Saturday, September 19Malwa News
Shadow

Author: News Editor

ਜੱਗੂ ਭਗਵਾਨਪੁਰੀਆ ਗੈਂਗ ਦੇ ਪੰਜ ਮੈਂਬਰ ਗ੍ਰਿਫਤਾਰ

Breaking News
ਤਰਨਤਾਰਨ, 29 ਦਸੰਬਰ : ਪੰਜਾਬ ਪੁਲੀਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਡ ਦੇ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜੇ ਵਿਚੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਰੂਦ ਵੀ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਜਿਲੇ ਦੀ ਪੁਲੀਸ ਵਲੋਂ ਕਾਬੂ ਕੀਤੇ ਗਏ ਇਨ੍ਹਾਂ ਗੈਂਗਸਟਰਾਂ ਦੀ ਪਛਾਣ ਜਿਲਾ ਬਟਾਲਾ ਦੇ ਪਿੰਡ ਭਗਵਾਨਪੁਰਾ ਦੇ ਵਾਸੀ ਗੁਰਮੀਤ ਸਿੰਘ ਰਾਵਲ, ਲਵਪ੍ਰੀਤ ਸਿੰਘ ਉਰਫ ਐਨ ਵੀ ਵਾਸੀ ਪਿੰਡ ਨਵਾਂਪਿੰਡ ਜਿਲਾ ਅੰਮ੍ਰਿਤਸਰ, ਕੋਟਖਾਲਸਾ ਦੇ ਵਾਸੀ ਸ਼ਮਸ਼ੇਰ ਸਿੰਘ ਸ਼ੇਰਾ ਤੇ ਸੰਦੀਪ ਸਿੰਘ ਉਰਫ ਗੋਲੀ ਅਤੇ ਹਰਪਾਲ ਸਿੰਘ ਵਾਸੀ ਪਿੰਡ ਨੂਰਪੁਰ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ। ਇਨ੍ਹਾਂ ਪਾਸੋਂ 9 ਐਮ ਐਮ ਦਾ ਅਮਰੀਕਾ ਦਾ ਬਣਿਆ ਹੋਇਆ ਇਕ ਪਿਸਤੌਲ, ਦੋ 32 ਬੋਰ ਦੇ ਪਿਸਤੌਲ, 15 ਕਾਰਤੂਸ਼ ਅਤੇ ਤਿੰਨ ਮੈਗਜ਼ੀਨ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਬਿਨਾਂ ਨੰਬਰ ਵਾਲੀ ਹੰਡਈ ਕਾਰ ਵੀ ਬਰਾਮਦ ਕੀਤੀ ਗਈ। ਇਨ੍ਹਾਂ ਗੈਂਗਸਟਰਾਂ ਨੇ ਜਾਂਚ ਦੌਰਾਨ ਮੰਨਿਆ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਦੇ ...

ਪੰਜਾਬ ਦੇ ਦੁੱਧ ਉਤਪਾਦਕਾਂ ਦੀ ਆਮਦਨ ‘ਚ ਹੈਰਾਨੀਜਨਕ ਵਾਧਾ

Breaking News
ਚੰਡੀਗੜ੍ਹ, 29 ਦਸੰਬਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਹਿਕਾਰੀ ਅਦਾਰਿਆਂ ਨੂੰ ਹੁਲਾਰਾ ਦੇਣ ਲਈ ਲਾਗੂ ਕੀਤੀਆਂ ਗਈਆਂ ਨਵੀਆਂ ਨੀਤੀਆਂ ਨਾਲ ਮਿਲਕਫੈਡ ਵਰਗੇ ਸਹਿਕਾਰੀ ਅਦਾਰੇ ਜਿਥੇ ਪੰਜਾਬ ਵਾਸੀਆਂ ਨੂੰ ਮਿਆਰੀ ਸੇਵਾਵਾਂ ਦੇਣ ਵਿਚ ਕਾਮਯਾਬ ਹੋਏ ਹਨ, ਉਥੇ ਹੀ ਇਹ ਸਹਿਕਾਰੀ ਅਦਾਰੇ ਮੁਨਾਫਾ ਵੀ ਕਮਾਉਣ ਲੱਗੇ ਹਨ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਅਪ੍ਰੈਲ ਤੋਂ 31 ਅਕਤੂਬਰ 2024 ਦੇ ਸਮੇਂ ਦੌਰਾਨ ਦੁੱਧ ਦੀ ਕੀਮਤ ਵਿਚ ਮਿਲਫੈਡ ਵਲੋਂ 25 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਗਿਆ, ਜਿਸ ਨਾਲ ਡੇਅਰੀ ਮਾਲਕਾਂ ਨੂੰ ਵੱਡਾ ਫਾਇਦਾ ਹੋਇਆ। ਇਸ ਵੇਲੇ ਮਿਲਕਫੈਡ ਵਲੋਂ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ 6 ਹਜਾਰ ਤੋਂ ਵੀ ਵੱਧ ਸਹਿਕਾਰੀ ਸਭਾਵਾਂ ਹਨ ਅਤੇ ਇਨ੍ਹਾਂ ਸਹਿਕਾਰੀ ਸਭਾਵਾਂ ਨਾਲ ਪੰਜ ਲੱਖ ਤੋਂ ਵੀ ਵੱਧ ਦੁੱਧ ਉਤਪਾਦਕ ਰਜਿਸਟਰਡ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਸਹਿਕਾਰੀ ਵਿਭਾਗ ਦਾ ਕਾਰਜਭਾਗ ਹੈ। ਇਸ ਲਈ ਮੁੱਖ ਮੰਤਰੀ ਵਲੋਂ ਸਹਿਕਾਰੀ ਅਦਾਰਿਆਂ ...

ਪੰਜਬ ਵਿਚ ਬਿਜਲੀ ਉਤਪਾਦਨ ‘ਚ ਕ੍ਰਾਂਤੀਕਾਰੀ ਤਬਦੀਲੀਆਂ

Hot News
ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਾਲ 2024 ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਸਪਲਾਈ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ, ਜਿਸ ਨਾਲ ਬਿਜਲੀ ਉਤਪਾਦਨ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾ ਬਣੀ ਹੈ, ਉਦੋਂ ਤੋਂ ਹੀ ਬਿਜਲੀ ਸਪਲਾਈ ਦੇ ਮਾਮਲੇ ਵਿਚ ਇਤਿਹਾਸਕ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਇਸੇ ਤਰਾਂ ਹਰ ਘਰ ਨੂੰ 600 ਯੂਨਿਟ ਤੱਕ ਮੁਫਤ ਬਿਜਲੀ ਦੇਣ ਅਤੇ ਕਈ ਨਵੇਂ ਬਿਜਲੀ ਗਰਿੱਡ ਲਾਉਣ ਤੋਂ ਇਲਾਵਾ ਸੂਰਜੀ ਊਰਜਾ ਤੋਂ ਬਿਜਲੀ ਪੈਦਾ ਕਰਨ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।...

ਉਮੀਦਵਾਰਾਂ ਤੋਂ ਰਿਸ਼ਵਤ ਲੈਣ ਵਾਲੇ ਰਿਟਰਨਿੰਗ ਅਫ਼ਸਰ ਖ਼ਿਲਾਫ਼ ਪਰਚਾ ਦਰਜ

Hot News
ਫਿਰੋਜ਼ਪੁਰ, 25 ਦਸੰਬਰ: ਪੰਜਾਬ ਵਿੱਚ ਹੋਈਆਂ ਪੰਚਾਇਤ ਚੋਣਾਂ ਦੌਰਾਨ ਸਰਪੰਚ ਅਤੇ ਪੰਚਾਇਤ ਮੈਂਬਰ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਕਾਗਜ ਨਾ ਰੱਦ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ ਅਤੇ ਇਕ ਹੋਟਲ ਮਾਲਕ ਖਿਲਾਫ ਪਰਚਾ ਦਰਜ ਕਰ ਕੇ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗਿ੍ਫਤਾਰ ਕਰ ਲਿਆ ਹੈ। ਵਿਜੀਲੈਂਸ ਪੁਲੀਸ ਦੇ ਇਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜ਼ਪੁਰ ਜ਼ਿਲੇ ਦੇ ਨਹਿਰੀ ਵਿਭਾਗ ਦੇ ਐਸ ਡੀ ਓ ਗੁਲਾਬ ਸਿੰਘ ਜ਼ੋ ਉਸ ਵੇਲੇ ਰਿਟਰਨਿੰਗ ਅਫ਼ਸਰ ਸੀ, ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਜ਼ੋ ਉਸ ਵੇਲੇ ਸਹਾਇਕ ਰਿਟਰਨਿੰਗ ਅਫ਼ਸਰ ਸੀ ਅਤੇ ਫਿਰੋਜ਼ਪੁਰ ਦੇ ਹੀ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਤੂਤ ਵਿਚ ਪੰਚਾਇਤੀ ਚੋਣਾਂ ਸਮੇਂ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਨੇ ਸਰਪੰਚੀ ਦੇ ਉਮੀਦਵਾਰ ਵਜੋਂ ਕਾਗਜ ਦਾਖਲ ਕੀਤੇ ਸਨ। ਇਸ ਤੋਂ ਇਲਾਵਾ ਸੁਖਜੀਤ ਕੌਰ, ਰਛਪਾਲ ਸਿੰਘ, ਜਗਮੋਹਨ ਸਿੰਘ ਅਤੇ ਮਨਜੀਤ...

ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ ਸੱਤ ਹਜ਼ਾਰ ਕਰੋੜ ਰੁਪਏ

Breaking News
ਨਵੀਂ ਦਿੱਲੀ, 25 ਦਸੰਬਰ: ਪੰਜਾਬ ਵਿੱਚ ਮੰਡੀਕਰਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੰਮੇ ਤੋਂ ਲਟਕਾਏ ਜਾਣ ਰਹੇ ਆਰ ਡੀ ਐਫ ਅਤੇ ਐਮ ਡੀ ਐਫ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ ਕੀਤੀ। ਪੰਜਾਬ ਦੇ ਉਚ ਪੱਧਰੀ ਵਫ਼ਦ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਚੀਫ ਸੈਕਟਰੀ ਕੇ ਏ ਪੀ ਸਿਨਹਾ ਸ਼ਾਮਲ ਸਨ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਮੰਡੀਕਰਨ ਢਾਂਚਾ ਲੰਮੇ ਸਮੇਂ ਵਿੱਚ ਵਿਕਸਤ ਹੋਇਆ ਹੈ। ਪੰਜਾਬ ਦੇ ਪਿੰਡਾਂ ਵਿਚ ਵੀ ਮੰਡੀਆਂ ਬਣਾਈਆਂ ਗਈਆਂ ਹਨ। ਇਸ ਲਈ ਪੰਜਾਬ ਦੇ ਮੰਡੀਕਰਨ ਢਾਂਚੇ ਦੀ ਕਿਸੇ ਹੋਰ ਰਾਜ਼ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਢਾਂਚੇ ਨੂੰ ਹੋਰ ...

ਭਾਰਤ ਵਿੱਚ ਪਹਿਲੀ ਵਾਰ ਹੋਈਆਂ ਪੀਥੀਅਨ ਗੇਮਾਂ

Global News
ਪੰਚਕੁੱਲਾ, 23 ਦਸੰਬਰ : ਭਾਰਤ ਵਿਚ ਪਹਿਲੀ ਵਾਰ ਕਰਵਾਈਆਂ ਗਈਆਂ ਪੀਥੀਅਨ ਗੇਮਾਂ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਸਮਾਪਤ ਹੋ ਗਈਆਂ। ਪੀਥੀਅਨ ਰਾਸ਼ਟਰੀ ਕਲਚਰਲ ਜੇਮਜ਼ 2024 ਦੇ ਨਾਮ ਨਾਲ ਕਰਵਾਈਆਂ ਗਈਆਂ ਇਨ੍ਹਾਂ ਗੇਮਾਂ ਵਿਚ ਵਿਰਾਸਤੀ ਖੇਡਾਂ ਅਤੇ ਮਾਰਸ਼ਲ ਆਰਟ ਤੋਂ ਇਲਾਵਾ ਹੋਰ ਕਈ ਕਲਾਵਾਂ ਦੇ ਮੁਕਾਬਲੇ ਕਰਵਾਏ ਗਏ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੁਖਚੈਨ ਸਿੰਘ ਕਲਸਾਣੀ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਭਾਰਤ ਵਿਚ ਪਹਿਲੀ ਵਾਰ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਝਾਰਖੰਡ ਦੇ ਸਾਬਕਾ ਮੰਤਰੀ ਅਤੇ ਇੰਟਰਨੈਸ਼ਨਲ ਪੀਥੀਅਨ ਕੌਂਸਲ ਦੇ ਇੰਡੀਆ ਪ੍ਰਧਾਨ ਡਾ ਬਜਿੰਦਰ ਗੋਇਲ ਨੇ ਕੀਤੀ। ਇਸ ਦੌਰਾਨ ਕਰਵਾਏ ਗਏ ਵਿਰਾਸਤੀ ਖੇਡਾਂ ਦੇ ਮੁਕਾਬਲਿਆਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਗੱਤਕਾ ਮੁਕਾਬਲੇ ਵੀ ਕਰਵਾਏ ਗਏ। ਬਹੁਤ ਹੀ ਵਿਧੀਵਤ ਢੰਗ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ 12 ਰਾਜਾਂ ਦੇ 200 ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿ...

ਸਰਕਾਰ ਵਲੋਂ ਪੂਰੇ ਪੰਜਾਬ ‘ਚ ਮਨਾਇਆ ਜਾਵੇਗਾਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ

Breaking News
ਚੰਡੀਗੜ੍ਹ, 16 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵਲੋਂ ਇਹ ਸਮਾਗਮ ਵੱਡੀ ਪੱਧਰ 'ਤੇ ਕਰਵਾਏ ਜਾਣਗੇ। ਇਸ ਤਹਿਤ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬਾਨਾਂ ਦਾ ਵਿਕਾਸ ਵੀ ਕੀਤਾ ਜਾਵੇਗਾ।ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਮ ਲੋਕਾਂ ਦੀ ਧਾਰਮਿਕ ਆਜਾਦੀ ਅਤੇ ਨਿੱਜੀ ਅਧਿਕਾਰਾਂ ਦੀ ਰਾਖੀ ਲਈ ਕੁਰਬਾਨੀ ਦਿੱਤੀ ਹੈ। ਇਸ ਕੁਰਬਾਨੀ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਤੇ ਨਹੀਂ ਮਿਲਦੀ। ਇਸ ਲਈ ਪੰਜਾਬ ਸਰਕਾਰ ਵਲੋਂ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਪੂਰੇ ਪੰਜਾਬ ਵਿਚ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਿਸ਼ਚਾ ਕੀਤਾ ਗਿਆ ਹੈ। ਮੁੱਖ ...

ਪਟਿਆਲਾ ਲਈ ਵੀ ਆਪ ਦੀਆਂ ਪੰਜ ਗਰੰਟੀਆਂ ਦਾ ਐਲਾਨ

Breaking News
ਪਟਿਆਲਾ, 16 ਦਸੰਬਰ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾ ਲਈ ਗਰੰਟੀਆਂ ਦੇ ਦੌਰ ਦੌਰਾਨ ਪਟਿਆਲਾ ਲਈ ਵੀ ਪੰਜ ਗਰੰਟੀਆਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਦਾ ਐਲਾਲ ਕਰਦਿਆਂ ਕਿਹਾ ਕਿ ਪਟਿਆਲਾ ਵਿਚ ਅਧੁਨਿਕ ਲੋਕਲ ਟਰਾਂਸਪੋਰਟ ਸ਼ੁਰੂ ਕੀਤੀ ਜਾਵੇਗੀ, ਅਧੁਨਿਕ ਤਕਨਾਲੋਜੀ ਨਾਲ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ, ਹਰ ਘਰ ਲਈ ਸਾਫ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾਵੇਗਾ, ਸੀਵਰੇਜ਼ ਸਿਸਟਮ ਵਿਚ ਸੁਧਾਰ ਕੀਤਾ ਜਾਵੇਗਾ ਅਤੇ ਸੜਕਾਂ ਨੂੰ ਅੱਪਗ੍ਰੇਡ ਕਰਕੇ ਟਰੇਫਿਕ ਵਿਚ ਸੁਧਾਰ ਲਿਆਂਦਾ ਜਾਵੇਗਾ।ਅਮਨ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਚੋਣਾ ਦੌਰਾਨ ਪਟਿਆਲਾ ਦਾ ਮੇਅਰ ਆਮ ਆਦਮੀ ਪਾਰਟੀ ਦਾ ਬਣੇਗਾ। ਇਸ ਲਈ ਮੇਅਰ ਦੇ ਆਹੁਦਾ ਸੰਭਾਲਦਿਆਂ ਹੀ ਇਹ ਪੰਜ ਗਰੰਟੀਆਂ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਅਤੇ ਚੰਗੇ ਪ੍ਰਬੰਧ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪਟਿਆਲਾ ਦੇ ਲੋਕਾਂ ਨੂੰ ਅਪੀਲ ਕ...

