Saturday, November 7Malwa News
Shadow

Author: News Editor

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ

Local
ਮਾਨਸਾ, 12 ਸਤੰਬਰ:-            ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਉੱਥੇ ਤੁਰੰਤ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ।           ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Local
ਹੁਸ਼ਿਆਰਪੁਰ, 12 ਸਤੰਬਰ-                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ।                 ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ 'ਤੇ ਸੜਕ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰੀ ਰਾਜਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।       &nb...

ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 12 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 404 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 195 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,288 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.4 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 1657 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਦੇ ਜਸਕਰਨ ਸਿੰਘ, ਅੰਮ੍ਰਿਤਸਰ ਦੇ ਪਿੰਡ ਰੰਗਗੜ੍ਹ ਦੇ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਗੁਰਵਿੰਦਰ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਅਮਨਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਮਨਸੂਰਾ ਦੇ ਹਰਕੀਰਤ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾ...

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

Hot News
ਚੰਡੀਗੜ੍ਹ, 12 ਸਤੰਬਰ- ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ ਨੇ ਤੇਜ਼ੀ ਨਾਲ ਰਾਹਤ ਪ੍ਰਦਾਨ ਕਰਨ, ਜ਼ਰੂਰੀ ਸੇਵਾਵਾਂ ਬਹਾਲ ਕਰਨ ਅਤੇ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਬਹੁ-ਮੰਤਰਾਲਾ ਯਤਨ ਆਰੰਭੇ ਹੋਏ ਹਨ। ਇਸੇ ਤਹਿਤ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿੱਖਿਆ, ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਅਤੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੋਬਾਈਲ ਮੈਡੀਕਲ ਯੂਨਿਟਾਂ ਤਾਇਨਾਤ ਕਰਨ, ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿੱਤੀ ਸਹਾਇਤਾ ਅਤੇ ਜ਼ਰੂਰੀ ਸਮਾਨ ਵੰਡ ਕੇ ਮੋਹਰੀ ਭੂਮਿਕਾ ਨਿਭਾਈ। ਡਾ. ਬਲਬੀਰ ਸਿੰਘ ਨੇ ਅਜਨਾਲਾ ਲਈ 15 ਨਵੀਆਂ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਹੱਤਵਪੂਰਨ, ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸ...

ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

Hot News
ਚੰਡੀਗੜ੍ਹ, 12 ਸਤੰਬਰ:- ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ) ਨੇ ਹਿੱਸਾ ਲਿਆ। ਪੰਜਾਬ ਦੇ ਵਧੀਕ ਸੀਈਓ ਹਰੀਸ਼ ਨਈਅਰ ਵੱਲੋਂ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ ਗਈ। ਉਦਘਾਟਨੀ ਸੈਸ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਜਿਨ੍ਹਾਂ ਨਾਲ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੀ ਮੌਜੂਦ ਸਨ, ਨੇ ਭਾਗੀਦਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ, ਇਹ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਭਾਰਤ ਵਿੱਚ ਚੋਣਾਂ ਸੰਵਿਧਾਨ ਦੀ ਸਖ਼ਤੀ ਨਾਲ ਪਾਲਣਾ ਅਨੁਸਾਰ ਕਰਵਾਈਆਂ ਜਾਂਦੀਆਂ ਹਨ ਅਤੇ ਗੁੰਮਰਾਹਕੁੰਨ ਜਾਣਕਾਰੀ ...

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 12 ਸਤੰਬਰ:- ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਚੇਅਰਮੈਨ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ, ਸ੍ਰੀ ਬਲਜਿੰਦਰ ਸਿੰਘ ਢਿੱਲੋ...

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 12 ਸਤੰਬਰ:- ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਅੱਜ ਇੱਥੇ ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਸੂਬੇ ਵਿੱਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕ...

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

Hot News
ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ. ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਦੇ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉੱਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ  ਕਿਸੇ...

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

Breaking News
ਚੰਡੀਗੜ੍ਹ, 12 ਸਤੰਬਰ:- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸ਼ਾਮਲ ਸਨ।...