ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ ਵਿਖੇ ਇੱਕ ਫੋਟੋ ਪ੍ਰਦਰਸ਼ਨੀ "ਪੰਜਾਬ ਇਨ ਫਰੇਮਜ਼" ਦਾ ਉਦਘਾਟਨ ਕੀਤਾ। ਇਹ ਕਲਾਤਮਕ ਪ੍ਰਦਰਸ਼ਨੀ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਮਨਮੋਹਕ ਦ੍ਰਿਸ਼ਾਂ ਨੂੰ ਪੇਸ਼ ਕਰਦੀ ਹੈ ਅਤੇ ਉਨ੍ਹਾਂ ਨੇ ਇਹ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ-2025 ਨੂੰ ਸਮਰਪਿਤ ਕੀਤੀ ਹੈ।
ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਨੂੰ ਨਿਹਾਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 'ਪੰਜਾਬ ਇਨ ਫਰੇਮਜ਼' ਪ੍ਰਦਰਸ਼ਨੀ ਸ੍ਰੀ ਸੰਧੂ ਦੀ ਇੱਕ ਵਿਲੱਖਣ ਕੋਸ਼ਿਸ਼ ਹੈ ਜੋ ਦ੍ਰਿਸ਼ਟੀਗਤ ਤੌਰ 'ਤੇ ਦਿਲਚਸਪ ਕਹਾਣੀ ਰਾਹੀਂ ਸੂਬੇ ਦੀ ਜੀਵੰਤ ਕੁਦਰਤੀ ਸੁੰਦਰਤਾ, ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੰਧੂ ਦੀਆਂ ਤਸਵੀਰਾਂ ਸੂਬੇ ਦੇ ਹਰੇ ਭਰੇ ਖੇਤਾਂ ਤੋਂ ਲੈ ਕੇ ਪ੍ਰਾਚੀਨ ਸਮਾਰਕਾਂ, ਪਵਿੱਤਰ ਧਾਰਮਿਕ ਅਸਥਾਨਾਂ ਅਤੇ ਪੇਂਡੂ ਪਰੰਪਰਾਵਾਂ...