
ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ
ਨੰਗਲ 27 ਜੁਲਾਈ () ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਸਮੇਂ ਤੋਂ ਹੀ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ ਸਾਡਾ ਐਮ.ਐਲ.ਏ ਸਾਡੇ ਵਿਚਕਾਰ ਨੂੰ ਇਲਾਕੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਹਫਤਾਵਾਰੀ ਜਨਤਾ ਦਰਬਾਰ ਵਿੱਚ ਸੇਵਾ ਸਦਨ ਨੰਗਲ ਵਿਖੇ ਹਰ ਐਤਵਾਰ ਇਲਾਕੇ ਦੇ ਸੈਂਕੜੇ ਲੋਕ ਆਪਣੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ/ਮੁਸ਼ਕਿਲਾਂ ਹੱਲ ਕਰਵਾਉਣ ਲਈ ਪਹੁੰਚ ਰਹੇ ਹਨ ਅਤੇ ਉਸ ਸਮੇਂ ਮੰਨ ਨੂੰ ਵੱਡਾ ਸਕੂਨ ਮਿਲਦਾ ਹੈ ਜਦੋਂ ਉਹ ਲੋਕ ਵੀ ਪੰਹੁਚ ਦੇ ਹਨ ਜਿਨਾਂ ਦੀਆਂ ਦਹਾਕਿਆਂ ਪੁਰਾਣੀਆਂ ਹੱਲ ਹੋ ਗਈਆਂ ਹਨ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੌਕੇ ਤੇ ਹੀ ਵੱਧ ਤੋ ਵੱਧ ਮਾਮਲੇ ਹੱਲ ਕਰਨ ਦਾ ਉਪਰਾਲਾ ਕੀਤਾ ਜਾਦਾਂ ਹੈ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ...