
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 29 ਜੁਲਾਈ ( ) ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਆ ਰਹੇ ਸਾਰਥਿਕ ਨਤੀਜਿਆਂ ਵਜੋਂ ਪੰਜਾਬ ਦੇ ਨੌਜਵਾਨਾਂ ਦੀ ਸਿਹਤਮੰਦ ਸੋਚ ਤੇ ਸੁਚੱਜੀ ਜਿੰਦਗੀ ਜਿਊਣ ਸਬੰਧੀ ਉਸਾਰੂ ਤਬਦੀਲੀ ਆਈ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋ ਰਹੀਆਂ ‘ਨਸ਼ਾ ਮੁਕਤੀ ਜਾਗਰੂਕਤਾ ਯਾਤਰਾਵਾਂ’ ਤੋਂ ਪ੍ਰੇਰਿਤ ਹੋ ਕੇ ਲੋਕ ਨਸ਼ਿਆਂ ਤੋਂ ਕਿਨਾਰਾ ਕਰਨ ਲਈ ਅੱਗੇ ਆ ਰਹੇ ਹਨ। ਉਨਾਂ ਪਿੰਡ ਕੋਟਲਾ ਬੱਝਾ ਸਿੰਘ ਵਿਖੇ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਸਹੁੰ ਵੀ ਚੁਕਾਈ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਿਆਂ ਵ...