Saturday, November 7Malwa News
Shadow

Author: News Editor

‘ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ ‘ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 17 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 200ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 414 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 61 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 200 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29, 930 ਹੋ ਗਈ ਹੈ। ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 323 ਗ੍ਰਾਮ ਹੈਰੋਇਨ, 126 ਕਿਲੋ ਭੁੱਕੀ, 525 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕ...

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

Hot News
ਚੰਡੀਗੜ੍ਹ, 17 ਸਤੰਬਰ:- ਪ੍ਰੋਜੈਕਟ ਜੀਵਨਜਯੋਤ 2.0, ਪੰਜਾਬ ਸਰਕਾਰ ਦੀ ਇੱਕ ਦੂਰਦਰਸ਼ੀ ਪਹਿਲਕਦਮੀ, ਬੱਚਿਆਂ ਨੂੰ ਗਲੀਆਂ ਤੋਂ ਬਚਾ ਕੇ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਉਮੀਦ ਭਰਿਆ ਭਵਿੱਖ ਦੇ ਕੇ ਜੀਵਨ ਬਦਲ ਰਹੀ ਹੈ। ਵੇਰਵੇ ਸਾਂਝੇ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੁਰਦੁਆਰਾ ਸਾਹਿਬ ਨੇੜੇ ਚਲਾਈ ਗਈ ਕਾਰਵਾਈ ਦੌਰਾਨ 15 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾ ਕੇ ਤੁਰੰਤ ਸੁਰੱਖਿਅਤ ਥਾਂ 'ਤੇ ਰੱਖਿਆ ਗਿਆ ਅਤੇ ਪੁਨਰਵਾਸ ਉਪਾਅ ਕੀਤੇ ਗਏ। ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਉਤਸ਼ਾਹਜਨਕ ਰਿਹਾ ਹੈ, ਕਿਉਂਕਿ ਵੱਧ ਤੋਂ ਵੱਧ ਨਾਗਰਿਕ ਧਾਰਮਿਕ ਸਥਾਨਾਂ, ਬਾਜ਼ਾਰਾਂ, ਬੱਸ ਸਟੈਂਡਾਂ ਅਤੇ ਟ੍ਰੈਫਿਕ ਸਿਗਨਲਾਂ 'ਤੇ ਬੱਚਿਆਂ ਦੀ ਭੀਖ ਮੰਗਣ ਦੇ ਮਾਮਲੇ ਰਿਪੋਰਟ ਕਰ ਰਹੇ ਹਨ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਵਧੀਆ ਸਿੱਖਿਆ ਅਤੇ ਇੱਜ਼ਤ ਨਾਲ ਜੀਣ ਦਾ ਹੱਕ ...

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

Breaking News
ਚੰਡੀਗੜ੍ਹ/ਭੋਗਪੁਰ (ਜਲੰਧਰ), 17 ਸਤੰਬਰ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਦੀ ਸਾਰੀ ਫ਼ਸਲ ਦੀ ਚੁਕਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਭਾਈਵਾਲਾਂ ਲਈ ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਭਰ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ। ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਭਲਾਈ ਹਮੇਸ਼ਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ। ਉਨ੍ਹਾਂ ਦੱਸਿਆ ...

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ – ਜੈ ਕ੍ਰਿਸ਼ਨ ਸਿੰਘ ਰੋੜੀ

Hot News
ਚੰਡੀਗੜ੍ਹ/ਗੜ੍ਵਸ਼ੰਕਰ (ਹੁਸ਼ਿਆਰਪੁਰ) 17 ਸਤੰਬਰ- ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ, ਜੋ ਕਿ 27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਪਕੇਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਸੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਇਸ ਯਤਨ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਰਾਹੀਂ ਸਿਹਤਮੰਦ, ਤੰਦਰੁਸਤ ਅਤੇ ਖੁਸ਼ਹਾਲ ਬਣਨ ਵੱਲ ਸੇਧਿਤ ਕਰਨਾ ਸੀ। ਹਾਲਾਂਕਿ, ਮੌਜੂਦਾ ਸਮੇਂ ਵਿੱਚ ਹੜ੍ਹਾਂ ਕਾਰਨ, ਪੰਜਾਬ ਦੇ ਕਈ ਜਿ਼ਲ੍ਹਿਆਂ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੇ ਹਾਲਾਤਾਂ ਵਿੱਚ, ਲੋਕਾ...

