
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ*
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਲਈ ਨਿਮਾਣੀ ਜਿਹੀ ਕੋਸ਼ਿਸ਼ ਹੋਵੇਗੀ।ਸ਼ਹੀਦ-ਏ-ਆਜ਼ਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੇ ਗੁਲਾਮੀ ਦੀ ਦਲਦਲ ਵਿੱਚ ਫਸੇ ਮੁਲਕ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਇਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ 9 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਉਪਰਾਲੇ ਦਾ ਉਦੇਸ਼ ਆਪਣੇ ਮਹਾਨ ਸਪੂਤ ਦੀ ਲਾਸਾਨੀ ਵਿਰਾਸਤ ਦੀ ਸੰਭਾਲ ਅਤੇ ਪਾਸਾ...