Tuesday, September 23Malwa News
Shadow

Author: News Editor

ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Hot News
ਚੰਡੀਗੜ੍ਹ, 7 ਅਗਸਤ: ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 02 ਵਾਰਡਰ ਰੈਂਕ ਅਤੇ 01 ਗਰੁੱਪ ਡੀ ਕਰਮਚਾਰੀ ਸ਼ਾਮਲ ਹਨ, ਜੋ ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਹਨ। ਇਹ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ। ਇਹ ਭਰਤੀਆਂ ਜੇਲ੍ਹ ਵਿਭਾਗ ਵੱਲੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਟਾਫ਼ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਚੱਲ ਰਹੀ ਪਹਿਲਕਦਮੀ ਦੇ ਹਿੱਸੇ ਵਜੋਂ ਕੀਤੀਆਂ ਗਈਆਂ ਹਨ। ਜੇਲ੍ਹ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵ...
ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

Hot News
ਚੰਡੀਗੜ੍ਹ, 7 ਅਗਸਤ- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ ਦੇ ਦੋ ਲੈਕਚਰਾਰ ਸ਼ਾਮਲ ਹਨ। ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜਨੂੰਨ ਨਾਲ ਨੌਜਵਾਨਾਂ, ਜਿਨ੍ਹਾਂ ਨੇ ਅੱਗੇ ਚੱਲ ਕੇ ਦੇਸ਼ ਦੀ ਅਗਵਾਈ ਕਰਨੀ ਹੈ, ਨੂੰ ਇਸੇ ਤਰ੍ਹਾਂ ਪ੍ਰੇਰਿਤ ਅਤੇ ਸਿੱਖ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

Breaking News
ਚੰਡੀਗੜ੍ਹ/ਖੰਨਾ, 7 ਅਗਸਤ:  ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ, ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ "ਮੇਰਾ ਹਲਕਾ ਮੇਰਾ ਪਰਿਵਾਰ" ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੀ.ਐਸ.ਪੀ.ਸੀ.ਐਲ, ਮੰਡੀ ਬੋਰਡ, ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਬਿਜਲੀ, ਪਾਣੀ, ਸੀਵਰੇਜ, ਸੜਕਾ...
ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

Breaking News
ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਨਿਆਂ ਅਤੇ ਪੁਨਰਵਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇੱਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਆਪਣੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਵਾਲੇ 108 ਕੈਦੀਆਂ ਨੂੰ ਪਿਛਲੇ ਇੱਕ ਸਾਲ ਦੇ ਅਰਸੇ ਦੌਰਾਨ ਰਿਹਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਵਿਅਕਤੀਆਂ ਨੂੰ ਦੂਜਾ ਮੌਕਾ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਚੰਗਾ ਵਿਵਹਾਰ ਦਿਖਾਇਆ ਹੈ ਅਤੇ ਜਲਦੀ ਰਿਹਾਈ ਲਈ ਲੋੜੀਂਦੇ ਮਾਪਦੰਡ ਪੂਰੇ ਕੀਤੇ ਹਨ। ਕੈਬਨਿਟ ਮੰਤਰੀ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੁਖ਼ਤਾ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ  ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20), ਅੰਮ੍ਰਿਤਸਰ ਦੇ ਪਿੰਡ ਬਾਘਾ ਕਲਾਂ ਦੇ ਵਸਨੀਕ ਰਮਨਪ੍ਰੀਤ ਸਿੰਘ (23), ਫਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਪ੍ਰਤਾਪ ਸਿੰਘ (25) ਅਤੇ ਅੰਮ੍ਰਿਤਸਰ ਦੇ ਦੇਬੀ ਵਾਲਾ ਬਾਜ਼ਾਰ ਦੇ ਵਸਨੀਕ ਸਰਬਜੀਤ ਸਿੰਘ ਉਰਫ਼ ਬੱਬਲ (25) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9ਐਮਐਮ ਪੀਐਕਸ5, ਦੋ 9ਐਮਐਮ ਗਲੌਕ ਅਤੇ ਤਿੰਨ ....
ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

