ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲੱਬਧ, ਕਿਸਾਨ ਇਸਦੀ ਵਾਧੂ ਸਟੋਰੋਜ ਤੋਂ ਗੁਰੇਜ ਕਰਨ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ 23 ਜੂਨ
ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਉਣੀ 2025 ਦੌਰਾਨ ਜ਼ਿਲ੍ਹਾ ਮੋਗਾ ਵਿਚ ਤਕਰੀਬਨ 1 ਲੱਖ 81 ਹਜਾਰ ਹੈਕਟੇਅਰ ਰਕਬੇ ਵਿਚ ਝੋਨੇ/ਬਾਸਮਤੀ ਦੀ ਲਵਾਈ ਕੀਤੀ ਜਾ ਰਹੀ ਹੈ। ਝੋਨੇ ਤੋਂ ਇਲਾਵਾ ਮੱਕੀ, ਮੂੰਗੀ ਅਤੇ ਨਰਮੇ ਦੀ ਫਸਲ ਹੇਠ ਰਕਬਾ ਵੀ ਹੈ। ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਤਕਰੀਬਨ 75000 ਮੀਟ੍ਰਿਕ ਟਨ ਯੂਰੀਆ ਖਾਦ ਦੀ ਮੰਗ ਹੈ, ਪੰਜਾਬ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਸਦਕਾ ਹੁਣ ਤੱਕ ਜਿ਼ਲ੍ਹੇ ਵਿਚ 56656 ਮੀਟ੍ਰਿਕ ਟਨ ਯੂਰੀਆ ਦੀ ਸਪਲਾਈ ਪਹੁੰਚ ਚੁੱਕੀ ਹੈ ਅਤੇ ਕਿਸਾਨਾਂ ਵੱਲੋਂ ਅਜੇ ਝੋਨੇ ਦੀ ਪਹਿਲੀ ਕਿਸ਼ਤ ਹੀ ਪਾਈ ਜਾਣੀ ਹੈ। ਦੂਸਰੀ ਅਤੇ ਤੀਸਰੀ ਕਿਸ਼ਤ ਬਾਕੀ ਹੈ। ਯੂਰੀਆ ਖਾਦ ਦੀ ਸਪਲਾਈ ਲਗਾਤਾਰ ਜ਼ਿਲ੍ਹੇ ਵਿਚ ਪਹੁੰਚ ਰਹੀ ਹੈ। ਅਪ੍ਰੈਲ 2025 ਦੌਰਾਨ ਇਕ ਮਹੀਨੇ ਵਿਚ ਹੀ 10000 ਮੀਟ੍...