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 17 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ ਜੱਗਾ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ ਦੇ ਮੁੱਖ ਕਾਰਕੁੰਨ ਨੂੰ 7.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਯਾਸੀਨ ਮੁਹੰਮਦ (22) ਵਜੋਂ ਹੋਈ ਹੈ, ਜੋ ਕਿ ਸੰਭਲ, ਉੱਤਰ ਪ੍ਰਦੇਸ਼ (ਯੂਪੀ) ਦੇ ਪਿੰਡ ਅਟਵਾ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਮੋਹਾਲੀ ਦੇ ਪਿੰਡ ਲਾਲੜੂ ਵਿੱਚ ਰਹਿ ਰਿਹਾ ਸੀ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਚੋਰੀ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ...

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 17 ਸਤੰਬਰ:- ਪੰਜਾਬ ਭਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਚਲਾਈ 10 ਦਿਨਾਂ ਦੀ ਸਫਾਈ ਮੁਹਿੰਮ ਤਹਿਤ ਕਾਰਵਾਈ ਤੇਜ਼ ਕਰ ਦਿੱਤੀ ਹੈ ਜਿਸ ਵਿੱਚ ਸੜਕਾਂ ਦੀ ਮੁਰੰਮਤ, ਨਾਲੀਆਂ ‘ਚੋਂ ਗਾਰ ਕੱਢਣਾ, ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਪਾਣੀ ਸਪਲਾਈ ਲਾਈਨਾਂ ਦੀ ਬਹਾਲੀ ਅਤੇ ਸੰਵੇਦਨਸ਼ੀਲ ਥਾਵਾਂ ਤੋਂ ਕੂੜਾ ਹਟਾਉਣ 'ਤੇ ਕੇਂਦ੍ਰਿਤ ਕੰਮ ਕੀਤਾ ਗਿਆ ਹੈ। ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਆਮ ਸਥਿਤੀ ਨੂੰ ਬਹਾਲ ਕਰਨ ਲਈ ਜੇਸੀਬੀ, ਟਰੈਕਟਰ ਟਰਾਲੀਆਂ, ਕੰਪੈਕਟਰ ਅਤੇ ਫੌਗਿੰਗ ਮਸ਼ੀਨਾਂ ਦੀ ਸਹਾਇਤਾ ਨਾਲ ਸਮਰਪਿਤ ਟੀਮਾਂ 24 ਘੰਟੇ ਲਗਾਤਾਰ ਕੰਮ ਵਿੱਚ ਲੱਗੀਆਂ ਹੋਈਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਾਰਡ-ਵਾਰ ਰੋਸਟਰ ਤਿਆਰ ਕੀਤੇ ਗਏ ਹਨ ਤਾਂ ਜੋ ਯੋਜਨਾਬੱਧ ਢੰਗ ਨਾਲ ਟੀਮਾਂ ਨੂੰ ਰੋਜ਼ਾਨਾ ਕੇਂਦਰਿਤ ਖੇਤਰਾਂ ਵਿੱਚ ਲਗਾਉਣਾ ਯਕੀਨੀ ਬਣਾਇਆ ਜਾ ਸਕੇ। ਲੁਧਿਆਣਾ ਵਰਗੇ ਵੱਡੇ ਕਾਰਪੋਰੇਸ਼ਨਾਂ ਵਿੱਚ ਜ਼ੋਨਲ ਕਮਿਸ਼ਨਰਾਂ ਸਮੇਤ ਨੋਡਲ ਅਫਸਰ ਨਿਯਮਤ ਸਫਾਈ ਮੁਹਿੰਮਾਂ ਤੋਂ ਇਲਾਵਾ, ਰੋਜ਼ਾਨਾ ਦੋ ਤੋਂ ਤਿੰਨ ਵਾਰਡਾਂ...

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

Breaking News
ਚੰਡੀਗੜ੍ਹ, 17 ਸਤੰਬਰ:- ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾ...

