Saturday, November 7Malwa News
Shadow

Author: News Editor

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ   ਪਿੰਡ ਜੈਤੇਵਾਲੀ ਵਿਖੇ  ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ ਵਿੱਚ 25 ਸਤੰਬਰ,2025 ਨੂੰ ਸਬੰਧਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ, ਬਾਇੳਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਇੱਕ ਵਿਸ਼ੇਸ਼ ਰਾਹੀਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਾਉਣੀ ਦੇ ਸੀਜਨ ਦੌਰਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵੱਖ-ਵੱਖ ਵਿਭਾਗਾਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸ਼ਕਿਲਾਂ ’ਤੇ ਯੋਗ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਉਣਾ ਹੈ। ਇਹਨਾਂ ਮੁਸ਼ਿਕਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਿਕਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਜ਼ਿਲ੍ਹਾ ਪ੍ਰਸ...

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਕੀਤਾ ਗਿਆ ਆਯੋਜਨ

Local
ਫ਼ਰੀਦਕੋਟ, 23 ਸਤੰਬਰ  – ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਆਯੋਜਨ ਸਥਾਨਕ ਨਹਿਰੂ ਸਟੇਡੀਅਮ ਵਿਖੇ ਬਾਬਾ ਫਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ ਕੀਤਾ ਗਿਆ।  ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।  ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜੇਕਰ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਵੇਗੀ। ਉਨ੍ਹਾਂ ਟੂਰਨਾਮੈਂਟ ਕਮੇਟੀ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਡਾਂ ਸਾਡਾ ਸਰਵਪੱਖੀ ਵਿਕਾਸ ਕਰਦੀਆਂ ਹਨ।  ਜਦੋਂ ਖਿਡਾਰੀ ਦੂਰ ਦੁਰਾਡੇ ਖੇਡਣ ਜਾਂਦੇ ਹਨ ਤਾਂ ਉਹ ਉਥੋਂ ਬਹੁਤ ਕੁਝ ਸਿੱਖਦੇ ਹਨ। ਖੇਡਾਂ ਸਾਡੇ ਅੰਦਰ ਅੱਗੇ ਵਧਣ ਅ...

ਵਿਧਾਇਕ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ

Local
ਬਟਾਲਾ, 23 ਸਤੰਬਰ (    ) ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ (3500 ਮੀਟਰ) ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਰੋਡ ਲਾਈਟਾਂ ਲੱਗ ਜਾਣ ਨਾਲ ਲੋਕਾਂ ਨੂੰ  ਰਾਤ ਸਮੇਂ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ ਅਤੇ ਜੋ ਲੋਕ ਸਵੱਖਤੇ ਸੈਰ ਕਰਦੇ ਹਨ ਉਨ੍ਹਾਂ ਨੂੰ ਵੀ   ਰੋਡ ਲਾਈਟਾਂ ਲੱਗਣ ਨਾਲ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਅੰਦਰ ਲੋਕ ਹਿੱਤ ਵਿੱਚ ਵਿਕਾਸ ਕਾਰਜ ਜਾਰੀ ਹਨ ਅਕੇ ਬਟਾਲਾ ਹਲਕੇ ਅੰਦਰ ਵੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕ...

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਵੰਡਿਆ ਜਾਵੇਗਾ 60 ਕੁਇੰਟਲ ਧਾਤਾਂ ਦਾ ਚੂਰਾ

Local
ਫਾਜ਼ਿਲਕਾ 23 ਸਤੰਬਰਫਾਜ਼ਿਲਕਾ ਜਿਲੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਦੇ ਰਾਹੀਂ 60 ਕੁਇੰਟਲ ਮਿਨਰਲ ਮਿਕਸਚਰ (ਧਾਤਾਂ ਦਾ ਚੂਰਾ) ਵੰਡਿਆ ਜਾਵੇਗਾ। ਇਸ ਨੂੰ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਹਰੀ ਝੰਡੀ ਵਿਖਾ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤਾ। ਉਨਾਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵੱਖ-ਵੱਖ ਸਮਾਜਿਕ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 60 ਕੁਇੰਟਲ ਮਿਨਰਲ ਮਿਕਸਚਰ ਦਾ ਪ੍ਰਬੰਧ ਕੀਤਾ ਗਿਆ ਹੈ ਇਸ ਦੀ ਬਾਜਾਰੀ ਕੀਮਤ ਲਗਭਗ 12 ਲੱਖ ਰੁਪਏ ਬਣਦੀ ਹੈ ਅਤੇ ਇਸ ਨੂੰ ਹੜ ਪ੍ਰਭਾਵਿਤ ਪਿੰਡਾਂ ਵਿੱਚ ਵਿਭਾਗ ਵੱਲੋਂ ਕੈਂਪ ਲਗਾ ਕੇ ਪਸ਼ੂ ਪਾਲਕਾਂ ਨੂੰ ਤਕਸੀਮ ਕੀਤਾ ਜਾਵੇਗਾ।ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ  ਮਨਦੀਪ ਸਿੰਘ ਨੇ ਦੱਸਿਆ ਕਿ ਹਰੇਕ ਜਾਨਵਰ ਨੂੰ ਪ੍ਰਤੀ ਦਿਨ 50 ਗ੍ਰਾਮ ਧਾਤਾਂ ਦਾ ਚੂਰਾ ਵੰਡ ਵਿੱਚ ਮਿਲਾ ਕੇ ਦਿੱਤਾ ਜਾਣਾ ਚਾਹੀਦਾ ਹੈ। ਇਸ ਨਾਲ ਪਸ਼ੂਆਂ ਦੇ ਸਿਹਤ ਤੰਦਰੁਸਤ ਰਹਿੰਦੀ ਹੈ। ਉਹਨਾਂ ਨੇ ਕਿਹਾ ਕਿ ਹੜਾਂ ਤੋਂ ਬਾਅਦ ਚਾਰੇ ਦੀ ਘਾਟ ਵਰਗੀਆਂ ਮੁਸ਼ਕਿਲਾਂ ਕਾਰਨ ਜ...

