ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ
ਸੰਗਰੂਰ, 6 ਜੁਲਾਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ ਕੀਤਾ ਹੈ।ਨੈਸ਼ਨਲ ਅਚੀਵਮੈਂਟਸ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਸ ਇਤਿਹਾਸਕ ਦਿਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਨੇ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਨੇ ਦੇਸ਼ ਭਰ ਵਿੱਚ ਮੋਹਰੀ...