
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ
ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਲੋਕ ਅਰਪਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 25 30 ਸਾਲ ਤੋਂ ਸੜਕ ਦਾ ਬੁਰਾ ਹਾਲ ਸੀ, ਅੱਜ ਇਹ ਜੋ ਪੁਲ ਦਾ ਕੰਮ ਅਧੂਰਾ ਸੀ ਉਹ ਵੀ ਪੂਰਾ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਤਕਰੀਬਨ 100 ਕਰੋੜ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਹੋਇਆ ਅਤੇ ਇਸ ਸੜਕ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੜਕ ਦੇ ਖਰਾਬ ਹੋਣ ਕਾਰਨ ਬਹੁਤ ਜਿਆਦਾ ਐਕਸੀਡੈਂਟ ਹੁੰਦੇ ਸੀ ਅਤੇ ਲੋਕਾਂ ਨੂੰ ਇਸ ਸੜਕ ਤੇ ਜਾਣ ਲੱਗਿਆ ਬਹੁਤ ਜਿਆਦਾ ਮੁਸ਼ਕਿਲ ਪੇਸ਼ ਆਉਂਦੀ ਸੀ। ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਲੋਕ ਹੀ ਤੁਹਾਨੂੰ ਦੱਸਣਗੇ ਕਿ ਇਹ ਸੜਕ ਮੁਕੰਮਲ ਹੋਣ ਨਾਲ ਕਿੰਨੀ ...