Saturday, November 7Malwa News
Shadow

Author: News Editor

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Breaking News
*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।”ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾ...

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

Breaking News
ਚੰਡੀਗੜ੍ਹ, 27 ਅਗਸਤ: ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਦਮ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਨਫਰੰਸ ਕਾਲ 'ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਡੀ ਮੁੱਖ ਤਰਜੀਹ ਹਰ ਜਿੰਦਗੀ ਨੂੰ ਬਚਾਉਣਾ ਅਤੇ ਹਰ ਜਾਇ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ

Hot News
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਹਲਕੇ ਵਿੱਚ ਜਲਦ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.), 21-ਤਰਨ ਤਾਰਨ ਦੁਆਰਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ। ਇਹ ਯਕੀਨੀ ਬਣਾਇਆ ਗਿਆ ਹੈ ਕਿ ਪ੍ਰਤੀ ਪੋਲਿੰਗ ਸਟੇਸ਼ਨ 1200 ਤੋਂ ਵੱਧ ਵੋਟਰ ਨਾ ਹੋਣ। ਇਸ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਸਲਾਹ-ਮਸ਼ਵਰੇ ਨਾਲ ਸੱਤ ਪੋਲਿੰਗ ਸਟੇਸ਼ਨ ਬਣਾਏ ਗਏ ਸਨ।  ਇਸ ਸੋਧ ਦੇ ਨਾਲ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ ਹੁਣ 222 ਹੋ ਗਈ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨ ਲਈ ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ ਕੀਤਾ ਗ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

Hot News
ਚੰਡੀਗੜ੍ਹ, 27 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ। ਪੰਜਾਬ ਸਿਵਲ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਇਹਨਾਂ ਦਾ ਹੱਲ ਲੱਭਣ ਲਈ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ ਨਾਲ ਸਾਂਝੀ ਮੀਟਿੰਗ ਦੌਰਾਨ, ਵਿੱਤ ਮੰਤਰੀ ਚੀਮਾ ਨੇ ਇੰਨ੍ਹਾਂ ਵੱਖ-ਵੱਖ ਯੂਨੀਅਨਾਂ ਦੇ ਆ...

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24x7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ ਜਦਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਮਾਨਸਾ ਕੰਟਰੋਲ ਰੂਮ ਨੰਬਰ 01652-229082, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਸੰਗਰੂਰ ਕੰਟਰੋਲ ਰੂਮ ਨੰ. 01672-234196, ਪ...

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ  ਕਮਿਸ਼ਨਰ ਆਫ਼ ਪੁਲਿਸ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਸੀ ਜਿਸ ਤੋਂ ਬਾਅਦ ਹੁਣ ਇਸੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ 2 ਸਤੰਬਰ, 2025 ਨੂੰ ਐਸ.ਡੀ.ਐਮ. ਪੱਧਰ ਦੇ ਅਧਿਕਾਰੀ ਰਾਹੀਂ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।...

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

Breaking News
ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ 2021-22 ਵਿੱਚ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਸੀ।   ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ, ਪਾਰਦਰਸ਼ਤਾ ਅਤੇ ਕਿਰਤ ਭਲਾਈ ਨਾਲ ਸਬੰਧਤ ਠੋਸ ਕੋਸ਼ਿਸ਼ਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸੈੱਸ ਇਕੱਠਾ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਹੈ, ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਉਸਾਰੀ ਕਾਮਿਆਂ ਦੀ ਭਲਾਈ ਲਈ ਕੀਤੀ ਜਾਂਦੀ ਹੈ, ਜਿਸ ਵਿੱਚ ਸਿਹਤ ਸੰਭਾਲ, ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਸ਼ਾਮਲ ਹਨ। ਸੌ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

