ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਚੰਡੀਗੜ੍ਹ/ਪਟਿਆਲਾ, 15 ਅਗਸਤ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ 'ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ' ਸੂਬਾ ਬਣਨ ਦੀ ਰਾਹ 'ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਸਮਾਰੋਹ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈ...