਨ ਦਾ ਪ੍ਰਬੰਧ ਚੇਅਰਮੈਨ ਦਲਵੀਰ ਸਿੰਘ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸੀ.ਈ.ਓ. ਡੀ ਪੀ ਐਸ ਖਰਬੰਦਾ, ਅੇਮ.ਡੀ. ਵਰਿੰਦਰ ਕੁਮਾਰ ਸ਼ਰਮਾਂ, ਏ ਐਮ ਡੀ ਹਰਜੀਤ ਸਿੰਘ ਸੰਧੂ ਅਤੇ ਐਗਜੀਕਿਊਟਿਵ ਡਾਇਰੈਕਟਰ ਸੁਖਦੀਪ ਸਿੰਘ ਸਿੱਧੂ ਨੇ ਸੰਭਾਲਿਆ।ਪੰਜਾਬ ਪੈ...

ਚੰਗਰ ਇਲਾਕੇ ਦੀ ਸਦੀਆਂ ਪੁਰਾਣੀ ਸਮੱਸਿਆ ਆਪ ਸਰਕਾਰ ਨੇ ਕੀਤੀ ਹੱਲ

Breaking News, Hot News
ਚੰਡੀਗੜ੍ਹ, 28 ਨਵੰਬਰ : ਸਦੀਆਂ ਤੋਂ ਨਹਿਰੀ ਪਾਣੀ ਦੀ ਉਡੀਕ ਕਰ ਰਹੇ ਚੰਗਰ ਇਲਾਕੇ ਲਈ ਵੱਡੀ ਰਾਹਤ ਦੀ ਖਬਰ ਹੈ ਕਿ ਹੁਣ ਪੰਜਾਬ ਸਰਕਾਰ ਨੇ ਇਸ ਕੰਮ ਲਈ 86.21 ਕਰੋੜ ਰੁਪਏ ਦੀ ਲਾਗਤ ਨਾਲ ਲਿਟਫ ਸਿੰਚਾਈ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ।ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਕੇਂਦਰੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਰੱਖਿਆ। ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਚੰਗਰ ਇਲਾਕੇ ਦੇ ਲੋਕ ਸਦੀਆਂ ਤੋਂ ਬਰਸਾਤੀ ਪਾਣੀ ਨਾਲ ਹੀ ਖੇਤੀਬਾੜੀ ਕਰ ਰਹੇ ਸਨ ਅਤੇ ਉਨ੍ਹਾਂ ਦਾ ਸਾਰਾ ਦਾਰੋਮਦਾਰ ਬਰਸਾਤਾਂ 'ਤੇ ਹੀ ਨਿਰਭਰ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਰਜੋਤ ਸਿੰਘ ਬੈਂਸ ਨੇ ਇਸ ਇਲਾਕੇ ਦੇ ਲੋਕਾਂ ਦੀ ਸਦੀਆਂ ਪੁਰਾਣੀ ਮੰਗ ਪੂਰੀ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਸਨ। ਹਰਜੋਤ ਬੈਂਸ ਦੇ ਯਤਨਾਂ ਨਾਲ ਹੁਣ ਪੰਜਾਬ ਸਰਕਾਰ ਨੇ ਲਿਫਟ ਸਿੰਚਾਈ ਦੇ ਪ੍ਰੋਜੈਕਟ ਨੂੰ ਮਨਜੂਰੀ ਦੇ ਦਿੱਤੀ ਹੈ।ਕੇਂਦਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੀਂਹ ਪੱਥਰ ਰੱਖਣ ਪਿਛੋਂ ਦੱਸਿਆ ਕਿ ਇਸ ਯੋਜਨਾ ਅਧੀਨ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਦੇ ਲਗਭਗ ਇਕ ਦਰਜਨ ਪਿੰਡਾਂ ਵਿਚ ਗਰਮੀਆਂ ਵਿਚ ਖੇਤੀਬਾੜ...