ਨਗਰ ਕੌਂਸਲ ਚੋਣਾ ਲਈ ਚੋਣ ਅਬਜ਼ਰਵਰਾਂ ਦੀ ਸੂਚੀ ਜਾਰੀ

Breaking News
ਚੰਡੀਗੜ੍ਹ, 13 ਦਸੰਬਰ : ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾ ਦੇ ਪ੍ਰਬੰਧਾਂ ਦੀ ਨਿਗਰਾਨੀ ਲਈ 22 ਆਈ ਏ ਐਸ ਅਧਿਕਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਲਈ ਘਨਸ਼ਿਆਮ ਥਰੀ ਨੂੰ, ਨਗਰ ਨਿਗਮ ਜਲੰਧਰ ਲਈ ਲਈ ਅਰਵਿੰਦਰਪਾਲ ਸਿੰਘ ਸੰਧੂ, ਨਗਰ ਨਿਗਮ ਲੁਧਿਆਣਾ ਲਈ ਪੁਨੀਤ ਗੋਇਲ ਨੂੰ, ਨਗਰ ਨਿਗਮ ਪਟਿਆਲਾ ਲਈ ਅਨਿੰਦਿੱਤਾ ਮਿੱਤਰਾ ਨੂੰ ਅਤੇ ਨਗਰ ਨਿਗਮ ਫਗਵਾੜਾ ਲਈ ਬਬੀਤਾ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ ਨਗਰ ਨਗਰ ਕੌਂਸਲ ਅੰਮ੍ਰਿਤਸਰ ਲਈ ਹਰਗੁਣਜੀਤ ਕੌਰ, ਨਗਰ ਕੌਂਸਲ ਬਠਿੰਡਾ ਲਈ ਸੰਯਮ ਅਗਰਵਾਲ, ਨਗਰ ਕੌਂਸਲ ਬਰਨਾਲਾ ਲਈ ਭੁਪਿੰਦਰ ਸਿੰਘ, ਫਤਿਹਗੜ੍ਹ ਸਾਹਿਬ ਲਈ ਅਮਨਦੀਪਕ ਕੌਰ ਅਤੇ ਫਿਰੋਜ਼ਪੁਰ ਲਈ ਉਪਕਾਰ ਸਿੰਘ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।ਜਿਲਾ ਹੁਸ਼ਿਆਰਪੁਰ ਦੀਆਂ ਨਗਰ ਕੌਂਸਲ ਲਈ ਅਪਨੀਤ ਰਿਆਤ, ਜਿਲਾ ਜਲੰਧਰ ਲਈ ਅਮਿਤ ਤਲਵਾੜ, ਜਿਲਾ ਕਪੂਰਥਲਾ ਲਈ ਸੰਦੀਪ ਹੰਸ, ਜਿਲਾ ਲੁਧਿਆਣਾ ਲਈ ਰਾਮਵੀਰ ਸਿੰਘ, ਮਾਨਸਾ ਲ...

ਪੰਜਾਬ ‘ਚ ਮਨਮਰਜੀ ਨਾਲ ਚੱਲ ਰਹੇ ਸਕੂਲਾਂ ‘ਤੇ ਕਸਿਆ ਸਿਕੰਜਾ

Breaking News
ਚੰਡੀਗੜ੍ਹ, 11 ਦਸੰਬਰ : ਹਰ ਸ਼ਹਿਰ ਵਿਚ ਗਲੀ ਗਲੀ ਵਿਚ ਖੁੱਲ ਰਹੇ ਪਲੇਅ ਵੇਅ ਸਕੂਲਾਂ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਨੇ ਨਵੀਂ ਨੀਤੀ ਦਾ ਐਲਾਨ ਕਰ ਦਿੱਤਾ ਹੈ। ਹੁਣ ਸਰਕਾਰ ਨੇ ਇਸ ਲਈ ਨਵੇਂ ਨਿਯਮ ਤੈਅ ਕਰ ਦਿੱਤੇ ਹਨ ਅਤੇ ਇਨ੍ਹਾਂ ਨਿਯਮਾਂ ਅਧੀਨ ਪਲੇਅ ਵੇਅ ਸਕੂਲਾਂ ਨੂੰ ਰਜਿਸਟਰੇਸ਼ਨ ਕਰਵਾਉਣੀ ਪਵੇਗੀ।ਨਵੇਂ ਨਿਯਮਾਂ ਅਧੀਨ ਪਲੇਵੇ ਸਕੂਲਾਂ ਦੀ ਇਮਾਰਤ ਤੋਂ ਲੈ ਕੇ ਅਧਿਆਪਕਾਂ ਤੱਕ ਦੀਆਂ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ। ਵਿਭਾਗ ਦੁਆਰਾ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦਾ ਇੰਟਰਵਿਊ ਨਹੀਂ ਹੋਵੇਗਾ। ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ ਪੂਰੀ ਤਰ੍ਹਾਂ ਬੰਦ ਰਹੇਗਾ। ਨਾ ਘਰੋਂ ਟਿਫਿਨ ਵਿੱਚ ਜੰਕ ਫੂਡ ਆਵੇਗਾ ਅਤੇ ਨਾ ਹੀ ਸਕੂਲ ਜਾਂ ਉਸ ਦੇ ਆਸ-ਪਾਸ ਜੰਕ ਫੂਡ ਵੇਚਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਮਾਤਾ-ਪਿਤਾ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਲੈਣ ਕਿ ਸਕੂਲ ਰਜਿਸਟਰਡ ਹੈ ਜਾਂ ਨਹੀਂ। ਇਸ ਸਬੰ...