ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ
ਫਾਜ਼ਿਲਕਾ, 25 ਸਤੰਬਰ- ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਫਾਜ਼ਿਲਕਾ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਬਾਰਡਰ ਇਲਾਕੇ ਦੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੇ ਅਹਿਮ ਮੁੱਦੇ ਨੂੰ ਵਿਸ਼ੇਸ਼ ਤੌਰ 'ਤੇ ਉਠਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜਲਦੀ ਕਿਸਾਨਾਂ ਦੀ ਇਹ ਮੰਗ ਪੂਰੀ ਕੀਤੀ ਜਾ ਰਹੀ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਦੌਰਾਨ ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੀ ਭਲਾਈ ਅਤੇ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਬਾਰਡਰ ਇਲਾਕੇ ਵਿੱਚ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਲਈ ਸਿੰਜਾਈ ਲਈ ਨਹਿਰੀ...