प्रधानमंत्री नरेंद्र मोदी के जन्मदिवस पर नारी शक्ति को मिला तोहफा

Haryana, Hindi
चंडीगढ़, 17 सितंबर - प्रधानमंत्री श्री नरेंद्र मोदी के जन्मदिवस के अवसर पर देशभर में महिलाओं को अनूठा तोहफा मिला। महिलाओं के स्वास्थ्य और पोषण को समर्पित अभिनव पहल करते हुए प्रधानमंत्री ने आज मध्यप्रदेश से राष्ट्रव्यापी "स्वस्थ नारी, सशक्त परिवार" अभियान और "8वें पोषण माह" सहित अन्य पहलों का शुभारंभ किया। हरियाणा में इस अभियान की शुरुआत रोहतक में आयोजित राज्य स्तरीय समारोह में केंद्रीय स्वास्थ्य मंत्री श्री जे. पी. नड्डा और मुख्यमंत्री श्री नायब सिंह सैनी ने की। समारोह के दौरान, प्रधानमंत्री श्री नरेंद्र मोदी द्वारा मध्य प्रदेश से दिए गए संदेश को लाइव प्रसारण के माध्यम से सुना गया। उल्लेखनीय है कि यह अभियान महिलाओं, किशोरियों और बच्चों के लिए स्वास्थ्य सेवाओं और पोषण सुविधाओं को मजबूत करने की दिशा में एक ऐतिहासिक कदम साबित होगा। यह अभियान महिलाओं के जीवन स्तर सुधारने...

भगवान श्री विश्वकर्मा जयंती और प्रधानमंत्री नरेंद्र मोदी के जन्मदिवस पर हरियाणा में कारीगरों को बड़ी सौगात

Haryana, Hindi
चंडीगढ़, 17 सितम्बर -- भगवान श्री विश्वकर्मा जयंती के पावन अवसर और प्रधानमंत्री श्री नरेन्द्र मोदी के जन्मदिवस पर हरियाणा में कारीगरों और शिल्पकारों को बड़ी सौगात मिली। मुख्यमंत्री श्री नायब सिंह सैनी ने मुख्यमंत्री विश्वकर्मा सम्मान योजना की शुरुआत की। इस योजना के अंतर्गत हरियाणा के उन कारीगरों को 5 हजार रुपये का टॉप अप प्रोत्साहन दिया जाएगा, जो प्रधानमंत्री विश्वकर्मा योजना में कौशल प्रशिक्षण प्राप्त करते हैं। मुख्यमंत्री बुधवार को रोहतक में श्री विश्वकर्मा जयंती एवं श्रमिक दिवस समारोह पर आयोजित राज्य स्तरीय कार्यक्रम को संबोधित कर रहे थे। समारोह में पूर्व मंत्री श्री मनीष ग्रोवर सहित अन्य गणमान्य अतिथि उपस्थित रहे। श्री नायब सिंह सैनी ने कहा कि यह शुभ संयोग है कि आज दिव्य शिल्पी भगवान श्री विश्वकर्मा जी की जयंती है। 21वीं शताब्दी के नए भारत के शिल्पी प्रधा...

रोहतक में नमो वन का केंद्रीय स्वास्थ्य मंत्री जगत प्रकाश नड्डा व मुख्यमंत्री नायब सिंह सैनी ने किया उद्घाटन

Haryana, Hindi
चण्डीगढ़, 17 सितंबर - केंद्रीय स्वास्थ्य एवं परिवार कल्याण मंत्री श्री जगत प्रकाश नड्डा ने प्रधानमंत्री श्री नरेन्द्र मोदी के जन्मदिवस पर रोहतक शहर के सेक्टर- 2 में मियावाकी पद्धति से तैयार किए जा रहे नमो वन का उद्घाटन पौधरोपण के साथ किया। नमो वन के शुभारंभ अवसर पर हरियाणा के मुख्यमंत्री श्री नायब सिंह सैनी, सहकारिता मंत्री डॉ अरविंद शर्मा, स्वास्थ्य मंत्री कुमारी आरती सिंह राव व भाजपा प्रदेशाध्यक्ष श्री मोहन लाल बड़ौली की गरिमामयी उपस्थिति रही। केंद्रीय स्वास्थ्य मंत्री श्री नड्डा ने मुख्यमंत्री के साथ मिलकर रोहतक वासियों संग नमो वन में करीब 10 हजार पौधे रोपित करते हुए पर्यावरण संरक्षण का संकल्प लिया। नमो वन में महिलाओं, बुजुर्गों, युवाओं के साथ बच्चों की उल्लेखनीय भागीदारी रही। पौधरोपण करते हुए पर्यावरण प्रेमियों से केंद्रीय मंत्री श्री जे ...