ਸਿਵਲ ਸਰਜਨ ਰੂਪਨਗਰ ਨੇ ਐਸ.ਡੀ.ਐਚ. ਸ੍ਰੀ ਚਮਕੌਰ ਸਾਹਿਬ ਦਾ ਕੀਤਾ ਦੌਰਾ
ਰੂਪਨਗਰ/ਸ੍ਰੀ ਚਮਕੌਰ ਸਾਹਿਬ, 17 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵੱਲੋਂ ਅੱਜ ਸਬ-ਡਿਵੀਜ਼ਨਲ ਹਸਪਤਾਲ (ਐਸ.ਡੀ.ਐਚ.) ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕਰਕੇ ਹਸਪਤਾਲ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
ਇਸ ਦੌਰੇ ਦੌਰਾਨ ਸਿਵਲ ਸਰਜਨ ਵੱਲੋਂ ਹਸਪਤਾਲ ਦੇ ਐਮਰਜੈਂਸੀ ਵਿਭਾਗ, ਓ.ਪੀ.ਡੀ., ਮਾਈਨਰ ਓਪਰੇਸ਼ਨ ਥੀਏਟਰ, ਆਈ.ਸੀ.ਟੀ.ਸੀ., ਓਪਰੇਸ਼ਨ ਥੀਏਟਰ, ਲੇਬਰ ਰੂਮ, ਪ੍ਰਯੋਗਸ਼ਾਲਾ, ਐਸ.ਐਨ.ਸੀ.ਯੂ., ਜਨਰਲ ਵਾਰਡ, ਐਕਸ-ਰੇ ਵਿਭਾਗ, ਦਫ਼ਤਰੀ ਸ਼ਾਖਾ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ ਗਿਆ।
ਉਨ੍ਹਾਂ ਵੱਲੋਂ ਹਸਪਤਾਲ ਵਿੱਚ ਸਟਾਫ਼ ਦੀ ਹਾਜ਼ਰੀ, ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਸਫ਼ਾਈ ਪ੍ਰਬੰਧ, ਮੈਡੀਕਲ ਸਾਜ਼ੋ-ਸਾਮਾਨ ਦੀ ਉਪਲਬਧਤਾ ਅਤੇ ਵਿਭਾਗਾਂ ਦੇ ਰੋਜ਼ਾਨਾ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਸਿਵਲ ਸਰਜਨ ਨੇ ਹਸਪਤਾਲ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਹ...