ਨਸ਼ਿਆਂ ਦੀ ਦਲਦਲ ‘ਚ ਡੁੱਬਦੇ ਪੰਜਾਬ ਨੂੰ ਕੇਂਦਰ ਵਲੋਂ ਕੀਤਾ ਜਾ ਰਿਹੈ ਨਜ਼ਰਅੰਦਾਜ਼

Breaking News, Hot News
ਨਵੀਂ ਦਿੱਲੀ, 28 ਨਵੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਰਾਜ ਸਭਾ ਵਿਚ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਰੁਝਾਨ ਨੂੰ ਜੋਰਦਾਰ ਢੰਗ ਨਾਲ ਉਭਾਰਿਆ ਅਤੇ ਕੇਂਦਰ ਸਰਕਾਰ ਤੋਂ ਸਵਾਲ ਪੁੱਛੇ।ਰਾਘਵ ਚੱਡਾ ਨੇ ਕਿਹਾ ਕਿ ਪੂਰੇ ਦੇਸ਼ ਦੇ ਲੋਕਾਂ ਲਈ ਅੰਨਦਾਤੇ ਦਾ ਕੰਮ ਕਰਨ ਵਾਲਾ ਪੰਜਾਬ ਅੱਜ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ, ਪਰ ਕੇਂਦਰ ਸਰਕਾਰ ਵਲੋਂ ਅਜੇ ਵੀ ਇਸ ਸੂਬੇ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਵਾਲ ਪੁੱਛਿਆ ਕਿ ਪੰਜਾਬ ਵਿਚ ਐਨ ਸੀ ਬੀ (ਨਾਰਕੋਟਿਕਸ ਕੰਟਰੋਲ ਬਿਊਰੋ) ਦਾ ਨਵਾਂ ਦਫਤਰ ਖੋਲ੍ਹੇ ਜਾਣ ਦਾ ਪ੍ਰੋਸੈਸ ਕਦੋਂ ਤੱਕ ਕੰਪਲੀਟ ਹੋਵੇਗਾ। ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਪੁਲੀਸ ਤਾਲਮੇਲ ਵਧਾਉਣ ਲਈ ਵੀ ਕੇਂਦਰ ਸਰਕਾਰ ਵਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ।ਰਾਘਵ ਚੱਡਾ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਐਨ ਸੀ ਬੀ ਦਫਤਰਾਂ ਦਾ ਵਿਸਤਾਰ ਕਰਨ, ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰਨ ਵਰਗੇ ਕਦਮ ਚੁੱਕੇ ਜਾ ਰਹੇ ...

ਪੰਜਾਬ ‘ਚ ਟਰੈਫਿਕ ਨਿਯਮਾਂ ਦੀ ਉਲੰਘਣਾ ਖਿਲਾਫ ਹੋ ਗਈ ਸਖਤੀ

Breaking News, Hot News
ਚੰਡੀਗੜ੍ਹ, 28 ਨਵੰਬਰ : ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਦੌਰਾਨ ਹੁੰਦੀਆਂ ਮੌਤਾਂ ਦੀ ਗਿਣਤੀ ਘੱਟ ਕਰਨ ਲਈ ਅਤੇ ਲੋਕਾਂ ਵਿਚ ਟਰੈਫਿਕ ਨਿਯਮਾਂ ਦਾ ਪਾਲਣ ਕਰਨ ਦਾ ਰੁਝਾਨ ਪੈਦਾ ਕਰਨ ਲਈ ਸਖਤੀ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਖੇ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਅਪਣਾਈ ਜਾਵੇ।ਟਰਾਂਸਪੋਰਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ 'ਤੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਵਿਭਾਗਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਹਰ ਮਹੀਨਾਵਾਰ ਮੀਟਿੰਗ ਸਾਰੀਆਂ ਰਿਪੋਰਟਾਂ ਦਾ ਮੁਲੰਕਣ ਕੀਤਾ ਜਾਇਆ ਕਰੇਗਾ। ਇਸ ਦੌਰਾਨ ਜਿਸ ਵੀ ਅਧਿਕਾਰੀ ਦੀ ਲਾਪਰਵਾਈ ਸਾਹਮਣੇ ਆਈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੀਟਿੰਗ ਵਿਚ ਸਿਹਤ ਵਿਭਾਗ ਵਲੋਂ ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹਈਆ ਕਰਵਾਉ...

