ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
ਫਰੀਦਕੋਟ 3 ਅਕਤੂਬਰ ()- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਛ੍ਰੰ ਸਕੀਮ ਅਧੀਨ ਬਲਾਕ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਵੀਰ ਸਿੰਘ, ਏ.ਡੀ.ੳ. ਨੇ ਮਿੱਟੀ ਦੀ ਸਿਹਤ ਸੰਭਾਲ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਨੁਕਤੇ ਸਾਂਝੇ ਕੀਤੇ।
ਇਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫਸਰ, ਡਾ. ਰਾਜਵੀਰ ਸਿੰਘ ਨੇ ਝੋਨੇ/ ਬਾਸਮਤੀ ਦੀ ਫਸਲ ਦੀ ਮੌਜੂਦਾ ਸਥਿਤੀ ਉੱਪਰ ਵੱਖ-ਵੱਖ ਬਿਮਾਰੀਆਂ ਅਤੇ ਕੀਟਾਂ ਦੇ ਹਮਲੇ ਦੀ ਰੋਕਥਾਮ ਲਈ ਸਿਫਰਾਸਸੁਦਾ ਦਵਾਈਆਂ ਦੀ ਵਰਤੋਂ ਅਤੇ ਮਾਤਰਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਉਣ ਵਾਲੀ ਕਣਕ ਦੀ ਫਸਲ ਨੂੰ ਸਹੀ ਸਮੇਂ ਤੇ ਬੀਜਣ ਅਤੇ ਬੀਜ ਨੂੰ ਸੋਧ ਕੇ ਬੀਜਣ ਬਾਰੇ ਜਾਣਕਾਰੀ ਦਿੱਤੀ।
ਡਾ. ਕੁਲਦੀਪ ਸਿੰਘ ਨੇ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਕੁਆਲਟੀ ਕੰਟਰੋਲ ਸਬੰਧੀ ਅਤੇ ਗੈਰ ਪ੍ਰਮਾਣ...
