
ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ
ਚੰਡੀਗੜ੍ਹ, 26 ਜੁਲਾਈ: ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ ਕਰਵਾਈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਸ ਨਵੇਂ ਕਾਨੂੰਨ ਦੇ ਲਾਗੂਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ ਕੀਤੀ।
ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਸੈਸ਼ਨ ਦਾ ਉਦਘਾਟਨ ਕੀਤਾ ਅਤੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਵਰਕਸ਼ਾਪ ਦੌਰਾਨ ਸਰਕਾਰੀ ਆਈ.ਟੀ. ਐਪਲੀਕੇਸ਼ਨਾਂ ਅਤੇ ਡਿਜੀਟਲ ਸੇਵਾਵਾਂ ਵਿੱਚ ਡੀ.ਪੀ.ਡੀ.ਪੀ. ਐਕਟ ਦੀ ਪਾਲਣਾ ਦੇ ਵਿਹਾਰਕ ਪਹਿਲੂਆਂ ਬਾਰੇ ਚਰਚਾ ਕੀਤੀ ਗਈ।
ਐਨ.ਆਈ.ਸੀ. ਹੈੱਡਕੁਆਰਟਰ ਤੋਂ ਡਿਪਟੀ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਮਿੱਤਲ ਨੇ ਡੀ.ਪੀ.ਡੀ.ਪੀ. ਐਕਟ ਦੇ ਉਪਬੰਧਾਂ ਅਤੇ ਨਿਯਮਾਂ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਾਈਵੇਸੀ ਗਵਰਨੈਂਸ ਅਤੇ ਲਾਗੂਕਰਨ ਪ੍ਰੋਟੋਕੋਲ ਬਾਰੇ ਵਿਸਤ੍ਰਿਤ ਮਾਰਗਦਰਸ਼ਨ ਪ੍ਰਦਾ...