ਸਮਾਜ ‘ਚ ਕਦਰਾਂ ਕੀਮਤਾਂ ‘ਚ ਹੋ ਰਿਹਾ ਹੈ ਨਿਘਾਰ : ਅਜੈਬ ਸਿੰਘ ਚੱਠਾ

Local
ਪਟਿਆਲਾ, 27 ਨਵੰਬਰ : ਅੱਜ ਜੀਐਨ ਗਰਲਜ਼ ਕਾਲਜ, ਪਟਿਆਲਾ ਦੇ ਹੈਰੀਟੇਜ ਭਵਨ ਵਿੱਚ ਮੀਟਿੰਗ ਕੀਤੀ ਗਈ। ਇਸ ਵਿੱਚ ਕੈਨੇੇਡਾ ਤੋਂ ਆਏ ਹੋਏ, ਨੈਤਿਕ ਸਿੱਖਿਆ ਨੂੰ ਆਧਾਰ ਬਣਾ ਕੇ, ਪੰਜਾਬ ਦੀ ਸਿੱਖਿਆ ਵਿੱਚ ਤਬਦੀਲੀ ਕਰਨ ਦੇ ਨਾਲ ਜੁੜੇ ਹੋਏ ਸ. ਅਜੈਬ ਸਿੰਘ ਚੱਠਾ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਨੈਤਿਕ ਕਦਰਾਂ ਕੀਮਤਾਂ ਨਿਰੰਤਰ ਤੌਰ ਤੇ ਥੱਲੇ ਜਾ ਰਹੀਆਂ ਹਨ। ਇਹਨਾਂ ਨੂੰ ਉੱਚਾ ਚੁੱਕਣ ਲਈ ਜਰੂਰੀ ਹੈ ਕਿ ਸਾਨੂੰ ਹਰ ਪੱਧਰ ਤੇ ਨੈਤਿਕ ਸਿੱਖਿਆ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਸਿਲੇਬਸ ਦਾ ਆਧਾਰ ਬਣਾਉਣਾ ਚਾਹੀਦਾ ਹੈ। ਜੇਕਰ ਅਸੀਂ ਸਾਡੀ ਸਿੱਖਿਆ ਨੂੰ ਵਿਹਾਰਕ ਤੌਰ ਤੇ ਬੱਚਿਆਂ ਦੀ ਜੀਵਨ ਸ਼ੈਲੀ ਦਾ ਅੰਗ ਨਹੀਂ ਬਣਾਉਂਦੇ ਤਾਂ ਸਾਡੀ ਸਿੱਖਿਆ ਕੇਵਲ ਕਿਤਾਬੀ ਗਿਆਨ ਬਣ ਕੇ ਰਹਿ ਜਾਵੇਗੀ। ਇਸ ਲਈ ਜਰੂਰਤ ਹੈ ਕਿ ਅਸੀਂ ਸਾਰੇ ਅਧਿਆਪਕਾਂ ਨੂੰ ਸੰਗਠਿਤ ਰੂਪ ਵਿੱਚ ਇਹ ਦੱਸਣ ਦੀ ਕੋਸ਼ਿਸ਼ ਕਰੀਏ ਕਿ ਨੈਤਿਕ ਸਿੱਖਿਆ ਸਮਾਜ ਦੇ ਭਵਿੱਖ ਲਈ ਕਿੰਨੀ ਜਰੂਰੀ ਹੈ। ਇਸ ਲਈ ਸਾਨੂੰ ਪਾਠ ਪੁਸਤਕਾਂ ਦੀ ਤਿਆਰੀ ਕਰਨੀ ਚਾਹੀਦੀ ਹੈ ਜਿਸ ਨਾਲ ਸਮਾਜ ਹੋਰ ਤਰੱਕੀ ਕਰ ਸਕੇ ਇਸ ਮੌਕੇ ਤੇ ਬੋਲਦਿਆਂ ਡਾ. ਹਰਜਿੰਦਰ ਪਾਲ ਸਿੰ...

