
ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਵਸੂਲਿਆ ਗਿਆ ਸ਼ੁੱਧ ਜੀਐਸਟੀ ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ਵਿੱਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸ਼ਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਸ਼ਾਲੀ ਵਿਕਾਸ ਪੰਧ ਦਾ ਇਸ ਵਿੱਤੀ ਸਾਲ ਦ...