ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ 28 ਜੁਲਾਈ ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਕਣ ਕਣ ਸਾਫ ਸੁਥਰਾ ਕਰਨ ਲਈ ਹਰ ਵਾਰਡ, ਸੜਕ, ਗਲੀ, ਚੁਗਿੰਰਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ। ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚਾ ਇਲਾਕਾ ਪੂਰੀ ਤਰਾਂ ਸਵੱਛ ਰੱਖਿਆ ਜਾਵੇਗਾ, ਇਸ ਦੇ ਲਈ ਨਗਰ ਕੋਂਸਲ ਤੋ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਦੇ ਨਾਲ ਨਾਲ ਸਥਾਨਕ ਵਾਸੀਆਂ ਤੋਂ ਵੀ ਇਸ ਨਗਰ ਨੂੰ ਸਵੱਛ ਰੱਖਣ ਲਈ ਸਹਿਯੋਗ ਲਿਆ ਜਾਵੇਗਾ। ਹਫਤਾਵਾਰੀ ਮੈਗਾ ਸਫਾਈ ਅਭਿਆਨ ਚਲਾ ਕੇ ਗੁਰੂ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸੁਰੂ ਕੀਤੀ ਸਫਾਈ ਮੁਹਿੰਮ ਦੌਰਾਨ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾ...