ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮ...