Tuesday, September 23Malwa News
Shadow

Author: News Editor

ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ

ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ

Local
ਬਟਾਲਾ, 6 ਅਗਸਤ (    ) ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਬਿਨਾਂ ਕਿਸੇ ਜ਼ੁਰਮਾਨੇ/ਵਿਆਜ਼ ਤੋਂ ਕੇਵਲ ਮੂਲ ਰਕਮ 31 ਜੁਲਾਈ 2025 ਤੱਕ ਭਰਨ ਦੀ ਛੋਟ ਦਿੱਤੀ ਗਈ ਸੀ, ਜਿਸ ਵਿੱਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਪੈਨਲਟੀ/ਵਿਆਜ਼ ਤੋਂ ਕੇਵਲ ਮੂਲ ਰੂਪ ਰਕਮ ਜਮ੍ਹਾ ਕਰਵਾਉਣ ਲਈ ਮਿਤੀ 15 ਅਗਸਤ 2025 ਤੱਕ ਵਾਧਾ ਕੀਤਾ ਗਿਆ ਹੈ। ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ 15 ਅਗਸਤ ਤੱਕ ਆਪਣਾ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਦਫਤਰ ਵਿੱਚ ਹਾਜ਼ਰ ਹੋ ਕੇ ਸੈਲਫ ਅਸੈਸਮੈਂਟ ਪ੍ਰਣਾਲੀ ਰਾਹੀਂ ਜਮ੍ਹਾ ਕਰਵਾ ਕੇ ਰਸੀਦ ਹਾਸਲ ਕਰਨ। ਉਨਾਂ ਅੱਗੇ ਕਿਹਾ ਕਿ ਜੇਕਰ ਟੈਕਸ ਕਰਤਾਵਾਂ ਵਲੋਂ 15 ਅਗਸਤ ਤੱਕ ਟੈਕਸ ਜਮ੍ਹਾ ਨਹੀਂ ਕਰਵਾਇਆ ਜਾਂਦਾ ਤਾਂ...
ਵਿਧਾਇਕ ਜਲਾਲਾਬਾਦ ਨੇ ਅਰਨੀ ਵਾਲਾ ਦੇ ਪਿੰਡ ਸਜਰਾਣਾ ਵਿਖ਼ੇ ਮੀਂਹ ਕਾਰਨ ਖਰਾਬ ਹੋਇਆ ਫ਼ਸਲਾਂ ਦਾ ਜਾਇਜਾ ਲਿਆ

ਵਿਧਾਇਕ ਜਲਾਲਾਬਾਦ ਨੇ ਅਰਨੀ ਵਾਲਾ ਦੇ ਪਿੰਡ ਸਜਰਾਣਾ ਵਿਖ਼ੇ ਮੀਂਹ ਕਾਰਨ ਖਰਾਬ ਹੋਇਆ ਫ਼ਸਲਾਂ ਦਾ ਜਾਇਜਾ ਲਿਆ

