
ਸਰਕਾਰੀ,ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ‘ਚ ਕੀਤੀਆਂ ਗਈਆਂ ਡੇਂਗੂ, ਮਲੇਰੀਆ ਤੋਂ ਬਚਾਅ ਗਤੀਵਿਧੀਆਂ : ਸਿਵਲ ਸਰਜਨ
ਬਰਨਾਲਾ, 2 ਅਗਸਤ ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਕਾਲਜਾਂ 'ਚ ਡੇਂਗੂ, ਮਲੇਰੀਆ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ ਗਿਆ। ਉਨ੍ਹਾਂ ਸਕੂਲੀ ਬੱਚਿਆਂ ਅਤੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗੁਰਬਿੰਦਰ ਕੌਰ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਅਤੇ ਅੱਜਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰ੍ਹਾਂ, ਦੁਕਾਨਾਂ, ਵਰਕਸ਼ਾਪਾਂ 'ਚ ਟਾਇਰ, ਘੜੇ, ਪਾਣੀ ...