ਸ਼ਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ

Local
ਬਟਾਲਾ, 23 ਸਤੰਬਰ  (    ) ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ 'ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ  ਪਰਾਲੀ ਦੀ ਖੇਤ ਤੋਂ ਬਾਹਰ ਸੰਭਾਲ ਲਈ ਪ੍ਰੇਰਿਤ ਕਰਨ  ਲਈ ਬਲਾਕ ਬਟਾਲਾ ਦੇ ਪਿੰਡ ਬਾਸਰਪੁਰਾ ਵਿਚ ਸਬਜੀ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਾ .ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਇਸ ਮੌਕੇ ਕੁਲਵਿੰਦਰ ਕੌਰ ਖੇਤੀ ਵਿਸਥਾਰ ਅਫ਼ਸਰ ਹਾਜ਼ਰ ਸਨ। ਕਿਸਾਨਾਂ ਨਾਲ ਗੱਲਬਾਤ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਬਲਾਕ ਬਟਾਲਾ, ਡੇਰਾ ਬਾਬਾ ਨਾਨਕ, ਕਲਾਨੌਰ  ਅਤੇ ਗੁਰਦਾਸਪੁਰ ਦੇ  ਕਰੀਬ 35 ਪਿੰਡਾਂ ਵਿਚ ਅਗੇਤੀ ਸ਼ਬਜੀ ਜਿਵੇਂ ਫੁੱਲ ਗੋਭੀ,ਆਲੂ ਅਤੇ ਮਟਰ ਦੀ ਕਾਸ਼ਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਬਜੀ ਕਾਸ਼ਤਕਾਰ ਵਲੋਂ ਆਮ ਕਰਕੇ...

ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

Hot News
ਚੰਡੀਗੜ੍ਹ, 22 ਸਤੰਬਰ:- ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਮਾਰਾ ਹੇਠ ਆਏ ਖੇਤਰਾਂ ਵਿੱਚ ਚਲਾਈ ਜਾ ਰਹੀ `ਵਿਸ਼ੇਸ਼ ਸਿਹਤ ਮੁਹਿੰਮ` ਦਾ ਪਹਿਲਾ ਹਫ਼ਤਾ ਪੂਰਾ ਹੋਣ ‘ਤੇ  ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ, ਜਿਸ ਤਹਿਤ ਮੈਡੀਕਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ  2303  ਪਿੰਡਾਂ ਵਿੱਚ ਸਿਹਤ ਕੈਂਪ ਲਗਾਏ ਗਏ ਅਤੇ 2,47,958 ਤੋਂ ਵੱਧ ਓਪੀਡੀ ਕੰਸਲਟੇਸ਼ਨਜ਼ ਕੀਤੀਆਂ ਗਈਆਂ । ਇਹ ਜਾਣਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦਿੱਤੀ। ਇਸ ਵੱਡੇ ਯਤਨ ਸਦਕਾ 31,717 ਬੁਖਾਰ ਦੇ ਕੇਸ, 7,832 ਦਸਤ ਦੇ ਕੇਸ, 36,119 ਚਮੜੀ ਦੀ ਲਾਗ  ਅਤੇ 16,884 ਅੱਖਾਂ ਦੀ ਲਾਗ ਸਬੰਧੀ ਬਿਮਾਰੀਆਂ ਦਾ ਤੁਰੰਤ ਇਲਾਜ ਸੰਭਵ ਹੋਇਆ ਹੈ ਤਾਂ ਜੋ ਕਿਸੇ ਵੱਡੇ ਪ੍ਰਕੋਪ ਨੂੰ ਰੋਕਿਆ ਜਾ ਸਕੇ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 14 ਸਤੰਬਰ ਨੂੰ, 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ `ਵਿਸ਼ੇਸ਼ ਸਿਹਤ ਮੁਹਿੰਮ` ਦੀ ਅਗਵਾਈ ਕਰਨ ਲਈ ਸਾਰੇ ਉਪਲਬਧ ਸਰੋਤਾਂ- ਸਰਕਾਰੀ ਡਾਕਟਰਾਂ, ਨਵੇਂ ਭਰਤੀ ਕੀਤੇ ਮੈਡੀਕਲ ਅਫਸਰਾਂ, ਪ੍ਰਾਈਵੇਟ ...

ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ‘ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

Hot News
ਚੰਡੀਗੜ੍ਹ 22 ਸਤੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ।ਸ. ਸੰਧਵਾਂ ਨੇ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਂ ਨੂੰ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੁਆਰਾ ਰਚਿਤ ਬਾਣੀ ਮੌਜੂਦਾ ਭੌਤਿਕਵਾਦੀ ਸਮਾਜ ਵਿੱਚ ਹੋਰ ਵੀ ਪ੍ਰਸੰਗਿਕ ਹੈ।ਬੁਲਾਰੇ ਨੇ ਲੋਕਾਂ ਨੂੰ ਬਾਬਾ ਫ਼ਰੀਦ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਅਤੇ ਆਪਸੀ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਜੀ ਦੁਆਰਾ ਰਚਿਤ 112 ਸਲੋਕ ਅਤੇ 4 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।...

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ:-- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਸਪਲਾਈ ਵਿੱਚ ਸ਼ਾਮਲ , ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਆਧੁਨਿਕ ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਮਾਝੀ ਮੇਓ (ਅੰਮ੍ਰਿਤਸਰ), ਮਨਬੀਰ ਸਿੰਘ (26) ਵਾਸੀ ਵਾਨ ਤਾਰਾ ਸਿੰਘ (ਤਰਨਤਾਰਨ) ਅਤੇ ਮੁਹੰਮਦ ਤੌਫੀਕ ਖਾਨ ਉਰਫ਼ ਬੱਬਲੂ (42) ਵਾਸੀ ਗੌਤਮ ਨਗਰ, ਮੁੰਬਈ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਪੀਐਕਸ5 ਪਿਸਤੌਲਾਂ, ਤਿੰਨ 9 ਐਮਐਮ ਗਲਾਕ, ਇੱਕ 9ਐਮਐਮ ਬ੍ਰੇਟਾ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ...

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

Breaking News
*ਚੰਡੀਗੜ੍ਹ/ਲੁਧਿਆਣਾ, 22 ਸਤੰਬਰ:*- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 12.15 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਸੰਪਰਕ ਸੜਕ ਪ੍ਰਾਜੈਕਟਾਂ ਵਿੱਚ ਗੱਦੋਵਾਲ ਤੋਂ ਕਰੌਰ (1.80 ਕਿਲੋਮੀਟਰ), ਮਾਨਗੜ੍ਹ ਤੋਂ ਕੋਹਾੜਾ-ਮਾਛੀਵਾੜਾ (1.10 ਕਿਲੋਮੀਟਰ), ਕਟਾਣੀ ਖ਼ੁਰਦ ਤੋਂ ਕੋਟ ਗੰਗੂ ਰਾਏ, ਉੱਪਲਾਂ ਸੰਘੇ ਤੋਂ ਮਾਛੀਵਾੜਾ (7.20 ਕਿਲੋਮੀਟਰ), ਛੰਦੜਾਂ ਤੋਂ ਕਟਾਣੀ (1.23 ਕਿਲੋਮੀਟਰ), ਚੰਡੀਗੜ੍ਹ ਸੜਕ ਤੋਂ ਛੰਦੜਾਂ (1.20 ਕਿਲੋਮੀਟਰ), ਐਲ.ਸੀ ਸੜਕ ਤੋਂ ਹੀਰਾਂ ਤੋਂ ਬਰਵਾਲਾ ਤੋਂ ਸਾਹਨੇਵਾਲ ਤੋਂ ਰਾਮਗੜ੍ਹ (10.70 ਕਿਲੋਮੀਟਰ), ਹੀਰਾਂ ਤੋਂ ਕਨੇਚ (2.12 ਕਿਲੋਮੀਟਰ) ਅਤੇ ਸਾਹਨੇਵਾਲ ਖ਼ੁਰਦ ਸੜਕ (0.73 ਕਿਲੋਮੀਟਰ) ਸ਼ਾਮਲ ਹਨ। ਸ. ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਖੇਤਰ ਵਿੱਚ ਸੜਕੀ ਸੰਪਰਕ ਵਧੇਗਾ ਅਤੇ ਲੋਕਾਂ ਨੂੰ ਵਧੇਰੇ ਸਹੂਲਤ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਵਿਸ਼ਵ-ਪੱਧਰੀ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰ...