ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੀ ਸਰਕਾਰ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਦੇ ਨਿਪਟਾਰੇ ਲਈ ਸੁਹਿਰਦਤਾ ਨਾਲ ਵਚਨਬੱਧ ਹੈ।
ਲੋਕ ਭਲਾਈ ਦੇ ਅਹਿਮ ਕਾਰਜਾਂ ਦਾ ਜ਼ਿਕਰ ਕਰਦਿਆਂ, ਸਪੀਕਰ ਸੰਧਵਾਂ ਨੇ ਪੰਜਾਬ ਦੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਪ੍ਰਦਾਨ ਕਰਨ ਵਾਲੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਨੂੰ ਸ਼ੁਰੂ ਕਰਨ ਲਈ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੇ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਹੁਣ ਡਾਕਟਰੀ ਇਲਾਜ (ਜਿਸ ’ਤੇ ਪਹਿਲਾਂ ਲੱਖਾਂ ਰੁਪਏ ਖਰਚ ਹੁੰਦੇ ਸਨ) ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਾਰਿਆਂ ਲਈ ਖੁਸ਼ਹਾਲੀ ਅਤੇ ਮੁਸੱਰਤ ਯਕੀਨੀ ਬਣਾਉਣਾ ਹੈ।
ਸਪੀਕਰ ਨੇ ’ਈਜ਼ੀ ਰਜਿਸ...