Breaking News
ਚੰਡੀਗੜ੍ਹ, 27 ਅਗਸਤ: ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ ਕਲੀਅਰ ਕੀਤੀ ਹੈ। ਮੌਜੂਦਾ ਸਮੇਂ ਇਹਨਾਂ ਉਮੀਦਵਾਰਾਂ ਦਾ ਮੈਡੀਕਲ ਟੈਸਟ ਚੱਲ ਰਿਹਾ ਹੈ ਅਤੇ ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ। ਅਜੇ ਵੀ ਕੁਝ ਕੈਡਿਟਾਂ ਨੇ ਟੀ.ਈ.ਐਸ.-54 ਲਈ ਐਸ.ਐਸ.ਬੀ. ਦੇਣੀ ਹੈ। ਐਸ.ਐਸ.ਬੀ. ਪਾਸ ਕਰਨ ਵਾਲੇ ਕੈਡਿਟਾਂ ਅਤੇ ਟ੍ਰੇਨੀਜ਼ ਵਿੱਚ ਗੁਰਕੀਰਤ ਸਿੰਘ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਰੇਹਾਨ ਯਾਦਵ, ਹੇਮੰਤ ਸ਼ਰਮਾ, ਭਾਸਕਰ ਜੈਨ, ਸੁਖਪ੍ਰੀਤ ਸਿੰਘ, ਨਿਮਿਤ ਅਮਰ, ਸ਼ੌਰਿਆ ਵਰਧਨ ਅਤੇ ਆਕਾਸ਼ ਸਿੰਘ ਕੁਸ਼ਵਾਹਾ ਸ਼ਾਮਲ ਹਨ। ਕੈਡਿਟ ਗੁਰਨ...

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

Hot News
ਚੰਡੀਗੜ੍ਹ, 27 ਅਗਸਤ: ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕੀਤੀ ਹੈ। ਕੇਂਦਰ ਸਰਕਾਰ ਨੇ ਵਿਭਾਗ ਵੱਲੋਂ ਪਸ਼ੂ-ਪਾਲਕਾਂ ਨੂੰ ਡੋਰ ਸਟੈੱਪ ਉੱਤੇ  ਦਿੱਤੀ ਜਾ ਰਹੀ ਮਸਨੂਈ ਗਰਭਦਾਨ ਸੇਵਾ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਹੋਰ ਉੱਤਰੀ ਰਾਜਾਂ ਨੂੰ ਵੀ ਪੰਜਾਬ ਦੇ ਇਸ ਸਫ਼ਲ ਮਾਡਲ ਨੂੰ ਅਪਣਾਉਣ ਲਈ ਕਿਹਾ। ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਵਧੀਕ ਸਕੱਤਰ ਸ਼੍ਰੀਮਤੀ ਵਰਸ਼ਾ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ (ਆਰ.ਆਰ.ਐਮ.), ਜਿਸ ਦੀ ਮੇਜ਼ਬਾਨੀ ਪੰਜਾਬ ਸਰਕਾਰ ਨੇ ਕੀਤੀ, ਦੌਰਾਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੂੰ ਇਹ ਪ੍ਰਸ਼ੰਸਾ ਹਾਸਲ ਹੋਈ। ਮੀਟਿੰਗ ਵਿੱਚ ਪਸ਼ੂਧਨ ਸਿਹਤ ਰੋਗ ਨਿਯੰਤਰਣ ਪ੍ਰੋਗਰਾਮ ਅਤੇ ਰਾਸ਼ਟਰੀ ...
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ/ਪਠਾਨਕੋਟ/ਗੁਰਦਾਸਪੁਰ, 26 ਅਗਸਤ:ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ 24x7 ਜ਼ਮੀਨੀ ਪੱਧਰ ਉਤੇ ਡਟਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਖੁਲਾਸਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਕੀਤਾ ਗਿਆ। ਅੱਜ ਮੰਤਰੀਆਂ ਵੱਲੋਂ ਪਠਾਨਕੋਟ ਤੇ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਦੱਸ ਦੇਈਏ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਉਪਰ ਤੱਕ ਭਰ ਚੁੱਕੇ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਛੱਡਣ ਕਾਰਨ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤੋਂ ਇਲਾਵਾ ਉੱਝ ਅਤੇ ਜਲਾਲੀਆ ਨਾਲਿਆਂ ਦਾ ਪਾਣੀ ਵੀ ਊਫਾਨ 'ਤੇ ਹੈ ਜਿਸ ਕਾਰਨ ਨਰੋਟ ਜੈਮਲ ਸਿੰਘ ਅਤੇ ...