Breaking News
ਚੰਡੀਗੜ੍ਹ, 7 ਅਗਸਤ: ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ 'ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ। ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਡਾਇਰੈਕਟਰ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਡੀਆਰਐਮਈ) ਪੰਜਾਬ ਡਾ. ਅਵਨੀਸ਼ ਕੁਮਾਰ, ਸਟੀਅਰਿੰਗ ਕਮੇਟੀ ਮੈਂਬਰ ਡਾ. ਆਕਾਸ਼ ਦੀਪ ਅਗਰਵਾਲ ਅਤੇ ਸਟੇਟ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਐਸਓਟੀਟੀਓ) ਪੰਜਾਬ ਦੇ ਨੋਡਲ ਅਫ਼ਸਰ ਡਾ. ਗਗਨੀਨ ਕੌਰ ਸੰਧੂ ਨੇ ਪ੍ਰਾਪਤ ਕੀਤਾ। ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਦਿਲੋਂ ਵਧਾਈ ਦਿੱਤੀ। ਇਹ ਮਾਨਤਾ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਵਿਕਸ...
ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ 

ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ 

Hot News
ਚੰਡੀਗੜ੍ਹ 6 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਗੁਰਭੇਜ ਸਿੰਘ ਵਾਸੀ ਪਿੰਡ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਤੋਂ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਉਸਦੀ ਜੱਦੀ ਜ਼ਮੀਨ ਦੀ ਵੰਡ ਦੌਰਾਨ ਉਸਦੀ 2 ਕਨਾਲ ਅਤੇ 2 ਮਰਲੇ ਵਾਹੀਯੋਗ ਜ਼ਮੀਨ ਗਲਤੀ ਨਾਲ ਉਸਦੇ ਰਿਸ਼ਤੇਦਾਰਾਂ ਨੂੰ ਤਬਦੀਲ ਕਰ ਦਿੱਤੀ ਗਈ ਸੀ। ਉਸਨੇ ਅਪ੍ਰੈਲ 2025 ਵਿੱਚ ਸਰਕਾਰੀ ਖਜ਼ਾਨੇ ਵਿੱਚ ਫੀਸਾਂ ਦੀ ਅਦਾਇਗੀ ਸਮੇਤ ਸਾਰੀਆਂ ਜ਼ਰੂਰੀ ਰਸਮਾਂ ਪੂਰੀਆਂ ਕਰ ਲਈਆਂ ਸਨ। ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਅਤੇ ਜ਼ਰੂਰੀ ਸਟੈਂਪ ਪੇਪਰ ਪ੍ਰਾਪਤ ਕਰਨ ਦੇ ਬਾਵਜੂਦ, ਉਹ ਆਪਣੀ ਜ਼ਮੀਨ ਦੀ ਰਜਿਸਟਰੀ  ...
ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

Hot News
ਚੰਡੀਗੜ੍ਹ, 6 ਅਗਸਤ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ ਖੋਲ੍ਹਿਆ ਗਿਆ ਸੀ, ਪਰ ਅਧਿਆਪਕਾਂ ਦੀ ਬੇਨਤੀ ਉੱਤੇ ਹੁਣ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।...
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

Hot News
ਚੰਡੀਗੜ੍ਹ, 6 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਉਣ ਵਾਲੇ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਵਿਸ਼ੇਸ਼ ਕਾਰਜਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਭਰ ਵਿੱਚ 213 ਬੱਸ ਅੱਡਿਆਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਕੀਤੀ ਗਈ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ,  ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ 2224 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਤਿੰਨ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ...
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

Hot News
ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 6 ਅਗਸਤ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ *ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ ਦਾ ਵਿੱਤੀ ਸੋ਼ਸਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਗੈਸ ਏਜੰਸੀਆਂ ਵਿੱਚ ਗੈਸ ਉਪਭੋਗਤਾਵਾਂ ਦੀ ਕਿਸੇ ਵੀ ਪੜਾਅ 'ਤੇ ਖੱਜਲ ਖੁਆਰੀ ਜਾਂ ਵਿੱਤੀ ਲੁੱਟ ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗੈਸ ਏਜੰਸੀ ਮਾਲਕ ਜਾਂ ਕਰਮਚਾਰੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਂਚ ਪੜਤਾਲ ਦੌਰ...