Local
ਜਲਾਲਾਬਾਦ 6 ਅਗਸਤ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਖਲੋਦਿਆਂ ਪਾਣੀ ਦੀ ਨਿਕਾਸੀ ਲਈ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਉਥੇ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨ ਵੀਰਾਂ ਨੂੰ ਇਸ ਸਥਿਤੀ ਨਾਲ ਨਜਿਠਣ ਦੀ ਹੌਸਲਾਅਫਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹੈ।ਵਿਧਾਇਕ ਜਲਾਲਾਬਾਦ ਸ੍ਰੀ ਗੋਲਡੀ ਕੰਬੋਜ ਨੇ ਹਲਕੇ ਦੇ ਬਲਾਕ ਅਰਨੀ ਵਾਲਾ ਦੇ ਪਿੰਡ ਸਜਰਾਣਾ ਵਿਖ਼ੇ ਮੀਂਹ ਕਾਰਨ ਖਰਾਬ ਹੋਇਆ ਫ਼ਸਲਾਂ ਦਾ ਜਾਇਜਾ ਲਿਆ। ਉਨ੍ਹਾਂ ਮੌਕੇ ਤੇ ਹੀ ਕਿਸਾਨ ਵੀਰਾਂ ਨੂੰ ਹਰ ਸੰਭਵ ਮਦਦ ਲਈ ਲੋੜੀਂਦਾ ਸਮਾਨ ਵੀ ਮੁਹੱਈਆ ਕਰਵਾਇਆ ਤੇ ਪਾਣੀ ਦੀ ਨਿਕਾਸੀ ਵਿਚ ਹੋਰ ਤੇਜੀ ਲਿਆਉਣ ਦੇ ਇੰਤਜਾਮ ਕਰਵਾਏ। ਉਨ੍ਹਾਂ ਕਿਸਾਨਾਂ ਵਿਚ ਵਿਚਰ ਕੇ ਸਥਿਤੀ ਦਾ ਜਾਇਜਾ ਲੈਣ ਉਪਰੰਤ ਕਿਹਾ ਕਿ ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਸਮੇਂ ਤੋਂ ਪਹਿਲਾਂ ਬਾਰਿਸ਼ਾ ਪੈਣ ਕਰਕੇ ਇਹ ਸਥਿਤੀ ਪੈਦੀ ਹੋਈ ਹੈ ਪਰ ਪੰਜਾਬ ਸਰਕਾਰ ਕਿਸਾਨ ਵੀਰਾਂ ਦੇ ਨਾਲ...
ਨਸ਼ਾ ਮੁਕਤ ਬਣਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਪਿੰਡਾਂ ਦੀਆਂ ਬਣ ਰਹੀਆਂ ਨੇ ਪਹਿਰੇਦਾਰ- ਵਿਧਾਇਕ ਐਡਵਕੈਟ ਅਮਰਪਾਲ ਸਿੰਘ ਕਿਸ਼ਨਕੋਟ

ਨਸ਼ਾ ਮੁਕਤ ਬਣਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਪਿੰਡਾਂ ਦੀਆਂ ਬਣ ਰਹੀਆਂ ਨੇ ਪਹਿਰੇਦਾਰ- ਵਿਧਾਇਕ ਐਡਵਕੈਟ ਅਮਰਪਾਲ ਸਿੰਘ ਕਿਸ਼ਨਕੋਟ

Local
ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 6 ਅਗਸਤ (    ) ਹਲਕਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਢੰਡੇ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਨ ਸਭਾ ਕੀਤੀ ਅਤੇ ਹਾਜ਼ਰੀਨ ਗ੍ਰਾਮ ਪੰਚਾਇਤ, ਸੈਲਫ ਡਿਫੈਂਸ ਕਮੇਟੀ ਦੇ ਮੈਂਬਰ ਆਦਿ ਨੂੰ ਨਸ਼ਿਆਂ ਵਿਰੁੱਧ ਸਮੂਹਿਕ ਹਲਫ ਦਿਵਾਉਂਦਿਆਂ ਵਾਅਦਾ ਲਿਆ ਕਿ ਉਹ ਆਪਣੇ ਪਿੰਡ ‘ਚ ਪਹਿਰੇਦਾਰੀ ਕਰਕੇ ਨਸ਼ਿਆਂ ਦੇ ਧੰਦੇ ਨੂੰ ਮੂਲ਼ੋਂ ਨਸ਼ਟ ਕਰਨ ਵਾਸਤੇ ਨਸ਼ੇ ਦਾ ਧੰਦਾ ਕਰਨ ‘ਚ ਲੱਗੇ ਹੋਏ ਪਿੰਡ ਦੇ ਵਿਅਕਤੀ ਬਾਰੇ ਪੁਲੀਸ ਤੇ ਸਰਕਾਰ ਨੂੰ ਸਹਿਯੋਗ ਕਰਨਗੇ। ਇਸ ਮੌਕੇ ਪਰਮਬੀਰ ਸਿੰਘ ਰਾਣਾ, ਜ਼ਿਲ੍ਹਾ ਇੰਚਾਰਜ ਸ਼ੋਸਲ ਮੀਡੀਆਂ ਸਮੇਤ ਪਿੰਡ ਵਾਸੀ ਮੋਜੂਦ ਸਨ। ਉਨਾਂ ਲੋਕਾਂ ਨੂੰ ਕਿਹਾ ਕਿ ਪਿੰਡ ‘ਚ ਨਸ਼ਾ ਵੇਚਣ ਲਈ ਬਾਹਰੋਂ ਆਉਂਦੇ ਸਮਾਜ ਵਿਰੋਧੀ ਅਨਸਰ ਦਾ ਪਿੰਡ ‘ਚ ਦਾਖਲਾ ਬੰਦ ਕਰਨ ਸਮੇਤ ਨਸ਼ੇ ਦੇ ਧੰਦੇ ‘ਚ ਗ੍ਰਿਫਤਾਰ ਕਥਿਤ ਦੋਸ਼ੀਆਂ ਦੀ ਪੁਲੀਸ ਕੋਲ ਨਾ ਤਾਂ ਪੈਰਵਾਈ ਕਰਨਗੇ ਅਤੇ ਨਾ ਹੀ ਜਮਾਨਤਾਂ ਲਈ ਨਸ਼ਾ ਤਸਕਰਾਂ ਨੂੰ ਸਹਿਯੋਗ ਦੇਣਗੇ। ਉਨਾਂ ਨੇ ਅੱਗੇ ਕਿਹਾ ਕਿ ਆਮ ...
ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Local
ਤਰਨ ਤਾਰਨ, 06 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜਿਲਾ ਟੀਕਾਕਰਨ ਅਫਸਰ ਕਮ ਨੋਡਲ  ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ ਜਾਵੇਗਾ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਨੈਸ਼ਨਲ ਡੀ ਵਾਰਮਿੰਗ ਡੇ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਆਗਣਵਾੜੀ ਕੇਂਦਰਾਂ ਵਿਖੇ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ ਨੈਸ਼ਨਲ ਡਿਵਰਮਿੰਗ ਡੇ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣਾ ਹੈ। ਉਹਨਾ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਸਾਰੇ ਹੀ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿੱਚ ਜਾ ਕੇ ਅਧਿਆ...
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ

Local
ਜਲੰਧਰ, 5 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਾਰਗਰ ਸਾਬਤ ਹੋ ਰਹੀ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕਸਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਇੱਕ ਨਵੀਂ ਰਣਨੀਤੀ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਲੇਜ ਡਿਫੈਂਸ ਕਮੇਟੀਆਂ, ਸਰਪੰਚਾਂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮੈਂਬਰਾਂ ਅਤੇ ਪੁਲਿਸ ਅਧਿਕਾਰੀਆਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰ...
ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

Hot News
ਚੰਡੀਗੜ੍ਹ, 5 ਅਗਸਤ: ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿੱਚ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਦੇਖਰੇਖ ਹੇਠ ਚੈਕਿੰਗ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰ...
ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ *

ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ *

Hot News
ਚੰਡੀਗੜ੍ਹ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਇੱਕ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਚੱਲ ਰਹੇ ਨਸ਼ਾ ਰੋਕੂ ਯਤਨਾਂ ਨੂੰ ਲਾਗੂਕਰਨ, ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਰਾਜ ਭਰ ਵਿੱਚ ਅੰਦਰੂਨੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਡੀਜੀਪੀ ਦੇ, ਨਾਲ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਕੁਮਾਰ ਸਿਨਹਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ (ਕਾਊਂਟਰ ਇੰਟੈਲੀਜੈਂਸ ) ਅਮਿਤ ਪ੍ਰਸਾਦ ਵੀ ਮੌਜੂਦ ਸਨ। ਮੀਟਿੰਗ ਦੌਰਾਨ, ਸੀਨੀਅਰ ਅਧਿਕਾਰੀਆਂ ਨੇ ਫੀਲਡ ਅਧਿਕਾਰ...
ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

Breaking News
ਨਵੀਂ ਦਿੱਲੀ, 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਲ ਵਿਵਾਦ ਨੂੰ ਹੱਲ ਕਰਨ ਲਈ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਕਰੇ। ਐਸ.ਵਾਈ.ਐਲ. ਦੇ ਮੁੱਦੇ ਉੱਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 9 ਜੁਲਾਈ ਨੂੰ ਹੋਈ ਆਖ਼ਰੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਨੇ ਦੱਸਿਆ ਸੀ ਕਿ ਪਾਕਿਸਤਾਨ ਨਾਲ ਸਿੰਧ ਜਲ ਸਮਝੌਤਾ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨਾਲ ਇਸ ਸਮਝੌਤੇ ਅਧੀਨ ਪਾਕਿਸਤਾਨ ਨੂੰ ਦਿੱਤੇ ਪੱਛਮੀ ਦਰਿਆਵਾਂ ਵਿੱਚੋਂ ਇਕ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਲਈ ਭਾਰਤ ਵਾਸਤੇ ਵੱਡਾ ਮੌਕਾ ਖੁੱਲ੍ਹਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਹੁਣ ਚਨਾਬ ਦਾ ਪਾਣੀ ਰਣਜੀਤ ਸਾਗਰ, ਪੌਂਗ ਜਾਂ ਭਾਖੜਾ ਵਰਗੇ ਭਾਰਤੀ ਡੈਮਾਂ ਰਾਹੀਂ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਪਾਣੀ ਲਿਆਉਣ ਲਈ ਨਵੀਆਂ ਨਹਿਰਾਂ ਤੇ...
धर्मांतरण पर कड़ी निगरानी: अतिरिक्त मुख्य सचिव डॉ. सुमिता मिश्रा ने उपायुक्तों को धर्मांतरण नियमों का क्रियान्वयन सुनिश्चित करने के निर्देश दिए

धर्मांतरण पर कड़ी निगरानी: अतिरिक्त मुख्य सचिव डॉ. सुमिता मिश्रा ने उपायुक्तों को धर्मांतरण नियमों का क्रियान्वयन सुनिश्चित करने के निर्देश दिए

Haryana, Hindi
चंडीगढ़, 5 अगस्त -- हरियाणा के गृह विभाग की अतिरिक्त मुख्य सचिव डॉ. सुमिता मिश्रा ने सभी उपायुक्तों, पुलिस आयुक्तों, वरिष्ठ पुलिस अधीक्षकों और पुलिस अधीक्षकों को हरियाणा विधि विरुद्ध धर्म संपरिवर्तन निवारण अधिनियम एवं नियम, 2022 के प्रावधानों का कड़ाई से पालन कराने के निर्देश दिए हैं। इस संबंध में अधिक जानकारी देते हुए एक सरकारी प्रवक्ता ने बताया कि हरियाणा विधि विरुद्ध धर्म संपरिवर्तन निवारण अधिनियम एवं नियम, 2022 के प्रावधानों के तहत धर्म परिवर्तन करने का इरादा रखने वाले किसी भी व्यक्ति को धर्म परिवर्तन से पहले संबंधित उपायुक्त को प्रपत्र 'क' में एक घोषणा पत्र प्रस्तुत करना होगा। जिन मामलों में धर्मांतरण किया जाने वाला युवा नाबालिग है, वहाँ माता-पिता या जीवित माता-पिता दोनों को प्रपत्र 'ख' में एक घोषणा पत्र प्रस्तुत करना आवश्यक है। इसक...
आयुष्मान भारतः राज्य सरकार ने बजट किया जारी, अस्पतालों को भुगतान शुरू

आयुष्मान भारतः राज्य सरकार ने बजट किया जारी, अस्पतालों को भुगतान शुरू

Haryana, Hindi
चंडीगढ़, 5 अगस्त -- हरियाणा की राज्य स्वास्थ्य एजेंसी (एसएचए)  ने कहा है कि राज्य सरकार से 4 अगस्त,2025 को बजट प्राप्त हो गया है और तदनुसार, पैनलबद्ध अस्पतालों को "पहले आओ, पहले पाओ" (एफआईएफओ) के आधार पर "आयुष्मान भारत - प्रधानमंत्री जन आरोग्य योजना" के तहत बकाया पैसे का भुगतान शुरू कर दिया गया है।  राज्य स्वास्थ्य एजेंसी के प्रवक्ता ने बताया कि भारतीय चिकित्सा संघ (आईएमए) द्वारा 28 जुलाई, 2025 को एक पत्र जारी किया गया था जिसमें "आयुष्मान भारत - प्रधानमंत्री जन आरोग्य योजना"  के बकाया भुगतानों का हवाला देते हुए 7 अगस्त, 2025 से इस योजना के तहत सेवाओं को रोकने की बात कही गई थी। इस संदर्भ में, एसएचए  ने कहा है कि राज्य सरकार की तरफ से कल 4 अगस्त को बजट प्राप्त हो गया है और उसी के अनुसार अब पैनलब...