
ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਰੂਪ ਸਿੰਘ ਵਾਸੀ ਧੁੰਨ (ਤਰਨਤਾਰਨ) , ਨਵਦੀਪ ਸਿੰਘ ਵਾਸੀ ਪੱਤੀ ਲਾਹੀਆਂ ਦੀ (ਤਰਨਤਾਰਨ), ਅਰਸ਼ਦੀਪ ਸਿੰਘ ਵਾਸੀ ਸ਼ਾਲੀਵਾਲ (ਅੰਮ੍ਰਿਤਸਰ), ਗੁਰਲਾਲ ਸਿੰਘ ਵਾਸੀ ਰਾਜੋਕੇ (ਤਰਨਤਾਰਨ) ਅਤੇ ਜੋਬਨ ਸਿੰਘ ਵਾਸੀ ਪੱਤੀ ਮਾਨਾ ਕੀ (ਤਰਨਤਾਰਨ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਗਰੂਪ ਸਿੰਘ ਅਤੇ ਨਵਦੀਪ ਸਿੰਘ ਜੁਰਾਇਮ-ਪੇਸ਼ਾ ਅਤੇ ਅਪਰਾਧਿ...