Saturday, November 7Malwa News
Shadow

Author: News Editor

‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 22 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 205 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,540 ਹੋ ਗਈ ਹੈ। ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਕਬਜ਼ੇ ਵਿੱਚੋਂ 922 ਗ੍ਰਾਮ ਹੈਰੋਇਨ, 4 ਕਿਲੋ ਭੁੱਕੀ, 336 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿ...

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ-ਮੁੱਖ ਮੰਤਰੀ

Breaking News
*ਚੰਡੀਗੜ੍ਹ, 22 ਸਤੰਬਰ*:- ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ।  ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੋਕ ਪੱਖੀ ਸਕੀਮ ਲਈ ਰਜਿਸਟ੍ਰੇਸ਼ਨ ਮੰਗਲਵਾਰ (23 ਸਤੰਬਰ) ਤੋਂ ਬਰਨਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਹੋਵੇਗੀ ਜਿਸ ਨਾਲ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਨੂੰ 10-12 ਦਿਨਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ 128 ਥਾਵਾਂ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਵੀ 128 ਥਾਵਾਂ ’ਤੇ ਕੈਂਪ ਲਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ...

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 22 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ ਕੁੱਲ 219 ਰਾਹਤ ਕੈਂਪ ਖੋਲ੍ਹੇ ਗਏ ਸਨ ਪਰ ਇਸ ਵੇਲੇ 13 ਕੈਂਪ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੀ ਜਾਰੀ ਹਨ ਅਤੇ 10 ਹੜ੍ਹ ਪ੍ਰਭਾਵਿਤ ਵਿਅਕਤੀ ਉਥੇ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਤੱਕ ਸੂਬੇ ਭਰ ਵਿੱਚ 25 ਕੈਂਪ ਜਾਰੀ ਸਨ, ਜਿਨ੍ਹਾਂ ਵਿੱਚ 163 ਵਿਅਕਤੀ ਠਹਿਰੇ ਹੋਏ ਸਨ। ਮਾਲ ਮੰਤਰੀ ਨੇ ਦੱਸਿਆ ਕਿ ਫ਼ਾਜ਼ਿਲਕਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਰਾਹਤ ਕੈਂਪਾਂ 'ਚ ਕੱਲ੍ਹ ਤੱਕ ਕ੍ਰਮਵਾਰ 50 ਅਤੇ 103 ਵਿਅਕਤੀ ਠਹਿਰੇ ਹੋਏ ਸਨ ਪਰ ਅੱਜ ਇੱਥੋਂ ਸਾਰੇ ਪ੍ਰਭਾਵਿਤ ਵਿਅਕਤੀ ਆਪੋ-ਆਪਣੇ ਘਰਾਂ ਨੂੰ ਚਲੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਵਿਆਪਕ ਯਤਨਾਂ ਸਦਕਾ 1 ਅਗਸਤ ਤੋਂ ਲੈ ਕੇ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ...

धार्मिक और पर्यटन की दृष्टि से कुरुक्षेत्र की पहचान पूरे विश्व में -डा. अरविंद शर्मा

Haryana, Hindi
चण्डीगढ़, 22 सितंबर-  हरियाणा के पर्यटन मंत्री डा. अरविंद शर्मा ने कहा कि धार्मिक और पर्यटन की दृष्टि से कुरुक्षेत्र की पहचान पूरे विश्व में है। इस पावन धरा कुरुक्षेत्र के साथ-साथ हरियाणा का हर क्षेत्र में चहुंमुखी  विकास हो रहा है और प्रदेश सरकार की तरफ से कुरुक्षेत्र में पर्यटन की दृष्टि से अनेक योजनाओं पर कार्य किया जा रहा है। पर्यटन मंत्री डा. अरविंद शर्मा सोमवार को शक्तिपीठ मां भद्रकाली मंदिर, कुरूक्षेत्र में पहले नवरात्र पर पूजा अर्चना करने पहुंचे थे। यहां पर पर्यटन मंत्री ने परम्परा अनुसार पूजा अर्चना की और शक्ति पीठ पर माथा टेका। पर्यटन मंत्री ने प्रदेशवासियों को नवरात्रि के साथ-साथ दशहरा, दीपावली व अन्य पर्वों को बधाई और शुभकामनाएं देते हुए कहा कि प्रदेश के हर नागरिक को कुरुक्षेत्र की शक्तिपीठ मां भद्रकाली मंदिर में सुख शांति और समृद्धि के लिए मां का...

