ਮਾਨ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਕਿਹਾ- ਤੁਸੀਂ 2022 ਵਿੱਚ ਖੁੰਝ ਗਏ, ਪਰ ਹੁਣ ਤੁਹਾਡੇ ਕੋਲ ਬਦਲਾਅ ਲਿਆਉਣ ਦਾ ਮੌਕਾ ਹੈ
ਗਿੱਦੜਬਾਹਾ, 13 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਤਿੰਨ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਉਹ ਉਨ੍ਹਾਂ ਦਾ ਆਪਣਾ ਹੈ, ਉਸ ਨੇ ਦੋ ਵਾਰ ਹਾਰ ਕੇ ਵੀ ਤੁਹਾਡਾ ਸਾਥ ਨਹੀਂ ਛੱਡਿਆ। ਉਹ ਜਿੱਤਣ ਤੋਂ ਬਾਅਦ ਵੀ ਤੁਹਾਨੂੰ ਨਹੀਂ ਛੱਡੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਭਲਾਈਆਣਾ, ਧੌਲ਼ਾ ਅਤੇ ਗਿੱਦੜਬਾਹਾ ਸ਼ਹਿਰ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ ਹਲਕਾ ਛੱਡਣ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਕੁਝ ਨਾ ਕਰਨ ਤੇ ਵੀ ਹਮਲਾ ਕੀਤਾ । ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ, ‘ਆਪ’ ਵਿਧਾਇਕ, ਚੇਅਰਮੈਨ ਅਤੇ ‘ਆਪ’ ਉਮੀਦਵਾਰ ਗੁਰਦੀਪ ਸਿੰਘ ਡਿੰਪੀ ਢਿੱਲੋਂ ਵੀ ਮੌਜੂਦ ਸਨ।
'ਆਪ' ਆਗੂ ਅਤੇ ਕਲਾਕਾਰ ਕਰਮਜੀਤ ਸਿੰਘ ਅਨਮੋਲ ਨੇ ਵੀ ਗਿੱਦੜਬਾਹਾ ਦੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ...

