Saturday, September 19Malwa News
Shadow

Author: News Editor

 ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

Hot News, Local
ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸ...

ਸਪੀਕਰ ਸ. ਸੰਧਵਾਂ ਨੇ ਵੱਖ-ਵੱਖ ਧਾਰਮਿਕ / ਸਮਾਜਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Hot News
ਕੋਟਕਪੂਰਾ 22 ਜੂਨ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।  ਉਨ੍ਹਾਂ ਅੱਜ ਕੋਟਕਪੂਰਾ ਵਿਖੇ ਸਵ. ਮੋਹਨਜੀਤ ਕੌਰ ਅਤੇ ਪਿੰਡ ਖਾਰਾ ਵਿਖੇ ਜਸਵਿੰਦਰ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।  ਇਸ ਤੋਂ ਇਲਾਵਾ ਉਨ੍ਹਾਂ ਕੋਟਕਪੂਰਾ ਵਿਖੇ ਸਵ.ਸੰਤਰੋ ਦੇਵੀ, ਹਰਿੰਦਰਾ ਨਗਰ ਫਰੀਦਕੋਟ ਵਿਖੇ ਸਵ. ਅਮਰਜੀਤ ਕੌਰ,ਪਿੰਡ ਬਹਿਬਲ ਖੁਰਦ ਵਿਖੇ ਸਵ. ਗਿਆਨੀ ਗੁਰਮੇਲ ਸਿੰਘ ਨਿਆਮੀਵਾਲਾ, ਗੁਰਦੁਆਰਾ ਬਾਬਾ ਜੈਤੇਆਣਾ ਸਾਹਿਬ ਜੈਤੋ ਵਿਖੇ ਜਗਦੀਸ਼ ਕੌਰ, ਘਣੀਏ ਵਾਲਾ ਵਿਖੇ ਸ. ਬਲਵੰਤ ਸਿੰਘ ਆਦਿ ਦੇ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਘਰ ਪਰਿਵਾਰ ਵਿੱਚੋਂ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰੱਬ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦਾ ਬੱਲ ਬਖਸੇ ਅਤੇ ਵਿਛੜੀਆਂ ਰੂਹ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ

Breaking News
ਦਿੜ੍ਹਬਾ, 22 ਜੂਨ (000) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੇ ਸੁਹਿਰਦ ਯਤਨਾਂ ਸਦਕਾ ਹਲਕਾ ਦਿੜ੍ਹਬਾ ਵਿੱਚ ਪੰਜਾਬ ਸਰਕਾਰ ਵੱਲੋਂ ਤਿੰਨ ਖੇਡ ਕੋਚ ਨਿਯੁਕਤ ਕੀਤੇ ਗਏ ਹਨ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ ਵੱਖ ਖੇਡਾਂ ਦੀ ਸਿਖਲਾਈ ਦੇਣਗੇ ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਜੀਣ ਲਈ ਸੇਧ ਵੀ ਮੁਹਈਆ ਕਰਵਾਉਣਗੇ।ਇਹਨਾਂ ਕੋਚਾਂ ਨੇ ਅੱਜ ਸ੍ਰ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਆਪਣੀ ਡਿਊਟੀ ਸੰਭਾਲ ਲਈ। ਅੱਜ ਪਿੰਡ ਛਾਹੜ੍ਹ ਦੇ ਖੇਡ ਸਟੇਡੀਅਮ ਵਿਖੇ ਇਹਨਾਂ ਕੋਚਾਂ ਨੂੰ ਖਿਡਾਰੀਆਂ ਦੇ ਰੂਬਰੂ ਕਰਦਿਆਂ ਸ੍ਰ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਦੇ ਲਈ ਖੇਡ ਨਰਸਰੀਆਂ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਹਨ। ਇਹਨਾਂ ਨਰਸਰੀਆਂ ਦੇ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਕੋਹਰੀਆਂ, ਛਾਹੜ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਤਿੰਨ ਖੇਡਾਂ ਦੇ ਕੋਚ ਤਾਇਨਾਤ ਕੀਤੇ ਗਏ ਹਨ। ਦਿੜ੍ਹਬਾ ਵਿਖੇ ਸੁਖਵਿੰਦਰ ਕੌਰ ਕਬੱਡੀ ਕੋਚ, ਕੋਹਰੀਆਂ ਵਿਖੇ ਸਤਜਿੰਦਰ ਕੌਰ ਵਾਲੀਵਾਲ ਕੋਚ ਅਤੇ ਛਾਹੜ ਵਿਖੇ ਸੂਰਜ ਕੁਮਾਰ ਫੁਟਬਾਲ ਕੋਚ...

ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ

Breaking News
ਨੰਗਲ 22 ਜੂਨ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਲਗਾਏ ਜਾ ਰਹੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਰਹੇ ਹਨ। ਜਨਤਾ ਦਰਬਾਰ ਵਿੱਚ ਇਲਾਕੇ ਦੇ ਸ਼ਹਿਰਾਂ/ਪਿੰਡਾਂ ਦੀਆਂ ਸਾਝੀਆ ਮੁਸ਼ਕਿਲਾਂ ਵੀ ਹੱਲ ਹੋ ਰਹੀਆਂ ਹਨ।      ਸ.ਬੈਂਸ ਵੱਲੋਂ ਲਗਾਤਾਰ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਲੋਕਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਸ ਤੋ ਪਹਿਲਾ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਸਾਝੇ ਮਸਲੇ ਹੱਲ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਵੱਲੋਂ ਬਹੁਤ ਸਾਰੇ ਪਿੰਡਾਂ ਵਿੱਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਵੀ ਸਫਲਤਾਪੂਰਵਕ ਚਲਾਇਆ ਗਿਆ ਹੈ। ਇਸ ਤੋ ਇਲਾਵਾ ਦਰਜਨਾਂ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰ...

ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 22 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 113 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,719 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇ...

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

Breaking News
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ  ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ...

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

Hot News
ਚੰਡੀਗੜ੍ਹ, 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਏ.ਡੀ.ਜੀ.ਪੀ. (ਸਾਇਬਰ ਕ੍ਰਾਈਮ) ਨੂੰ ਜਾਰੀ ਕੀਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪੱਧਰ 'ਤੇ  ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Breaking News
ਲੌਂਗੋਵਾਲ/ਸੁਨਾਮ/ਸੰਗਰੂਰ, 22 ਜੂਨ ਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 03.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ 03 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਈ ਜਾਣੀ ਹੈ ਅਤੇ ਇਸ ਨਾਲ 600 ਘਰਾਂ ਨੂੰ ਪਾਣੀ ਪੁੱਜੇਗਾ। ਇਸ ਮੌਕੇ ਉਹਨਾਂ ਨੇ ਬੱਸ ਅੱਡਾ, ਲੌਂਗੋਵਾਲ ਨੇੜੇ ਕਰੀਬ 01 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ 800 ਸਟਰੀਟ ਲਾਈਟਾਂ ਲਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰੋਜੈਕਟ ਲਿਆਂਦੇ ਗਏ ਹਨ, ਜਿਨ੍ਹਾਂ ਨੂੰ ਕਿ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਪ੍ਰੋਜੈਕਟਾਂ ਦੇ ਮਿਆਰ ਬ...

ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

Hot News
ਜਲੰਧਰ, 21 ਜੂਨ : ਜਲ ਸ਼ਕਤੀ ਅਭਿਆਨ ਦੀ ਦੋ ਮੈਂਬਰੀ ਟੀਮ ਵੱਲੋਂ ਜ਼ਿਲ੍ਹੇ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਅਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਆਪਣੇ ਦੌਰੇ ਦੌਰਾਨ ਕੇਂਦਰੀ ਟੀਮ, ਜਿਸ ਵਿੱਚ ਵਿੱਤੀ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਤੇ ਜਲ ਸ਼ਕਤੀ ਅਭਿਆਨ ਲਈ ਕੇਂਦਰੀ ਨੋਡਲ ਅਫ਼ਸਰ ਵਿਵੇਕ ਗੁਪਤਾ ਅਤੇ ਕੇਂਦਰੀ ਜਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਤੇ ਤਕਨੀਕੀ ਅਫ਼ਸਰ ਸੰਜੀਵ ਕੁਮਾਰ ਸ਼ਾਮਲ ਸਨ, ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ।   ਕੇਂਦਰੀ ਟੀਮ ਨੇ ਬਿਆਸ ਪਿੰਡ ਵਿਖੇ ਨਹਿਰ ਨਾਲ ਪਿੰਡ ਦੇ ਛੱਪੜ ਦੀ ਲਿੰਕਿੰਗ, ਸ਼ਕਰਪੁਰ ਤੇ ਕਡਿਆਣਾ ਵਿਖੇ ਚੈੱਕ ਡੈਮ, ਪਿੰਡ ਅਲਾਵਲਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਸਿਕੰਦਰਪੁਰ ਤੇ ਜੰਡੂ ਸਿੰਘਾ ਵਿਖੇ ਥਾਪਰ ਮਾਡਲ ਤਲਾਬ, ਸੁਰਾਨੁੱਸੀ ਵਿਖੇ ਜੰਗਲਾਤ ਵਿਭਾਗ ਦੀ ਨਰਸਰੀ, ਪਿੰਡ ਉਦੇਸੀਆਂ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਜਾਈ ਸਬੰਧੀ ਪ੍ਰਾਜੈਕਟ, ਪਿੰਡ ਨੰਗਲ ਜੀਵਨ ਵ...

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 21 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 112 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,524 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼...