ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀ ਰਾਹਤ ਸਮੱਗਰੀ
ਹਰੀਕੇ ਪੱਤਣ, (ਤਰਨ ਤਾਰਨ), 01 ਸਤੰਬਰ :- ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ਼੍ਰੀ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਬ-ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਲੋੜਵੰਦ ਲੋਕਾਂ ਨੂੰ ਰਾਸ਼ਨ, ਫੂਡ ਕਿੱਟਾਂ, ਪਾਣੀ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਫੀਡ ਤੇ ਚਾਰੇ ਦਾ ਪ੍ਰਬੰਧ ਵੀ ਕੀਤਾ।
ਕੈਬਨਿਟ ਮੰਤਰੀ ਪ੍ਰਭਾਵਿਤ ਲੋਕਾਂ ਤੱਕ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਮੈਂ ਕੁਦਰਤੀ ਆਫ਼ਤ ਦੀ ਇਸ ਮੁਸ਼ਕਲ ਦੀ ਘੜੀ ਵਿੱਚ ਹਰ ਵਕਤ ਤੁਹਾਡੇ ਨਾਲ ਖੜ੍ਹਾ ਹਾਂ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਇਸ ਬਿਪਤਾ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਕਰਕੇ ਵਾਪਰੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਹਰ ਉਪਰਾਲੇ ਕਰ ਰਹੀ ਹੈ, ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੈ, ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂ...