
ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਜੁਲਾਈ: ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ "ਪ੍ਰੋਜੈਕਟ ਜੀਵਨਜੋਤ-2" ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 208 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਚੁੱਕਾ ਹੈ।
ਤਾਜ਼ਾ ਕਾਰਵਾਈ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ 20 ਵਿਸ਼ੇਸ਼ ਛਾਪਿਆਂ/ਚੈਕਿੰਗਾਂ ਰਾਹੀਂ 5 ਹੋਰ ਬੱਚਿਆਂ ਨੂੰ ਰਾਹਤ ਦਿੱਤੀ ਗਈ ਹੈ।
ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਭੀਖ ਮੰਗ ਰਹੇ ਬੱਚਿਆਂ ਨੂੰ ਸੜਕ ਤੋਂ ਚੁੱਕ ਕੇ ਸਕੂਲ ਜਾਂ ਬਾਲ ਘਰ ਤੱਕ ਲੈ ਜਾਣਾ "ਜੀਵਨਜੋਤ" ਦਾ ਮੁੱਖ ਉਦੇਸ਼ ਹੈ।
ਡਾ. ਕੌਰ ਨੇ ਦੱਸਿਆ ਕਿ ਅੱਜ ਜਿਨ੍ਹਾਂ ਜ਼ਿਲਿਆਂ ਵਿੱਚ ਵਿਸ਼ੇਸ਼ ਛਾਪੇ ਮਾਰੇ ਗਏ, ਉਹ ਹਨ: ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਜਲੰਧਰ। ਇਨ੍ਹਾਂ ਤੋਂ ਇਲਾਵਾ ਕਪੂਰਥਲਾ, ਮਾਨਸਾ, ਮਲੇਰਕੋਟਲਾ, ਮੋਗਾ, ਪਟਿਆਲਾ, ਰੂਪਨਗਰ, ਸੰਗਰੂਰ, ਐਸ.ਏ.ਐਸ. ਨਗ...