ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 21 ਜੁਲਾਈ ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕੀਤੀ। ਉਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੰਤਰੀ ਅਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹਾਜਰ ਸਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵੀ ਮੌਜੂਦ ਸਨ। ਪੰਜਾਬ ਸਫਾਈ ਮਜ਼ਦੂ...