केंद्र और प्रदेश सरकार महाराजा अग्रसेन के दिखाए मार्ग पर चल रही है : मुख्यमंत्री

Haryana, Hindi
चंडीगढ़ , 22 सितंबर - हरियाणा के मुख्यमंत्री श्री नायब सिंह सैनी ने कहा कि केंद्र और प्रदेश सरकार महाराजा अग्रसेन के दिखाए मार्ग पर चल कर "सबका साथ, सबका विकास" की नीति पर चल रही है। जिस प्रकार से महाराजा अग्रसेन अपने राज्य में बसने वाले हर व्यक्ति को एक ईंट और एक सोने की मोहर भेंट कर सहयोग करते थे, उनकी इसी समावेशी और दूरगामी सोच को आधार बनाकर सरकार अपनी योजनाओं से प्रत्येक व्यक्ति को आत्मनिर्भर बनाने की दिशा में काम कर रही है। मुख्यमंत्री आज पंचकूला में हरियाणा सरकार की "संत महापुरुष सम्मान एवं विचार -प्रसार योजना"  के अंतर्गत आयोजित "महाराजा अग्रसेन जयंती" में बतौर मुख्य अतिथि सम्बोधित कर रहे थे। मुख्यमंत्री श्री नायब सिंह सैनी ने सर्वप्रथम लोगों को शरदीय नवरात्रों की बधाई दी और महाराजा अग्रसेन को नमन किया। उन्होंने अग्रवाल समाज के गौरवशाली इतिहास का जिक्र...

मुख्यमंत्री ने धर्मपत्नी सहित पहले नवरात्र पर किए माता मनसा देवी के दर्शन, लिया आशीर्वाद

Haryana, Hindi
चंडीगढ़, 22 सितंबर-हरियाणा के मुख्यमंत्री श्री नायब सिंह सैनी ने अपनी धर्मपत्नी श्रीमती सुमन सैनी सहित अश्विन नवरात्र के प्रथम दिन आज पंचकूला स्थित माता मनसा देवी मंदिर में माथा टेक पूजा अर्चना कर महामायी का आशीर्वाद लिया और प्रदेशवासियों की सुख, शांति व समृद्धि की कामना की। मुख्यमंत्री ने इसके उपरांत मंदिर परिसर में स्थित यज्ञशाला पहुंचकर हवन यज्ञ में भाग लिया और आहुति डाली।  इस अवसर पर अतिरिक्त उपायुक्त एवं माता मनसा देवी श्राईन बोर्ड की मुख्य कार्यकारी अधिकारी श्रीमती निशा यादव ने मुख्यमंत्री को माता मनसा देवी का चित्र सम्मान स्वरूप भेंट किया। इस अवसर पर उपायुक्त श्री सतपाल शर्मा, माता मनसा देवी श्राईन बोर्ड की सचिव श्रीमती शारदा प्रजापति, मुख्यमंत्री के मीडिया सचिव श्री प्रवीण आत्रेय सहित अन्य गणमान्य व्यक्ति उपस्थित थे।...

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨਿੱਕਾ ਠੇਠਰਕੇ ਦਾ ਦੌਰਾ

Punjab News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਸਤੰਬਰ (       ) - ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਆਪਣੇ ਹਲਕੇ ਦੇ ਪਿੰਡ ਨਿੱਕੇ ਠੇਠਰਕੇ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਰਾਵੀ ਦਰਿਆ ਦੇ ਧੁੱਸੀ ਬੰਨ੍ਹ `ਤੇ ਵੀ ਪਹੁੰਚੇ ਜਿੱਥੇ ਬੰਨ੍ਹ ਨੂੰ ਪਏ ਪਾੜ ਨੂੰ ਪੂਰੇ ਜਾਣ ਅਤੇ ਜ਼ਮੀਨਾਂ ਨੂੰ ਪੱਧਰੀ ਕਰਨ ਦੀ ਸੇਵਾ ਚੱਲ ਰਹੀ ਸੀ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ 159 ਪਿੰਡ ਅਤੇ 1.10 ਲੱਖ ਦੇ ਕਰੀਬ ਵਸੋਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਟੁੱਟਣ ਕਾਰਨ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਖੇਤਾਂ ਵਿੱਚ ਰੇਤ ਤੇ ਮਿੱਟੀ ਆ ਗਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਬਹੁਤ ਜਲ...

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Local
ਗੁਰਦਾਸਪੁਰ, 22 ਸਤੰਬਰ (       ) - ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ 2.81 ਕਰੋੜ ਰੁਪਏ ਖ਼ਰਚੇ ਜਾਣਗੇ। ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਹਯਾਤ ਨਗਰ ਵਿਖੇ 2.81 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ, ਜਿਨ੍ਹਾਂ ਵਿੱਚ 1.34 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। 17.03 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਪਾਰਕ ਬਣਾਈ ਜਾਵੇਗੀ। ਪਿੰਡ ਦੇ ਛੱਪੜ ਦੀ ਰੀਟੇਨਿੰਗ ਵਾਲ, ਛੱਪੜ ਦੇ ਆਲੇ-ਦੁਆਲੇ ਇੰਟਰਲਾਕ ਟਾਈਲਾਂ ਅਤੇ ਲਾਈਟਾਂ ਲਗਾਉਣ ਉੱਪਰ 50 ਲੱਖ ਰੁਪਏ, ਪਿੰਡ ਦੀ ਡਿਸਪੈਂਸਰੀ ਵਿੱਚ ਇੱਕ ਨਵਾਂ ਕਮਰਾ ਬਣਾਉਣ ਲਈ 5 ਲੱਖ ਰੁਪ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Breaking News
ਚੰਡੀਗੜ੍ਹ, 22 ਸਤੰਬਰ:- ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਚਰਨਜੀਤ ਅਹੂਜਾ ਵੱਲੋਂ ਬਣਾਏ ਗਾਣੇ ਲਾਜਵਾਬ, ਸਕੂਨਦਾਇਕ ਤੇ ਯਾਦਗਾਰੀ ਹਨ। ਕਿੰਨੇ ਹੀ ਗਾਇਕਾਂ ਨੂੰ ਉਨ੍ਹਾਂ ਨੇ ਬੁਲੰਦੀਆਂ ਉੱਤੇ ਪਹੁੰਚਾਇਆ ਪਰ ਖੁਦ ਜ਼ਮੀਨ ਨਾਲ ਜੁੜੇ ਰਹੇ। ਉਨ੍ਹਾਂ ਕਿਹਾ ਕਿ ਅਜਿਹੀ ਸੰਗੀਤਕ ਸਖਸ਼ੀਅਤ ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤਕ ਉਦਯੋਗ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਗੀਤ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ਵਿੱਚ ਚਰਨਜੀਤ ਅਹੂਜਾ ਸਦਾ ਜਿਊਂਦੇ ਰਹਿਣਗੇ। ਹਰ ਪਲ ਸੰਗੀਤਕ ਧੁਨਾਂ ਵਿੱਚ ਸਾਹ ਲੈਣ ਵਾਲੇ ਚਰਨਜੀਤ ਅਹੂਜਾ ਦੇ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਉੱਤੇ ਸੌਂਦ ਨੇ ਅਹੂਜਾ ਪਰਿਵਾਰ ਨਾ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ

Local
ਫ਼ਰੀਦਕੋਟ, 22 ਸਤੰਬਰ   (   )- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ’ਤੇ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲੀ ਜੋਤ ਹੈ। ਉਨ੍ਹਾਂ ਦੇ ਉਪਦੇਸ਼ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਨਿਮਰਤਾ ਅਤੇ ਆਪਸੀ ਪ੍ਰੇਮ ਦੇ ਜੀਵੰਤ ਸੁਨੇਹੇ ਹਨ। ਬਾਬਾ ਫਰੀਦ ਜੀ ਨੇ ਆਪਣੇ ਸ਼ਬਦਾਂ ਰਾਹੀਂ ਲੋਕਾਂ ਨੂੰ ਅਸਲੀ ਮਨੁੱਖਤਾ ਦਾ ਮਰਮ ਸਮਝਾਇਆ ਅਤੇ ਦੱਸਿਆ ਕਿ ਸਾਦਗੀ ਅਤੇ ਸਚਾਈ ਨਾਲ ਭਰਪੂਰ ਜੀਵਨ ਹੀ ਸੱਚੇ ਅਰਥਾਂ ਵਿੱਚ ਆਦਰਸ਼ ਜੀਵਨ ਹੈ। ਸਪੀਕਰ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮੌਜੂਦਾ ਸਮੇਂ ਦੇ ਪਦਾਰਥਵਾਦੀ ਅਤੇ ਤਣਾਅ-ਭਰੇ ਸਮਾਜ ਲਈ ਹੋਰ ਵੀ ਵੱਧ ਮਹੱਤਵਪੂਰਨ ਹੈ। ਜੇ ਅਸੀਂ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਸੀ ਪ੍ਰੇਮ, ਸਹਿਣਸ਼ੀਲਤਾ ਅਤੇ ਮਿਲਜੁਲ ਨਾਲ ਜੀਵਨ ਬਿਤਾਈਏ ਤਾਂ ਇੱਕ ਸੁੰਦਰ ਅਤੇ ਸਮਰੱਥ ਸਮਾਜ ਦੀ ਸਿਰਜਣਾ ਸੰਭਵ ਹੈ। ਸ....