ਫੜ੍ਹੀ ਗਈ ਨਕੀਲ ਖਾਦ ਦੇ ਲੈਬਾਰਟਰੀ ਟੈਸਟ ਵਿਚ ਵੀ ਨਿਕਲਿਆ ਘਟੀਆ ਮਿਆਰ

Hot News
ਚੰਡੀਗੜ੍ਹ, 26 ਨਵੰਬਰ : ਸ਼ਹੀਦ ਭਗਤ ਸਿੰਘ ਨਗਰ ਤੋਂ ਫੜ੍ਹੀ ਗਈ ਨਕਲੀ ਡੀ.ਏ.ਪੀ. ਖਾਦ ਦੀ ਲਬਾਰਟਰੀ ਵਿਚ ਕੀਤੀ ਗਈ ਜਾਂਚ ਦੌਰਾਨ ਇਹ ਖਾਦ ਨਕਲੀ ਪਾਈ ਗਈ, ਜਿਸ ਵਿਚ ਨਾਈਟ੍ਰੋਜ਼ਨ ਅਤੇ ਫਾਸਫੋਰਸ ਦੀ ਵੱਡੀ ਕਮੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਦੀਆਂ 23 ਬੋਰੀਆਂ ਜਬਤ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਦੱਸਿਆ ਕਿ ਜਿਲੇ ਦੇ ਕਿਸਾਨਾਂ ਵਲੋਂ ਮਹਿੰਗੇ ਭਾਅ 'ਤੇ ਨਕਲੀ ਖਾਦ ਵੇਚੇ ਜਾਣ ਦੀਆਂ ਸ਼ਿਕਾਇਤਾਂ ਆਈਆਂ ਸਨ। ਇਸ ਪਿਛੋਂ ਖੇਤੀਬਾੜੀ ਵਿਭਾਗ ਵਲੋਂ ਪਿੰਡ ਉੜਾਪੜ ਵਿਖੇ ਮੈਸਰਜ਼ ਸਿੰਘ ਟਰੇਡਰ ਫਰਮ ਦੇ ਮਾਲਕ ਹਰਕੀਰਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ। ਛਾਪੇ ਦੌਰਾਨ 23 ਬੋਰੀਆਂ ਨਕਲੀ ਖਾਦ ਬਰਾਮਦ ਕੀਤੀ ਗਈ। ਇਹ ਖਾਦ ਬਰਾਮਦ ਕਰਨ ਪਿਛੋਂ ਇਸਦੇ ਸੈਂਪਲ ਲੈਬਾਰਟਰੀ ਵਿਚ ਟੈਸਟ ਕਰਨ ਲਈ ਭੇਜੇ ਗਏ ਸਨ। ਅੱਜ ਇਨ੍ਹਾਂ ਦੇ ਟੈਸਟ ਦੀ ਰਿਪੋਰਟ ਪ੍ਰਾਪਤ ਹੋਈ ਹੈ। ਇਸ ਰਿਪੋਰਟ ਅਨੁਸਾਰ ਇਹ ਖਾਦ ਨਕਲੀ ਸਾਬਤ ਹੋਈ ਹੈ ਅਤੇ ਖਾਦ ਸਟਾਕ ਘਟੀਆ ਸੀ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਹਮੇਸ਼ਾਂ ਰਾਖੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾ...

ਆਮ ਆਦਮੀ ਪਾਰਟੀ ਨੇ ਕੱਢੀ ਸ਼ਾਨਦਾਰ ਸ਼ੁਕਰਾਨਾ ਯਾਤਰਾ

Breaking News, Hot News
ਅੰਮ੍ਰਿਤਸਰ, 26 ਨਵੰਬਰ : ਆਮ ਆਦਮੀ ਪਾਰਟੀ ਵਲੋਂ ਅੱਜ ਪਟਿਆਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਇਕ ਸ਼ੁਕਰਾਨਾ ਯਾਤਰਾ ਕੱਢੀ ਗਈ, ਜਿਸ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਯਾਤਰਾ ਦੌਰਾਨ ਨੌਜਵਾਨਾਂ ਦਾ ਇਕੱਠ ਸਾਬਤ ਕਰ ਰਿਹਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਆਪ ਵਿਚ ਪੂਰਾ ਵਿਸ਼ਵਾਸ਼ ਬਣਿਆ ਹੋਇਆ ਹੈ।ਪਿਛਲੀਆਂ ਜ਼ਿਮਨੀ ਚੋਣਾ ਵਿਚ ਪੰਜਾਬ ਦੇ ਲੋਕਾਂ ਵਲੋਂ ਆਪ ਸਰਕਾਰ ਵਿਚ ਪ੍ਰਗਟਾਏ ਗਏ ਵਿਸ਼ਵਾਸ਼ ਅਤੇ ਉਮੀਦਵਾਰਾਂ ਦੀ ਜਿੱਤ ਪਿਛੋਂ ਕੱਢੀ ਗਈ ਸ਼ੁਕਰਾਨਾ ਯਾਤਰਾ ਪਟਿਆਲਾ ਦੇ ਕਾਲੀ ਦੇਵੀ ਮੰਦਰ ਤੋਂ ਸ਼ੁਰੁ ਹੋਈ। ਇਸ ਯਾਤਰਾ ਦਾ ਰਸਤੇ ਵਿਚ ਸਰਹੰਦ, ਖੰਨਾ, ਗੋਬਿੰਦਗੜ੍ਹ, ਲੁਧਿਆਣਾ, ਦੁਰਾਹਾ, ਫਗਵਾੜਾ, ਜਲੰਧਰ, ਕਰਤਾਰਪੁਰ, ਬਿਆਸ ਅਤੇ ਹੋਰ ਸ਼ਹਿਰਾਂ ਕਸਬਿਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ।ਆਮ ਆਦਮੀ ਪਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਕੱਢੀ ਗਈ ਇਸ ਸ਼ੁਕਰਾਨਾ ਯਾਤਰਾ ਵਿਚ ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਖੇਡ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋ...