ਕੈਬਨਿਟ ਮੰਤਰੀ ਸ. ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ: ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਣਪ੍ਰੀਤ ਸਿੰਘ ਨੇ ਅੱਜ ਆਪਣੇ ਦੌਰੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਨਾਕਾ ਨੰਬਰ 6, ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਨੂੰ ਜਾਂਦੇ ਮਾਰਗ ’ਤੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਦਿਆ ਕੀਤਾ ਅਤੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਇਹ ਪ੍ਰੋਜੈਕਟ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਨੂੰ ਹੋਰ ਉਜਾਗਰ ਕਰਨ ਦੇ ਨਾਲ-ਨਾਲ ਸ਼ਹਿਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ...








